ਨਵੀਂ ਦਿੱਲੀ: ਪੂਰਬੀ ਲੱਦਾਖ 'ਚ ਚੀਨ ਨਾਲ ਜਾਰੀ ਵਿਵਾਦ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਤੀਰ ਕੱਸਿਆ ਹੈ। ਰਾਹੁਲ ਦਾ ਕਹਿਣਾ ਹੈ ਕਿ ਸਿਰਫ਼ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਛੱਡ ਕੇ ਦੇਸ਼ ਦੇ ਹਰ ਨਾਗਰਿਕ ਨੂੰ ਭਾਰਤੀ ਫੌਜ ਦੀ ਸਮਰੱਥਾ 'ਤੇ ਭਰੋਸਾ ਹੈ।

Continues below advertisement


ਕਾਂਗਰਸੀ ਨੇਤਾ ਤੇ ਰਾਹੁਲ ਗਾਂਧੀ ਲਗਾਤਾਰ ਭਾਰਤ-ਚੀਨ ਸਰਹੱਦੀ ਵਿਵਾਦ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ। 14 ਅਗਸਤ ਨੂੰ ਰਾਹੁਲ ਗਾਂਧੀ ਨੇ ਟਵੀਟ 'ਚ ਲਿਖਿਆ ਸੀ, ਭਾਰਤ ਸਰਕਾਰ ਲੱਦਾਖ 'ਚ ਚੀਨੀ ਇਰਾਦਿਆਂ ਦਾ ਸਾਹਮਣਾ ਕਰਨ ਤੋਂ ਡਰ ਰਹੀ ਹੈ।





ਜ਼ਮੀਨੀ ਹਕੀਕਤ ਸੰਕੇਤ ਦੇ ਰਹੀ ਹੈ ਕਿ ਚੀਨ ਤਿਆਰੀ ਕਰ ਰਿਹਾ ਹੈ। ਪ੍ਰਧਾਨ ਮੰਤਰੀ ਦੇ ਵਿਅਕਤੀਗਤ ਹੌਸਲੇ ਦੀ ਕਮੀ ਤੇ ਮੀਡੀਆ ਦੀ ਚੁੱਪ ਦੀ ਭਾਰਤ ਨੂੰ ਬਹੁਤ ਵੱਡੀ ਕੀਮਤ ਚੁਕਾਉਣੀ ਪਵੇਗੀ।


ਇਸ ਤੋਂ ਪਹਿਲਾਂ ਛੇ ਅਗਸਤ ਨੂੰ ਰਾਹੁਲ ਗਾਂਧੀ ਨੇ ਇੱਕ ਟਵੀਟ 'ਚ ਲਿਖਿਆ ਸੀ, ਚੀਨ ਦਾ ਸਾਹਮਣਾ ਕਰਨਾ ਤਾਂ ਦੂਰ ਦੀ ਗੱਲ, ਭਾਰਤ ਦੇ ਪ੍ਰਧਾਨ ਮੰਤਰੀ 'ਚ ਉਨ੍ਹਾਂ ਦਾ ਨਾਂ ਤਕ ਲੈਣ ਦਾ ਹੌਸਲਾ ਨਹੀਂ ਹੈ।


ਅੰਮ੍ਰਿਤਸਰ 'ਚ ਲੱਗੇ ਜਗਦੀਸ਼ ਟਾਇਟਲਰ ਦੇ ਫਲੈਕਸ ਬੋਰਡ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ