ਪੜਚੋਲ ਕਰੋ
Advertisement
Tractor Rally: ਰਾਹੁਲ ਗਾਂਧੀ ਨੇ ਦਿੱਲੀ ਵਿੱਚ ਕਿਸਾਨਾਂ ਦੀ ਕਾਰਗੁਜ਼ਾਰੀ ‘ਤੇ ਕੀਤਾ ਟਵੀਟ, ਕਿਹਾ ਹਿੰਸਾ ਕਿਸੇ ਗੱਲ ਦਾ ਹੱਲ ਨਹੀਂ
ਗਣਤੰਤਰ ਦਿਵਸ ਦੇ ਮੌਕੇ 'ਤੇ ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੋਏ ਹੰਗਾਮੇ ਨੇ ਤਣਾਅ ਵਾਲੀ ਸਥਿਤੀ ਪੈਦਾ ਕਰ ਦਿੱਤੀ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਹਿੰਸਾ ਕਿਸੇ ਵੀ ਗੱਲ ਦਾ ਹੱਲ ਨਹੀਂ ਹੈ।
ਦਿੱਲੀ: ਗਣਤੰਤਰ ਦਿਵਸ (Republic Day) ਦੇ ਮੌਕੇ 'ਤੇ ਕਿਸਾਨਾਂ ਦੇ ਟਰੈਕਟਰ ਮਾਰਚ (Tractor March) 'ਚ ਹੋਈ ਹਿੰਸਾ ਨੇ ਰਾਜਧਾਨੀ ਦਿੱਲੀ ਦੀ ਸਥਿਤੀ ਨੂੰ ਤਣਾਅਪੂਰਨ ਬਣਾ ਦਿੱਤਾ ਹੈ। ਕਿਸਾਨ ਦਿੱਲੀ ਵਿੱਚ ਟਰੈਕਟਰਾਂ ਨਾਲ ਦਾਖਲ ਹੋਏ ਅਤੇ ਪੁਲਿਸ ਵਲੋਂ ਲਗਾਏ ਬੈਰੀਕੇਡਸ ਤੋੜੇ ਗਏ। ਜਿਸ ਤੋਂ ਬਾਅਦ ਅਜਿਹੀਆਂ ਕਈ ਤਸਵੀਰਾਂ ਸਾਹਮਣੇ ਆਈਆਂ, ਜਿੱਥੇ ਪੁਲਿਸ ਅਤੇ ਕਿਸਾਨਾਂ ਦਰਮਿਆਨ ਝੜਪਾਂ ਹੋਈਆਂ। ਅਜਿਹੀ ਸਥਿਤੀ ਵਿੱਚ ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਨੇ ਹੁਣ ਟਵੀਟ ਕੀਤਾ ਹੈ ਕਿ ਹਿੰਸਾ ਕਿਸੇ ਵੀ ਗੱਲ ਦਾ ਹੱਲ ਨਹੀਂ ਹੈ।
ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਕਿਸੇ ਦਾ ਵੀ ਹੋਵੇ ਨੁਕਸਾਨ ਸਾਡੇ ਦੇਸ਼ ਦਾ ਹੈ। ਉਨ੍ਹਾਂ ਨੇ ਟਵੀਟ ਦੇ ਅੰਤ ਵਿੱਚ ਕਿਹਾ ਕਿ ਸਰਕਾਰ ਨੂੰ ਦੇਸ਼ ਦੇ ਹਿੱਤ ਲਈ ਖੇਤੀਬਾੜੀ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ।
ਪਰੇਡ ਮਿਥੇ ਸਮੇਂ ਪਹਿਲਾਂ ਸ਼ੁਰੂ ਹੋਈ ਦੱਸ ਦਈਏ ਕਿ ਅੱਜ ਸਵੇਰੇ ਕਿਸਾਨਾਂ ਨੂੰ ਨਿਰਧਾਰਤ ਰੂਟ ਤੋਂ ਇੱਕ ਸ਼ਾਂਤਮਈ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਸੀ। ਪਰ ਕਿਸਾਨਾਂ ਨੇ ਆਪਣੀ ਟਰੈਕਟਰ ਰੈਲੀ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਅਤੇ ਤੈਅ ਰੂਟ ਦੀ ਪਾਲਣਾ ਨਹੀਂ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਦੇ ਰਹੇ। ਜਿਸ ਤੋਂ ਬਾਅਦ ਪੁਲਿਸ ਨੇ ਅਕਸ਼ਰਧਾਮ ਮੰਦਰ ਪਹੁੰਚੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਚਲਾਏ। ਪੁਲਿਸ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ ਲੈ ਕੇ ਅੱਗੇ ਵਧਦੇ ਰਹੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੂੰ ਉਨ੍ਹਾਂ ਦੇ ਟਰੈਕਟਰ ਦੇ ਅੱਗੇ ਵੀ ਬੈਠਣਾ ਪਿਆ।हिंसा किसी समस्या का हल नहीं है। चोट किसी को भी लगे, नुक़सान हमारे देश का ही होगा। देशहित के लिए कृषि-विरोधी क़ानून वापस लो!
— Rahul Gandhi (@RahulGandhi) January 26, 2021
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement