Ashwini Vaishnaw On Coromandel Train Accident: ਓਡੀਸ਼ਾ ਵਿੱਚ ਵਾਪਰੇ ਰੇਲ ਹਾਦਸੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ। ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਐਤਵਾਰ (4 ਜੂਨ) ਨੂੰ ਕਿਹਾ ਕਿ ਦੋ ਲਾਈਨਾਂ ਵਿੱਚ ਟ੍ਰੈਕ ਦੀ ਮੁਰੰਮਤ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਤੋਂ ਬਾਅਦ ਰੇਲਵੇ ਬੋਰਡ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕੀਤੀ ਗਈ ਹੈ।
ਰੇਲ ਮੰਤਰੀ ਨੇ ਅੱਗੇ ਦੱਸਿਆ ਕਿ ਟ੍ਰੈਕ ਨਾਲ ਸਬੰਧਤ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਓਵਰਹੈੱਡ ਵਾਇਰਿੰਗ ਦਾ ਕੰਮ ਚੱਲ ਰਿਹਾ ਹੈ। ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਨੇ ਮਿਲ ਕੇ ਬਚਾਅ ਦਾ ਕੰਮ ਕੀਤਾ ਹੈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ ਰੇਲ ਹਾਦਸੇ ਨੂੰ ਲੈ ਕੇ ਨਹੀਂ ਹੋਣੀ ਚਾਹੀਦੀ ਸਿਆਸਤ...
ਇਸ ਤੋਂ ਪਹਿਲਾਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ, ਕੇਂਦਰੀ ਸਿਹਤ-ਪਰਿਵਾਰ ਕਲਿਆਣ ਮੰਤਰੀ ਡਾ. ਮਨਸੁਖ ਮਾਂਡਵੀਆ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਨਾਲ ਸ਼੍ਰੀ ਰਾਮ ਚੰਦਰ ਭੰਜ ਮੈਡੀਕਲ ਕਾਲਜ ਗਏ ਸਨ। ਉਨ੍ਹਾਂ ਉਥੇ ਦਾਖਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਨਾਲ ਸਥਿਤੀ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਭਦੜਕੇ ਦੇ ਸਰਕਾਰੀ ਹਸਪਤਾਲ ਵਿੱਚ ਲਗਭਗ ਸਾਰੇ ਮਰੀਜ਼ਾਂ ਨੇ ਆਪਣੇ ਪਰਿਵਾਰਾਂ ਨਾਲ ਗੱਲ ਕੀਤੀ ਹੈ। ਮੈਂ ਭਦਰਕ ਮੈਡੀਕਲ ਦੇ ਸਾਰੇ ਡਾਕਟਰਾਂ ਅਤੇ ਸਟਾਫ ਦਾ ਧੰਨਵਾਦ ਕਰਨਾ ਚਾਹਾਂਗਾ। ਉਨ੍ਹਾਂ ਨੇ ਮਰੀਜ਼ਾਂ ਦੀ ਬਹੁਤ ਸੇਵਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਬਾਲਾਸੋਰ ਦੇ ਬਹੰਗਾ ਬਾਜ਼ਾਰ ਰੇਲਵੇ ਸਟੇਸ਼ਨ ਨੇੜੇ ਕੋਰੋਮੰਡਲ ਐਕਸਪ੍ਰੈਸ ਮੇਨ ਲਾਈਨ ਦੀ ਬਜਾਏ ਲੂਪ ਲਾਈਨ 'ਤੇ ਚੜ੍ਹ ਗਈ, ਜਿਸ ਕਾਰਨ ਇਹ ਉਥੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਇਸ ਦੇ ਨਾਲ ਹੀ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਵੀ ਇਸ ਹਾਦਸੇ ਦੀ ਲਪੇਟ 'ਚ ਆ ਗਈ। ਇਸ ਹਾਦਸੇ ਵਿੱਚ 275 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਹਜ਼ਾਰ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਹਨ। ਤੁਹਾਨੂੰ ਦੱਸ ਦਈਏ ਕਿ ਇਸ ਭਿਆਨਕ ਹਾਦਸੇ ਵਿੱਚ ਕਿੰਨੇ ਲੋਕਾਂ ਨੇ ਆਪਣਿਆਂ ਨੂੰ ਗੁਆਇਆ ਹੈ ਅਤੇ ਦੁਖੀ ਹਿਰਦੇ ਨਾਲ ਉਨ੍ਹਾਂ ਦੀਆਂ ਲਾਸ਼ਾਂ ਖ਼ੁਦ ਚੁੱਕ ਰਹੇ ਹਨ। ਇਸ ਭਿਆਨਕ ਹਾਦਸੇ ਨੂੰ ਬਿਲਕੁਲ ਵੀ ਭੁਲਾਇਆ ਜਾ ਸਕਦਾ ਹੈ।