ਪੜਚੋਲ ਕਰੋ
Advertisement
35 ਸਾਂਸਦਾਂ ਨਾਲ ਹਾਥਰਸ ਲਈ ਨਿਕਲੇ ਰਾਹੁਲ ਗਾਂਧੀ, ਪੀੜਤ ਪਰਿਵਾਰ ਨਾਲ ਕਰਨਗੇ ਮੁਲਾਕਾਤ
ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਨੇਤਾ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਨੇਤਾ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਦੇ ਨਾਲ, ਕਾਂਗਰਸ ਪਾਰਟੀ ਦੇ 35 ਸੰਸਦ ਮੈਂਬਰ ਵੀ ਹਾਥਰਸ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਲਈ ਨਿਕਲੇ ਹਨ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਪੀੜਤ ਦੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਦੌਰਾਨ ਉਸ ਨੂੰ ਯੂਪੀ ਪੁਲਿਸ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਨੇ ਰਾਹੁਲ ਨਾਲ ਧੱਕਾ ਵੀ ਹੋਇਆ।
ਅੱਜ ਐਡੀਸ਼ਨਲ ਚੀਫ ਸੈਕਟਰੀ (ਗ੍ਰਹਿ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਹਾਥਰਸ ਮਾਮਲੇ ਵਿੱਚ ਸਮੂਹਿਕ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ। ਇਹ ਦੋਵੇਂ ਅਧਿਕਾਰੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਉਥੋਂ ਵਾਪਸ ਆਉਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਆਪਣੀ ਰਿਪੋਰਟ ਸੌਂਪਣਗੇ।
ਇਸ ਦੇ ਨਾਲ ਹੀ ਪੀੜਤ ਪਰਿਵਾਰ ਨੇ ਹਾਥਰਸ ਦੇ ਡੀਐਮ ਪ੍ਰਵੀਨ ਕੁਮਾਰ 'ਤੇ ਵੀ ਕਈ ਦੋਸ਼ ਲਗਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡੀਐਮ ਪ੍ਰਵੀਨ ਕੁਮਾਰ ਨੇ ਪੂਰੇ ਪਰਿਵਾਰ ਦੀਆਂ ਔਰਤਾਂ ਨੂੰ ਧਮਕੀ ਦਿੱਤੀ ਸੀ। ਪੀੜਤ ਲੜਕੀ ਦੇ ਭਰਾ ਅਨੁਸਾਰ ਡੀਐਮ ਪ੍ਰਵੀਨ ਕੁਮਾਰ ਨੇ ਘਰ ਦੀਆਂ ਔਰਤਾਂ ਨਾਲ ਅਸ਼ਲੀਲ ਢੰਗ ਨਾਲ ਗੱਲ ਬਾਤ ਕੀਤੀ ਸੀ। ਦੱਸ ਦੇਈਏ ਕਿ ਹੁਣ ਤੱਕ ਇਸ ਕੇਸ ਵਿੱਚ ਕੁੱਲ੍ਹ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਜ਼ਿਲ੍ਹੇ ਦੇ ਐਸਪੀ ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਐਸਪੀ ਵਿਕਰਾਂਤ ਵੀਰ ਸਿੰਘ, ਅਧਿਕਾਰ ਖੇਤਰ (ਸੀਓ) ਰਾਮ ਸ਼ਬਦ, ਇੰਸਪੈਕਟਰ ਦਿਨੇਸ਼ ਕੁਮਾਰ ਵਰਮਾ, ਸਬ ਇੰਸਪੈਕਟਰ ਜਗਵੀਰ ਸਿੰਘ ਅਤੇ ਹੈਡ ਮੋਹਰਰੀ ਮਹੇਸ਼ ਪਾਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਸ਼ਾਮਲੀ ਦੇ ਐਸਪੀ ਵਿਨੀਤ ਜੈਸਵਾਲ ਨੂੰ ਹਾਥਰਾਸ ਦਾ ਐਸਪੀ ਤਾਇਨਾਤ ਕੀਤਾ ਗਿਆ ਹੈ।Delhi: Congress leader Rahul Gandhi and Priyanka Gandhi Vadra reach Delhi-Noida flyway. They are en route to #Hathras in Uttar Pradesh to meet the family of the alleged gangrape victim. pic.twitter.com/VLWrj6vCPX
— ANI (@ANI) October 3, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement