ਪੜਚੋਲ ਕਰੋ
Advertisement
ਨੀਮ ਫ਼ੌਜੀ ਦਸਤਿਆਂ ਤੋਂ ਲੈਕੇ ਨੌਜਵਾਨਾਂ ਤਕ ਲਈ ਰਾਹੁਲ ਗਾਂਧੀ ਦੇ ਵੱਡੇ ਐਲਾਨ
ਚੰਡੀਗੜ੍ਹ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਆਈ ਤਾਂ ਉਹ ਨੀਮ ਫ਼ੌਜੀ ਦਸਤਿਆਂ ਨੂੰ ਸ਼ਹੀਦ ਦਾ ਦਰਜਾ ਦੇਣਗੇ। ਰਾਹੁਲ ਨੇ ਕਿਹਾ ਕਿ ਅੱਜ ਨੀਮ ਫ਼ੌਜੀ ਦਸਤਿਆਂ ਨੂੰ ਸ਼ਹੀਦ ਦਾ ਦਰਜਾ ਨਹੀਂ ਮਿਲਦਾ ਪਰ ਕਾਂਗਰਸ ਦੀ ਸਰਕਾਰ ਆਏਗੀ ਤਾਂ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ।
ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ 15-20 ਉਦਯੋਗਪਤੀਆਂ ਦਾ 3.5 ਕਰੋੜ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਇਆ ਜਦਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ। ਇਸ ਮੌਕੇ ਉਹ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਸੰਸਥਾਵਾਂ ਵਿੱਚ ਦਖ਼ਲ ਦੇ ਰਹੀ ਹੈ ਅਤੇ ਸਿੱਖਿਆ ਬਜਟ ਵਿੱਚ ਕਟੌਤੀ ਕਰ ਰਹੀ ਹੈ। ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖਿਆ ਲਈ ਮਦਦ ਕਰਨੀ ਚਾਹੀਦੀ ਹੈ। ਇਸ ਦੇ ਲਈ ਸਰਕਾਰ ਨੂੰ ਬੈਂਕ ਕਰਜ਼ਿਆਂ ਨੂੰ ਆਸਾਨ ਬਣਾਉਣਾ, ਸਕਾਲਰਸ਼ਿਪ, ਹੋਰ ਯੂਨੀਵਰਸਿਟੀਆਂ ਨੂੰ ਜੋੜਨਾ ਤੇ ਦਾਖਲਾ ਵਧਾਉਣ ਵਰਗੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅੰਕੜੇ ਵੇਖੇ ਜਾਣ ਤਾਂ ਬੀਜੇਪੀ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਵਿੱਚ ਗਿਰਾਵਟ ਆਈ ਹੈ। ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਇਹ ਮੰਨਣ ਨੂੰ ਤਿਆਰ ਹੀ ਨਹੀਂ ਕਿ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਵਾਰ ਪੀਐਮ ਮੋਦੀ ਨੂੰ ਰਾਫੇਲ ਤੇ ਬੇਰੁਜ਼ਗਾਰੀ ਬਾਰੇ ਬਹਿਸ ਕਰਨ ਦੀ ਵੰਗਾਰ ਪਾਈ ਹੈ ਪਰ ਉਹ ਇਸ ਵਿਸ਼ੇ ’ਤੇ ਗੱਲਬਾਤ ਨੂੰ ਤਿਆਰ ਨਹੀਂ।Breaking: @RahulGandhi ने कहा हमारी सरकार आएगी तो पैरामिलिट्री के जवानों को भी शहीद का दर्जा मिलेगा. ज्यादा मौतें भी पैरामिलिट्री के जवानों की होती है.
— जैनेन्द्र कुमार (@jainendrakumar) February 23, 2019
सवाल पूछा गया था कि कुछ जवानों को शहीद का दर्जा क्यों नहीं मिलता? राहुल जवाहरलाल नेहरु स्टेडियम में छात्रों से बात कर रहे हैं. pic.twitter.com/0eKxT56Vf4
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਵਿਸ਼ਵ
ਪੰਜਾਬ
Advertisement