ਨਵੀਂ ਦਿੱਲੀ: ਪਿਛਲੇ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਵਿੱਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਅਸਤੀਫ਼ੇ ਦੀ ਪੇਸ਼ਕਸ਼ ਨਾਮਨਜ਼ੂਰ ਹੋਣ 'ਤੇ ਹੁਣ ਉਹ ਸਰਗਰਮ ਹੁੰਦੇ ਵਿਖਾਈ ਦੇ ਰਹੇ ਹਨ। ਵੀਰਵਾਰ ਨੂੰ ਰਾਹੁਲ ਗਾਂਧੀ ਨੇ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਤੇ ਜੇਡੀਐਸ ਨੇਤਾ ਐਚਡੀ ਕੁਮਾਰਸਵਾਮੀ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਸਹਿਯੋਗੀ ਦਲਾਂ ਦੇ ਨੇਤਾਵਾਂ ਨਾਲ ਰਾਹੁਲ ਗਾਂਧੀ ਦੀ ਇਹ ਮੀਟਿੰਗ ਇਸ ਲਈ ਅਹਿਮ ਹੈ ਕਿਉਂਕਿ ਕੁਝ ਦਿਨ ਪਹਿਲਾਂ ਉਹ ਆਪਣੀ ਪਾਰਟੀ ਦੇ ਚੋਣਵੇਂ ਨੇਤਾਵਾਂ ਨੂੰ ਛੱਡ ਕੇ ਕਿਸੇ ਨਾਲ ਵੀ ਮੁਲਾਕਾਤ ਨਹੀਂ ਸੀ ਕਰ ਰਹੇ। ਉਨ੍ਹਾਂ ਪਿਛਲੇ ਦਿਨੀਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਤੋਂ ਲੈ ਕੇ ਤਾਮਿਲਨਾਡੂ ਦੇ ਨਵੇਂ ਸੰਸਦ ਮੈਂਬਰਾਂ ਨੂੰ ਵੀ ਮਿਲਣ ਦਾ ਸਮਾਂ ਨਹੀਂ ਦਿੱਤਾ।
ਰਾਹੁਲ ਦੀ ਸ਼ਰਦ ਪਵਾਰ ਨਾਲ ਮੁਲਾਕਾਤ ਉਸ ਸਮੇਂ ਹੋਈ ਹੈ ਜਦੋਂ ਮਹਾਰਾਸ਼ਟਰ ਤੋਂ ਦਿੱਲੀ ਤਕ ਸਿਆਸੀ ਗਲਿਆਰਿਆਂ ਵਿੱਚ ਕਾਂਗਰਸ ਵਿੱਚ ਐਨਸੀਪੀ ਨੂੰ ਸ਼ਾਮਲ ਕਰਨ ਦੇ ਕਿਆਸ ਲਾਏ ਜਾ ਰਹੇ ਹਨ। ਹਾਲਾਂਕਿ, ਸ਼ਰਦ ਪਵਾਰ ਨੇ ਕਿਹਾ ਕਿ ਗਾਂਧੀ ਨਾਲ ਅਜਿਹੀ ਕੋਈ ਗੱਲ ਨਹੀਂ ਹੋਈ, ਬਲਕਿ ਆਉਂਦੀਆਂ ਮਹਾਰਾਸ਼ਟਰ ਚੋਣਾਂ, ਕੁਝ ਇਲਾਕਿਆਂ ਵਿੱਚ ਹੋਏ ਸੋਕੇ ਵਰਗੇ ਹਾਲਾਤ 'ਤੇ ਚਰਚਾ ਹੋਈ।
ਇਸ ਮਗਰੋਂ ਰਾਹੁਲ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਉਨ੍ਹਾਂ ਦੇ ਗ੍ਰਹਿ ਵਿਖੇ ਮਿਲੇ ਤੇ ਫਿਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ ਸਨ। ਵੀਰਵਾਰ ਨੂੰ ਪੰਜਾਬ ਕਾਂਗਰਸ ਤੇ ਯੂਥ ਕਾਂਗਰਸ ਨੇ ਵੀ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ 'ਤੇ ਬਣੇ ਰਹਿਣ ਦੇ ਪੱਖ ਵਿੱਚ ਮਤਾ ਪਾਸ ਕੀਤਾ ਸੀ। ਉੱਥੇ ਹੀ ਕੁਮਾਰਸਵਾਮੀ ਤੇ ਪਵਾਰ ਨੇ ਵੀ ਰਾਹੁਲ ਗਾਂਧੀ ਨੂੰ ਅਸਤੀਫ਼ੇ ਦਾ ਵਿਚਾਰ ਛੱਡਣ ਦੀ ਅਪੀਲ ਕੀਤੀ।
ਹਾਰ ਦੇ ਸਦਮੇ 'ਚੋਂ ਉੱਭਰੇ ਰਾਹੁਲ ਗਾਂਧੀ, ਮੁੜ ਹੋਏ ਸਰਗਰਮ
ਏਬੀਪੀ ਸਾਂਝਾ
Updated at:
31 May 2019 01:26 PM (IST)
ਸਹਿਯੋਗੀ ਦਲਾਂ ਦੇ ਨੇਤਾਵਾਂ ਨਾਲ ਰਾਹੁਲ ਗਾਂਧੀ ਦੀ ਇਹ ਮੀਟਿੰਗ ਇਸ ਲਈ ਅਹਿਮ ਹੈ ਕਿਉਂਕਿ ਕੁਝ ਦਿਨ ਪਹਿਲਾਂ ਉਹ ਆਪਣੀ ਪਾਰਟੀ ਦੇ ਚੋਣਵੇਂ ਨੇਤਾਵਾਂ ਨੂੰ ਛੱਡ ਕੇ ਕਿਸੇ ਨਾਲ ਵੀ ਮੁਲਾਕਾਤ ਨਹੀਂ ਸੀ ਕਰ ਰਹੇ।
- - - - - - - - - Advertisement - - - - - - - - -