ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਆਗ਼ਾਜ਼ ਮੋਗਾ ਤੋਂ ਕਰਨ ਜਾ ਰਹੇ ਹਨ। ਮੋਗਾ ਜ਼ਿਲ੍ਹੇ ਦ ਪਿੰਡ ਕਿਲੀ ਚਹਿਲਾਂ ਵਿੱਚ ਆਉਂਦੀ ਸੱਤ ਮਾਰਚ ਨੂੰ ਰਾਹੁਲ ਗਾਂਧੀ ਪੰਜਾਬੀਆਂ ਨੂੰ ਸੰਬੋਧਨ ਕਰਨਗੇ।

ਇਸ ਗੱਲ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੇ ਮੋਗਾ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਨੇ ਵੀਰਵਾਰ ਨੂੰ ਕਿਲੀ ਚਹਿਲਾਂ ਦੇ ਦੌਰੇ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਮੋਗਾ ਤੇ ਲੁਧਿਆਣਾ ਤੋਂ ਸੌਖਿਆਂ ਪਹੁੰਚਿਆ ਜਾ ਸਕਦਾ ਹੈ ਤੇ ਇਹ ਸੁਰੱਖਿਆ ਦੇ ਲਿਹਾਜ਼ ਨਾਲ ਵੀ ਠੀਕ ਹੈ।

ਜਾਖੜ ਨੇ ਦੱਸਿਆ ਕਿ ਰਾਹੁਲ ਗਾਂਧੀ ਕਿਲੀ ਚਹਿਲਾਂ ਵਿੱਚ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਸਥਾਨਕ ਲੀਡਰਾਂ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਵੀ ਸੌਂਪ ਦਿੱਤੀਆਂ।