ਪੜਚੋਲ ਕਰੋ

ED Raid: 'ਆਮ ਆਦਮੀ ਪਾਰਟੀ' ਦੇ ਇੱਕ ਹੋਰ ਆਗੂ ਦੇ ਘਰ ਈਡੀ ਦੀ ਛਾਪੇਮਾਰੀ

ED Raid On Deepak Singla House: ਇਨਫੋਰਸਮੈਂਟ ਡਾਇਰੈਕਟੋਰੇਟ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਲਗਾਤਾਰ ਕਾਰਵਾਈ ਕਰ ਰਿਹਾ ਹੈ।

ED Raid On Deepak Singla House:  ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਘੁਟਾਲੇ ਵਿੱਚ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਮ ਆਦਮੀ ਪਾਰਟੀ (ਆਪ) ਦੇ ਇੱਕ ਹੋਰ ਆਗੂ ਦੇ ਘਰ ਛਾਪਾ ਮਾਰਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ (Delhi Chief Minister Arvind Kejriwal) ਗ੍ਰਿਫ਼ਤਾਰੀ ਤੋਂ ਬਾਅਦ ਦੀਪਕ ਸਿੰਗਲਾ ‘ਆਪ’ ਦੇ ਦੂਜੇ ਆਗੂ ਹਨ ਜਿਨ੍ਹਾਂ ਦੇ ਘਰ ਈਡੀ ਵੱਲੋਂ ਛਾਪੇਮਾਰੀ (ED raid) ਕੀਤੀ ਗਈ ਹੈ।

ਇਹ ਵੀ ਪੜ੍ਹੋ: Delhi Politics: ਹਿਰਾਸਤ ਚੋਂ ਆਇਆ 'ਆਪ ਦੇ ਰੱਬ' ਦਾ ਨਵਾਂ ਨਿਰੇਦਸ਼, ਜਾਣੋ ਇਸ ਵਾਰ ਕਿਹੜਾ ਖੇਡਿਆ ਸਿਆਸੀ ਦਾਅ !

ਦੀਪਕ ਸਿੰਗਲਾ ‘ਆਪ’ ਦੇ ਸਾਬਕਾ ਉਮੀਦਵਾਰ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਵਿਸ਼ਵਾਸ ਨਗਰ ਤੋਂ ਚੋਣ ਲੜੀ ਸੀ। ਇਸ ਤੋਂ ਇਲਾਵਾ, ਉਹ ਗੋਆ ਦੇ 'ਆਪ' ਇੰਚਾਰਜ ਅਤੇ MCD ਦੇ ਸਹਿ-ਇੰਚਾਰਜ ਵੀ ਹਨ। ਦੱਸਈਏ ਕਿ ਇਸ ਤੋਂ ਪਹਿਲਾਂ ਈਡੀ ਨੇ 23 ਮਾਰਚ ਨੂੰ ਮਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਲਾਬ ਸਿੰਘ ਯਾਦਵ ਦੇ ਘਰ ਵੀ ਛਾਪਾ ਮਾਰਿਆ ਸੀ।

ਹਵਾਲਾ ਰਾਹੀਂ ਗੋਆ ਭੇਜਿਆ ਗਿਆ ਪੈਸਾ, ਈਡੀ ਦਾ ਦਾਅਵਾ

ਈਡੀ ਨੇ ਪੀਐਮਐਲਏ ਅਦਾਲਤ ਵਿੱਚ ਦਾਅਵਾ ਕੀਤਾ ਸੀ ਕਿ ਹਵਾਲਾ ਰਾਹੀਂ 45 ਕਰੋੜ ਰੁਪਏ ਗੋਆ ਭੇਜੇ ਗਏ ਸਨ। ਦਰਅਸਲ, ਈਡੀ ਨੇ ਦਾਅਵਾ ਕੀਤਾ ਹੈ ਕਿ ਸ਼ਰਾਬ ਘੁਟਾਲੇ ਵਿੱਚ ਬਰਾਮਦ ਹੋਏ ਪੈਸੇ ਦੀ ਵਰਤੋਂ ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਵਿੱਚ ਕੀਤੀ ਸੀ।

22 ਮਾਰਚ ਨੂੰ, ਈਡੀ ਨੇ ਦਾਅਵਾ ਕੀਤਾ ਸੀ ਕਿ ਇੱਕ ਮਨੀ ਟ੍ਰੇਲ ਦਾ ਪਤਾ ਲੱਗਿਆ ਹੈ ਜਿਸ ਵਿੱਚ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੂੰ 100 ਕਰੋੜ ਰੁਪਏ ਦੀ ਰਿਸ਼ਵਤ ਦਿੱਤੀ ਗਈ ਸੀ। 'ਆਪ' ਨੇ ਇਸ ਪੈਸੇ ਦੀ ਵਰਤੋਂ ਪੰਜਾਬ ਅਤੇ ਗੋਆ ਵਿਧਾਨ ਸਭਾ ਚੋਣਾਂ 'ਚ ਕੀਤੀ ਸੀ। ਏਜੰਸੀ ਨੇ ਅਦਾਲਤ ਨੂੰ ਦੱਸਿਆ ਸੀ ਕਿ ਇਸ ਘੁਟਾਲੇ ਵਿੱਚ ਨਾ ਸਿਰਫ਼ 100 ਕਰੋੜ ਰੁਪਏ ਦੀ ਰਿਸ਼ਵਤ ਲਈ ਗਈ ਸੀ, ਸਗੋਂ ਰਿਸ਼ਵਤ ਦੇਣ ਵਾਲਿਆਂ ਵੱਲੋਂ 600 ਕਰੋੜ ਰੁਪਏ ਤੋਂ ਵੱਧ ਦੇ ਮੁਨਾਫ਼ੇ 'ਤੇ ਕਮਿਸ਼ਨ ਵੀ ਲਿਆ ਗਿਆ ਸੀ।

ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਸਾਊਥ ਗਰੁੱਪ ਤੋਂ ਮਿਲੇ 45 ਕਰੋੜ ਰੁਪਏ ਦੀ ਆਮ ਆਦਮੀ ਪਾਰਟੀ ਨੇ 2021-22 ਦੇ ਗੋਆ ਚੋਣ ਪ੍ਰਚਾਰ 'ਚ ਵਰਤੋਂ ਕੀਤੀ ਸੀ। ਇਸ ਦੇ ਨਾਲ ਹੀ ਏਜੰਸੀ ਨੇ ਹਵਾਲਾ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਇਹ ਪੈਸਾ 4 ਰੂਟਾਂ ਰਾਹੀਂ ਗੋਆ ਪਹੁੰਚਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ ਸਣੇ ਪੰਜਾਬ 'ਚ ਪਵੇਗਾ ਮੀਂਹ, 15 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 30-40 ਕਿਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Embed widget