ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਨੇਤਾ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਹਾਥਰਾਸ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਰਾਹੁਲ ਗਾਂਧੀ ਦੇ ਨਾਲ, ਕਾਂਗਰਸ ਪਾਰਟੀ ਦੇ 35 ਸੰਸਦ ਮੈਂਬਰ ਵੀ ਹਾਥਰਾਸ ਵਿੱਚ ਪੀੜਤ ਪਰਿਵਾਰ ਨੂੰ ਮਿਲਣ ਲਈ ਨਿਕਲੇ ਹਨ।ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਸਮੇਤ ਤਿੰਨ ਹੋਰਾਂ ਨੂੰ ਯੂਪੀ ਦੇ ਹਾਥਰਸ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਿਹਲਾਂ ਵੀ ਰਾਹੁਲ ਗਾਂਧੀ ਨੇ ਪੀੜਤ ਦੇ ਪਰਿਵਾਰ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ। ਜਿਸ ਦੌਰਾਨ ਉਸ ਨੂੰ ਯੂਪੀ ਪੁਲਿਸ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੁਲਿਸ ਨੇ ਰਾਹੁਲ ਨਾਲ ਧੱਕਾ ਵੀ ਹੋਇਆ।
ਅੱਜ ਐਡੀਸ਼ਨਲ ਚੀਫ ਸੈਕਟਰੀ (ਗ੍ਰਹਿ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ ਹਾਥਰਾਸ ਮਾਮਲੇ ਵਿੱਚ ਸਮੂਹਿਕ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੇ। ਇਹ ਦੋਵੇਂ ਅਧਿਕਾਰੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ ਅਤੇ ਉਥੋਂ ਵਾਪਸ ਆਉਣ ਤੋਂ ਬਾਅਦ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਆਪਣੀ ਰਿਪੋਰਟ ਸੌਂਪਣਗੇ।
ਦੱਸ ਦੇਈਏ ਕਿ ਹੁਣ ਤੱਕ ਇਸ ਕੇਸ ਵਿੱਚ ਕੁੱਲ੍ਹ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਯੂਪੀ ਸਰਕਾਰ ਨੇ ਸਖ਼ਤੀ ਦਿਖਾਉਂਦੇ ਹੋਏ ਜ਼ਿਲ੍ਹੇ ਦੇ ਐਸਪੀ ਸਣੇ ਪੰਜ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।