ਮੁੰਬਈ: ਰੇਲ ਮੰਤਰੀ ਪਿਊਸ਼ ਗੋਇਲ ਨੂੰ ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਰੇਲਵੇ ਦੇ ਵੱਡੇ ਅਫਸਰ ਨੇ ਦੱਸਿਆ ਕਿ ਸੋਮਵਾਰ ਸ਼ਾਮ 6 ਵਜੇ ਉਹ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਵਾਲੇ ਸਨ। ਬੇਚੈਨੀ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਰੇਲ ਮੰਤਰੀ ਦੇ ਦਫਤਰ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਦੇ ਗੁਰਦੇ 'ਚ ਪੱਥਰੀ ਹੈ। ਫਿਲਹਾਲ ਉਹ ਠੀਕ ਹਨ। ਆਪ੍ਰੇਸ਼ਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ।


ਹਸਪਤਾਲ 'ਚ ਦਾਖਲ ਕਰਵਾਏ ਜਾਣ ਤੋਂ ਪਹਿਲਾਂ ਗੋਇਲ ਨੇ ਮੁੰਬਈ 'ਚ ਐਲਫਿੰਸਟਨ ਰੋਡ ਤੇ ਕਰੀ ਰੋਡ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਫੌਜ ਵੱਲੋਂ ਰਿਪੇਅਰ ਕੀਤੇ ਜਾ ਰਹੇ ਫੁੱਟਓਵਰ ਬ੍ਰਿਜ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਨਾਸਾਜ਼ ਹੋ ਗਈ।

ਅਧਿਕਾਰੀਆਂ ਨੇ ਕਿਹਾ ਕਿ ਰੇਲ ਮੰਤਰੀ ਨੂੰ ਐਸੀਡਿਟੀ ਦੀ ਵੀ ਪ੍ਰੇਸ਼ਾਨੀ ਹੈ। ਉਹ ਪੈਦਲ ਹੀ ਜਾ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।