ਨਵੀਂ ਦਿੱਲੀ: ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾਵਾਇਰਸ (Coronavirus) ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਹੋਏ ਵਾਧੇ ‘ਤੇ ਕਈ ਵਾਰ ਸਰਕਾਰ ਨੂੰ ਘੇਰਿਆ ਹੈ। ਹੁਣ ਉਨ੍ਹਾਂ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ (Narendra Modi) ਨੇ ਮਹਾਮਾਰੀ ਸਾਹਮਣੇ ਸਮਰਪਣ ਕਰ ਦਿੱਤਾ ਹੈ ਅਤੇ ਉਹ ਇਸ ਨਾਲ ਲੜ ਨਹੀਂ ਰਹੇ। ਭਾਰਤ ਵਿੱਚ ਸ਼ਨੀਵਾਰ ਨੂੰ ਕੋਰੋਨਾ ਸੰਕਰਮਣ ਦੇ ਕੇਸ 5 ਲੱਖ ਤੱਕ ਪਹੁੰਚ ਗਏ, ਜਦੋਂ ਕਿ ਇਸ ਕਾਰਨ 15 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।


'ਸਰਕਾਰ ਕੋਲ ਕੋਈ ਯੋਜਨਾ ਨਹੀਂ'

ਕੋਰੋਨਾ ਨਾਲ ਨਜਿੱਠਣ ਦੀ ਰਣਨੀਤੀ ‘ਤੇ ਕੇਂਦਰ ਸਰਕਾਰ ਨੂੰ ਪਹਿਲਾਂ ਵੀ ਕਈ ਵਾਰ ਘੇਰ ਚੁੱਕੇ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਕੋਲ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਨੇ ਲਿਖਿਆ, “ਕੋਵਿਡ-19 ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਸਰਕਾਰ ਦੀ ਇਸ ਨੂੰ ਹਰਾਉਣ ਦੀ ਕੋਈ ਯੋਜਨਾ ਨਹੀਂ ਹੈ।”



ਪ੍ਰਧਾਨ ਮੰਤਰੀ ਮੋਦੀ 'ਤੇ ਇਲਜ਼ਾਮ ਲਗਾਉਂਦੇ ਹੋਏ ਰਾਹੁਲ ਨੇ ਲਿਖਿਆ, “ਪ੍ਰਧਾਨ ਮੰਤਰੀ ਚੁੱਪ ਹਨ। ਉਨ੍ਹਾਂ ਨੇ ਸਮਰਪਣ ਕਰ ਦਿੱਤਾ ਹੈ ਅਤੇ ਇਸ ਮਹਾਮਾਰੀ ਵਿਰੁੱਧ ਲੜਨ ਤੋਂ ਇਨਕਾਰ ਕਰ ਰਹੇ ਹਨ।”

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904