ਨਵੀਂ ਦਿੱਲੀ: ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਇੱਕ ਵਾਰ ਮੁੜ ਤੋਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਦੇਸ਼ ਦੇ ਆਰਥਿਕ ਹਾਲਾਤ ਦੇ ਮੱਦੇਨਜ਼ਰ ਕਿਹਾ 'ਮੋਦੀ ਹੈ ਤਾਂ ਮੁਮਕਿਨ ਹੈ।' ਰਾਹੁਲ ਨੇ ਮੋਦੀ ਸਰਕਾਰ ਨੂੰ ਆਰਥਿਕ ਮੋਰਚੇ 'ਤੇ ਘੇਰਿਆ ਹੈ।


ਰਾਹੁਲ ਨੇ ਟਵੀਟ ਕਰਦਿਆਂ ਜੀਡੀਪੀ ਦੇ ਮੱਦੇਨਜ਼ਰ ਮੋਦੀ ਸਰਕਾਰ ਨੂੰ ਘੇਰਿਆ। ਉਨ੍ਹਾਂ ਟਵੀਟ ਦੇ ਨਾਲ ਇਕ ਖ਼ਬਰ ਵੀ ਸ਼ੇਅਰ ਕੀਤੀ ਹੈ। ਇਸ 'ਚ ਇਨਫੋਸਿਸ ਦੇ ਸੰਸਥਾਪਕ ਐਨਆਰ ਨਰਾਇਣ ਮੂਰਤੀ ਦੇ ਹਵਾਲੇ ਤੋਂ ਦਾਅਵਾ ਕੀਤਾ ਗਿਆ ਕਿ ਜੀਡੀਪੀ ਗ੍ਰੋਥ 1947 ਤੋਂ ਵੀ ਹੇਠਾਂ ਜਾ ਸਕਦੀ ਹੈ।





ਰਾਹੁਲ ਗਾਂਧੀ ਵੱਲੋਂ ਸ਼ੇਅਰ ਕੀਤੀ ਖ਼ਬਰ:


ਇੰਫੋਸਿਸ ਦੇ ਸੰਸਥਾਪਕ ਐਨਆਰ ਨਾਰਾਇਣਮੂਰਤੀ ਨੇ ਮੰਗਲਵਾਰ ਖਦਸ਼ਾ ਜਤਾਇਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਵਿੱਤੀ ਵਰ੍ਹੇ 'ਚ ਦੇਸ਼ ਦੀ ਆਰਥਿਕ ਗਤੀ ਆਜ਼ਾਦੀ ਤੋਂ ਬਾਅਦ ਸਭ ਤੋਂ ਖ਼ਰਾਬ ਸਥਿਤੀ 'ਚ ਹੋਵੇਗੀ। ਉਨ੍ਹਾਂ ਕਿਹਾ ਕਿ ਅਰਥਵਿਵਸਥਾ ਨੂੰ ਜਲਦ ਤੋਂ ਜਲਦ ਲੀਹ 'ਤੇ ਲਿਆਉਣਾ ਚਾਹੀਦਾ ਹੈ।


ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ, ਇਲਾਜ ਲਈ ਜਲਦ ਜਾ ਸਕਦੇ ਅਮਰੀਕਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ