![ABP Premium](https://cdn.abplive.com/imagebank/Premium-ad-Icon.png)
Rail Roko Andolan: ਕਿਸਾਨਾਂ ਨੇ ਲਾਈਆਂ ਰੇਲਾਂ ਨੂੰ ਬ੍ਰੇਕਾਂ, ਪੰਜਾਬ ਤੇ ਹਰਿਆਣਾ 'ਚ ਦੱਸਿਆ ਵੱਡਾ ਅਸਰ
Farmers Protest: ਕਿਸਾਨ ਲੀਡਰਾਂ ਨੇ ਦੱਸਿਆ ਕਿ ਪੰਜਾਬ ’ਚ ਤਿੰਨ ਦਰਜਨ ਤੋਂ ਵੱਧ ਰੇਲਵੇ ਲਾਈਨਾਂ ’ਤੇ ਧਰਨੇ ਦੇ ਕੇ ਕਿਸੇ ਵੀ ਰੇਲ ਗੱਡੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ।
![Rail Roko Andolan: ਕਿਸਾਨਾਂ ਨੇ ਲਾਈਆਂ ਰੇਲਾਂ ਨੂੰ ਬ੍ਰੇਕਾਂ, ਪੰਜਾਬ ਤੇ ਹਰਿਆਣਾ 'ਚ ਦੱਸਿਆ ਵੱਡਾ ਅਸਰ Rail Roko Andolan, Farmers Protest: Farmers are blocking trains today on SKM Call against Farm Laws Rail Roko Andolan: ਕਿਸਾਨਾਂ ਨੇ ਲਾਈਆਂ ਰੇਲਾਂ ਨੂੰ ਬ੍ਰੇਕਾਂ, ਪੰਜਾਬ ਤੇ ਹਰਿਆਣਾ 'ਚ ਦੱਸਿਆ ਵੱਡਾ ਅਸਰ](https://feeds.abplive.com/onecms/images/uploaded-images/2021/10/18/bc63c14f6aaf0f0baa65901c1365eb61_original.jpg?impolicy=abp_cdn&imwidth=1200&height=675)
ਨਵੀਂ ਦਿੱਲੀ: ਕਿਸਾਨ ਅੱਜ ਰੇਲਾਂ ਰੋਕ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦੇ ਸੱਦੇ ਦਾ ਪੰਜਾਬ ਤੇ ਹਰਿਆਣਾ ਵਿੱਚ ਵੱਡਾ ਅਸਰ ਵੇਖਣ ਨੂੰ ਮਿਲਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਰੇਲਵੇ ਜਾਂ ਸਰਕਾਰੀ ਜਾਇਦਾਦ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ ਤੇ ਵਿਰੋਧ ਸ਼ਾਂਤੀਪੂਰਨ ਢੰਗ ਨਾਲ ਪ੍ਰਗਟਾਇਆ ਜਾਵੇ।
ਕਿਸਾਨ ਲੀਡਰਾਂ ਨੇ ਕਿਹਾ ਕਿ ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਹਿੰਸਾ ਕਾਂਡ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਤੇ ਉਸ ਦੀ ਬਰਖ਼ਾਸਤਗੀ ਦੀ ਮੰਗ ਨੂੰ ਲੈ ਕੇ ਦੇਸ਼ ਭਰ ’ਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਮੰਗ ਨਾ ਮੰਨੀ ਤਾਂ ਅੱਗੇ ਸਖਤ ਐਕਸ਼ਨ ਕੀਤੇ ਜਾਣਗੇ।
ਕਿਸਾਨ ਲੀਡਰਾਂ ਨੇ ਦੱਸਿਆ ਕਿ ਪੰਜਾਬ ’ਚ ਤਿੰਨ ਦਰਜਨ ਤੋਂ ਵੱਧ ਰੇਲਵੇ ਲਾਈਨਾਂ ’ਤੇ ਧਰਨੇ ਦੇ ਕੇ ਕਿਸੇ ਵੀ ਰੇਲ ਗੱਡੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਮੋਰਚੇ ਦੇ ਲੀਡਰ ਡਾ. ਦਰਸ਼ਨਪਾਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਲਖੀਮਪੁਰ ਖੀਰੀ ਹਿੰਸਾ ਕਾਂਡ ’ਚ ਚਸ਼ਮਦੀਦ ਗਵਾਹਾਂ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਕਿ ਉਹ ਆਪਣੇ ਬਿਆਨ ਦਰਜ ਨਾ ਕਰਾਉਣ। ਉਨ੍ਹਾਂ ਕਿਹਾ ਕਿ ਮੁੱਖ ਮੁਲਜ਼ਮ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਨੂੰ ਜੇਲ੍ਹ ’ਚ ਵੀਆਈਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਦਕਿ ਉਸ ਦੀ ਪਾਰਟੀ ਭਾਜਪਾ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਉਹ ਸਮੁੱਚੇ ਕਤਲੇਆਮ ਦਾ ਸੂਤਰਧਾਰ ਸੀ।
ਉਨ੍ਹਾਂ ਕਿਹਾ ਕਿ ਅਜੈ ਮਿਸ਼ਰਾ ਨੂੰ ਵੀ ਹੁਣ ਤੱਕ ਗ੍ਰਿਫ਼ਤਾਰ ਕਰ ਲਿਆ ਜਾਣਾ ਚਾਹੀਦਾ ਸੀ ਪਰ ਸਿਆਸੀ ਸ਼ਹਿ ਕਰਕੇ ਉਹ ਬਚੇ ਹੋਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਨਾ ਹਟਾ ਕੇ ਮੰਤਰੀ ਮੰਡਲ ਨੂੰ ਸ਼ਰਮਸਾਰ ਕਰ ਰਹੇ ਹਨ।
ਇਹ ਵੀ ਪੜ੍ਹੋ: Channi And Sidhu Meeting: ਨਿੱਬੜ ਗਿਆ ਕਾਂਗਰਸ ਦਾ ਕਲੇਸ਼? ਹਾਈਕਮਾਨ ਨੇ ਸਿੱਧੂ ਤੇ ਚੰਨੀ ਨੂੰ ਆਹਮੋ-ਸਾਹਮਣੇ ਬਿਠਾਇਆ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)