ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਹਿੰਸਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਕਿਸੇ ਦਾ ਵੀ ਹੋਵੇ ਨੁਕਸਾਨ ਸਾਡੇ ਦੇਸ਼ ਦਾ ਹੈ। ਉਨ੍ਹਾਂ ਨੇ ਟਵੀਟ ਦੇ ਅੰਤ ਵਿੱਚ ਕਿਹਾ ਕਿ ਸਰਕਾਰ ਨੂੰ ਦੇਸ਼ ਦੇ ਹਿੱਤ ਲਈ ਖੇਤੀਬਾੜੀ ਕਾਨੂੰਨ ਵਾਪਸ ਲੈਣਾ ਚਾਹੀਦਾ ਹੈ।
ਪਰੇਡ ਮਿਥੇ ਸਮੇਂ ਪਹਿਲਾਂ ਸ਼ੁਰੂ ਹੋਈ
ਦੱਸ ਦਈਏ ਕਿ ਅੱਜ ਸਵੇਰੇ ਕਿਸਾਨਾਂ ਨੂੰ ਨਿਰਧਾਰਤ ਰੂਟ ਤੋਂ ਇੱਕ ਸ਼ਾਂਤਮਈ ਟਰੈਕਟਰ ਰੈਲੀ ਕੱਢਣ ਦੀ ਇਜਾਜ਼ਤ ਸੀ। ਪਰ ਕਿਸਾਨਾਂ ਨੇ ਆਪਣੀ ਟਰੈਕਟਰ ਰੈਲੀ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਅਤੇ ਤੈਅ ਰੂਟ ਦੀ ਪਾਲਣਾ ਨਹੀਂ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਦੇ ਰਹੇ। ਜਿਸ ਤੋਂ ਬਾਅਦ ਪੁਲਿਸ ਨੇ ਅਕਸ਼ਰਧਾਮ ਮੰਦਰ ਪਹੁੰਚੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਚਲਾਏ। ਪੁਲਿਸ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਟਰੈਕਟਰ ਲੈ ਕੇ ਅੱਗੇ ਵਧਦੇ ਰਹੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰੋਕਣ ਲਈ ਪੁਲਿਸ ਨੂੰ ਉਨ੍ਹਾਂ ਦੇ ਟਰੈਕਟਰ ਦੇ ਅੱਗੇ ਵੀ ਬੈਠਣਾ ਪਿਆ।
ਇਹ ਵੀ ਪੜ੍ਹੋ:
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904