ਪੜਚੋਲ ਕਰੋ

Rahul Gandhi: ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਨੇ ਮੱਚਾਈ ਤਰਥੱਲੀ...ਭੜਕ ਗਏ ਗ੍ਰਹਿ ਮੰਤਰੀ ਅਮਿਤ ਸ਼ਾਹ

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਨੇ ਚਾਰੇ ਪਾਸੇ ਤਰਥੱਲੀ ਮਚਾ ਦਿੱਤੀ ਹੈ। ਰਾਹੁਲ ਗਾਂਧੀ ਨੇ ਅਮਰੀਕਾ ਅੰਦਰ ਕੁਝ ਅਜਿਹੇ ਬੇਬਾਕ ਬਿਆਨ ਦਿੱਤੇ ਹਨ ਜਿਸ ਤੋਂ ਬੀਜਪੀ ਕਾਫੀ ਔਖੀ ਹੈ।

Amit Shah Attack Rahul Gandhi on His Statement: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਨੇ ਚਾਰੇ ਪਾਸੇ ਤਰਥੱਲੀ ਮਚਾ ਦਿੱਤੀ ਹੈ। ਰਾਹੁਲ ਗਾਂਧੀ ਨੇ ਅਮਰੀਕਾ ਅੰਦਰ ਕੁਝ ਅਜਿਹੇ ਬੇਬਾਕ ਬਿਆਨ ਦਿੱਤੇ ਹਨ ਜਿਸ ਤੋਂ ਬੀਜਪੀ ਕਾਫੀ ਔਖੀ ਹੈ। ਇਸ ਲਈ ਬੀਜੇਪੀ ਤੇ ਆਰਐਸਐਸ ਨਾਲ ਜੁੜੇ ਲੋਕ ਰਾਹੁਲ ਗਾਂਧੀ ਦੇ ਬਿਆਨਾਂ ਦੀ ਅਲੋਚਨਾ ਕਰ ਰਹੇ ਹਨ।  

ਬੀਜੇਪੀ ਦੇ ਕਈ ਵੱਡੇ ਨੇਤਾਵਾਂ ਨੇ ਰਾਹੁਲ ਦੇ ਬਿਆਨਾਂ ਦੀ ਆਲੋਚਨਾ ਕੀਤੀ ਹੈ। ਹੁਣ ਇਸੇ ਕੜੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ 'ਤੇ ਹਮਲਾ ਬੋਲਿਆ ਹੈ। ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਹੈ ਰਾਸ਼ਟਰ ਵਿਰੋਧੀ ਗੱਲਾਂ ਕਰਨਾ ਤੇ ਦੇਸ਼ ਨੂੰ ਤੋੜਨ ਵਾਲਿਆਂ ਦੇ ਨਾਲ ਖੜ੍ਹਨਾ ਰਾਹੁਲ ਗਾਂਧੀ ਤੇ ਕਾਂਗਰਸ ਦੀ ਆਦਤ ਜਿਹੀ ਬਣ ਗਈ ਹੈ। ਚਾਹੇ ਜੰਮੂ-ਕਸ਼ਮੀਰ ਵਿੱਚ JKNC ਦੇ ਦੇਸ਼ਵਿਰੋਧੀ ਤੇ ਰਾਖਵਾਂਕਰਨ ਵਿਰੋਧੀ ਏਜੰਡੇ ਦੀ ਹਮਾਇਤ ਕਰਨਾ ਹੋਏ ਜਾਂ ਫਿਰ ਵਿਦੇਸ਼ੀ ਮੰਚਾਂ ਉਪਰ ਭਾਰਤ ਵਿਰੋਧੀ ਗੱਲਾਂ ਕਰਨੀਆਂ ਹੋਣ, ਰਾਹੁਲ ਗਾਂਧੀ ਨੇ ਦੇਸ਼ ਦੀ ਸੁਰੱਖਿਆ ਤੇ ਭਾਵਨਾਵਾਂ ਨੂੰ ਹਮੇਸ਼ਾਂ ਠੇਸ ਪਹੁੰਚਾਈ ਹੈ। 

ਅਮਿਤ ਸ਼ਾਹ ਨੇ ਅੱਗੇ ਲਿਖਿਆ ਕਿ ਭਾਸ਼ਾ ਤੋਂ ਭਾਸ਼ਾ, ਖੇਤਰ ਤੋਂ ਖੇਤਰ ਤੇ ਧਰਮ ਤੋਂ ਧਰਮ ਦੇ ਵਿਤਕਰੇ ਦੀ ਗੱਲ ਕਰਨਾ ਰਾਹੁਲ ਗਾਂਧੀ ਦੀ ਵੰਡਵਾਦੀ ਸੋਚ ਨੂੰ ਦਰਸਾਉਂਦਾ ਹੈ। ਦੇਸ਼ ਵਿੱਚੋਂ ਰਾਖਵਾਂਕਰਨ ਖ਼ਤਮ ਕਰਨ ਦੀ ਗੱਲ ਕਰਕੇ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕਾਂਗਰਸ ਦਾ ਰਾਖਵਾਂਕਰਨ ਵਿਰੋਧੀ ਚਿਹਰਾ ਦੇਸ਼ ਦੇ ਸਾਹਮਣੇ ਲਿਆਂਦਾ ਹੈ। ਮਨ ਵਿਚਲੇ ਵਿਚਾਰ ਤੇ ਸੋਚ ਹਮੇਸ਼ਾ ਕਿਸੇ ਨਾ ਕਿਸੇ ਸਾਧਨ ਰਾਹੀਂ ਬਾਹਰ ਆ ਹੀ ਜਾਂਦੇ ਹਨ। ਮੈਂ ਰਾਹੁਲ ਗਾਂਧੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਜਦੋਂ ਤੱਕ ਭਾਜਪਾ ਹੈ, ਕੋਈ ਵੀ ਰਾਖਵੇਂਕਰਨ ਨੂੰ ਛੂਹ ਨਹੀਂ ਸਕਦਾ ਤੇ ਕੋਈ ਵੀ ਦੇਸ਼ ਦੀ ਏਕਤਾ ਨਾਲ ਖਿਲਵਾੜ ਨਹੀਂ ਕਰ ਸਕਦਾ।

ਰਾਖਵੇਂਕਰਨ ਨੂੰ ਲੈ ਕੇ ਹਮਲਾ ਕਿਉਂ?
ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਮੰਗਲਵਾਰ (10 ਸਤੰਬਰ 2024) ਨੂੰ ਆਪਣੀ ਅਮਰੀਕਾ ਫੇਰੀ ਦੌਰਾਨ ਜਾਰਜਟਾਊਨ ਯੂਨੀਵਰਸਿਟੀ 'ਚ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਰਿਜ਼ਰਵੇਸ਼ਨ ਨਾਲ ਜੁੜੇ ਇੱਕ ਸਵਾਲ 'ਤੇ ਕਿਹਾ ਸੀ ਕਿ ਕਾਂਗਰਸ ਰਾਖਵੇਂਕਰਨ ਨੂੰ ਖਤਮ ਕਰਨ ਬਾਰੇ ਉਦੋਂ ਸੋਚੇਗੀ, ਜਦੋਂ ਸਹੀ ਸਮਾਂ ਆਏਗਾ। ਅਜੇ ਸਹੀ ਸਮਾਂ ਨਹੀਂ ਆਇਆ ਹੈ। 

ਰਾਹੁਲ ਗਾਂਧੀ ਨੂੰ ਪੁੱਛਿਆ ਗਿਆ ਸੀ ਕਿ ਭਾਰਤ ਵਿੱਚ ਰਾਖਵਾਂਕਰਨ ਕਦੋਂ ਖਤਮ ਹੋਵੇਗਾ। ਇਸ ਦੇ ਜਵਾਬ ਵਿੱਚ ਰਾਹੁਲ ਨੇ ਅੱਗੇ ਕਿਹਾ, “ਜਦੋਂ ਤੁਸੀਂ ਵਿੱਤੀ ਅੰਕੜਿਆਂ ਨੂੰ ਦੇਖਦੇ ਹੋ, ਤਾਂ ਆਦਿਵਾਸੀਆਂ ਨੂੰ 100 ਰੁਪਏ ਵਿੱਚੋਂ 10 ਪੈਸੇ, ਦਲਿਤਾਂ ਨੂੰ 100 ਵਿੱਚੋਂ 5 ਰੁਪਏ ਤੇ ਓਬੀਸੀ ਨੂੰ ਵੀ ਲਗਪਗ ਇੰਨੀ ਹੀ ਰਕਮ ਮਿਲਦੀ ਹੈ।

ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਭਾਗੀਦਾਰੀ ਨਹੀਂ ਮਿਲ ਰਹੀ। ਭਾਰਤ ਦੇ ਹਰ ਬਿਜਨੈਸ ਲੀਡਰ ਦੀ ਸੂਚੀ ਵੇਖੋ। ਉਸ ਵਿੱਚ ਮੈਨੂੰ ਆਦਿਵਾਸੀਆਂ ਤੇ ਦਲਿਤਾਂ ਦੇ ਨਾਮ ਦਿਖਾਓ। ਮੈਨੂੰ OBC ਦਾ ਨਾਮ ਦਿਖਾਓ। ਮੈਨੂੰ ਲੱਗਦਾ ਹੈ ਕਿ ਸਿਖਰਲੇ 200 ਵਿੱਚੋਂ ਇੱਕ ਓਬੀਸੀ ਹੈ। ਉਹ ਭਾਰਤ ਦੇ 50 ਪ੍ਰਤੀਸ਼ਤ ਹਨ, ਪਰ ਅਸੀਂ ਇਸ ਬਿਮਾਰੀ ਦਾ ਇਲਾਜ ਨਹੀਂ ਕਰ ਰਹੇ। ਹਾਲਾਂਕਿ ਹੁਣ ਰਿਜ਼ਰਵੇਸ਼ਨ ਹੀ ਇੱਕੋ ਇੱਕ ਸਾਧਨ ਨਹੀਂ ਹੈ। ਹੋਰ ਸਾਧਨ ਵੀ ਹਨ।”

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget