(Source: ECI/ABP News)
ਰਾਹੁਲ ਗਾਂਧੀ ਨੇ ਮੁੜ ਮੋਦੀ ਵੱਲ ਛੱਡਿਆ ਤੀਰ, 'ਪ੍ਰਧਾਨ ਮੰਤਰੀ ਨੂੰ ਨਹੀਂ ਦੇਸ਼ ਦੀ ਫੌਜ 'ਤੇ ਭਰੋਸਾ'
ਕਾਂਗਰਸੀ ਨੇਤਾ ਤੇ ਰਾਹੁਲ ਗਾਂਧੀ ਲਗਾਤਾਰ ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। 14 ਅਗਸਤ ਨੂੰ ਰਾਹੁਲ ਗਾਂਧੀ ਨੇ ਟਵੀਟ 'ਚ ਲਿਖਿਆ ਸੀ, 'ਭਾਰਤ ਸਰਕਾਰ ਲੱਦਾਖ 'ਚ ਚੀਨੀ ਇਰਾਦਿਆਂ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ।'

ਨਵੀਂ ਦਿੱਲੀ: ਪੂਰਬੀ ਲੱਦਾਖ 'ਚ ਚੀਨ ਨਾਲ ਜਾਰੀ ਵਿਵਾਦ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਤੀਰ ਕੱਸਿਆ ਹੈ। ਰਾਹੁਲ ਦਾ ਕਹਿਣਾ ਹੈ ਕਿ ਸਿਰਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਛੱਡ ਕੇ ਦੇਸ਼ ਦੇ ਹਰ ਨਾਗਰਿਕ ਨੂੰ ਭਾਰਤੀ ਫੌਜ ਦੀ ਸਮਰੱਥਾ 'ਤੇ ਭਰੋਸਾ ਹੈ।
ਕਾਂਗਰਸੀ ਨੇਤਾ ਤੇ ਰਾਹੁਲ ਗਾਂਧੀ ਲਗਾਤਾਰ ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। 14 ਅਗਸਤ ਨੂੰ ਰਾਹੁਲ ਗਾਂਧੀ ਨੇ ਟਵੀਟ 'ਚ ਲਿਖਿਆ ਸੀ, ਭਾਰਤ ਸਰਕਾਰ ਲੱਦਾਖ 'ਚ ਚੀਨੀ ਇਰਾਦਿਆਂ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ।
सभी को भारतीय सेना की क्षमता और शौर्य पर विश्वास है। सिवाय प्रधानमंत्री के- जिनकी कायरता ने ही चीन को हमारी ज़मीन लेने दी। जिनका झूठ सुनिश्चित करेगा कि वो चीन के पास ही रहेगी।
— Rahul Gandhi (@RahulGandhi) August 16, 2020
ਜ਼ਮੀਨੀ ਹਕੀਕਤ ਸੰਕੇਤ ਦੇ ਰਹੀ ਹੈ ਕਿ ਚੀਨ ਤਿਆਰੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਵਿਅਕਤੀਗਤ ਹੌਸਲੇ ਦੀ ਕਮੀ ਤੇ ਮੀਡੀਆ ਦੀ ਚੁੱਪ ਦੀ ਭਾਰਤ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀ।
ਇਸ ਤੋਂ ਪਹਿਲਾਂ ਛੇ ਅਗਸਤ ਨੂੰ ਰਾਹੁਲ ਗਾਂਧੀ ਨੇ ਇੱਕ ਟਵੀਟ 'ਚ ਲਿਖਿਆ ਸੀ, ਚੀਨ ਦਾ ਸਾਹਮਣਾ ਕਰਨਾ ਤਾਂ ਦੂਰ ਦੀ ਗੱਲ, ਭਾਰਤ ਦੇ ਪ੍ਰਧਾਨ ਮੰਤਰੀ 'ਚ ਉਨ੍ਹਾਂ ਦਾ ਨਾਂ ਤਕ ਲੈਣ ਦਾ ਹੌਸਲਾ ਨਹੀਂ ਹੈ।
ਅੰਮ੍ਰਿਤਸਰ 'ਚ ਲੱਗੇ ਜਗਦੀਸ਼ ਟਾਇਟਲਰ ਦੇ ਫਲੈਕਸ ਬੋਰਡ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
