ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ’ਤੇ ਹਮਲਾ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ 15-20 ਉਦਯੋਗਪਤੀਆਂ ਦਾ 3.5 ਕਰੋੜ ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਕੇ ਉਨ੍ਹਾਂ ਨੂੰ ਫਾਇਦਾ ਪਹੁੰਚਾਇਆ ਜਦਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਕੀਤਾ।
ਇਸ ਮੌਕੇ ਉਹ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਸੰਸਥਾਵਾਂ ਵਿੱਚ ਦਖ਼ਲ ਦੇ ਰਹੀ ਹੈ ਅਤੇ ਸਿੱਖਿਆ ਬਜਟ ਵਿੱਚ ਕਟੌਤੀ ਕਰ ਰਹੀ ਹੈ।
ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖਿਆ ਲਈ ਮਦਦ ਕਰਨੀ ਚਾਹੀਦੀ ਹੈ। ਇਸ ਦੇ ਲਈ ਸਰਕਾਰ ਨੂੰ ਬੈਂਕ ਕਰਜ਼ਿਆਂ ਨੂੰ ਆਸਾਨ ਬਣਾਉਣਾ, ਸਕਾਲਰਸ਼ਿਪ, ਹੋਰ ਯੂਨੀਵਰਸਿਟੀਆਂ ਨੂੰ ਜੋੜਨਾ ਤੇ ਦਾਖਲਾ ਵਧਾਉਣ ਵਰਗੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਅੰਕੜੇ ਵੇਖੇ ਜਾਣ ਤਾਂ ਬੀਜੇਪੀ ਸਰਕਾਰ ਦੇ ਕਾਰਜਕਾਲ ਦੌਰਾਨ ਇਨ੍ਹਾਂ ਵਿੱਚ ਗਿਰਾਵਟ ਆਈ ਹੈ।
ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਇਹ ਮੰਨਣ ਨੂੰ ਤਿਆਰ ਹੀ ਨਹੀਂ ਕਿ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਵਾਰ ਪੀਐਮ ਮੋਦੀ ਨੂੰ ਰਾਫੇਲ ਤੇ ਬੇਰੁਜ਼ਗਾਰੀ ਬਾਰੇ ਬਹਿਸ ਕਰਨ ਦੀ ਵੰਗਾਰ ਪਾਈ ਹੈ ਪਰ ਉਹ ਇਸ ਵਿਸ਼ੇ ’ਤੇ ਗੱਲਬਾਤ ਨੂੰ ਤਿਆਰ ਨਹੀਂ।