Rain Alert- ਮੌਸਮ ਵਿਭਾਗ ਨੇ ਦਿੱਲੀ ਸਮੇਤ 14 ਰਾਜਾਂ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ।ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਗੁਜਰਾਤ, ਰਾਜਸਥਾਨ, ਪੱਛਮੀ ਬੰਗਾਲ, ਝਾਰਖੰਡ, ਬਿਹਾਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਕਰਨਾਟਕ ਦੇ ਤੱਟਵਰਤੀ ਖੇਤਰਾਂ ਅਤੇ ਆਂਧਰਾ ਪ੍ਰਦੇਸ਼ ਵਿੱਚ ਚੰਗੀ ਮੀਂਹ ਦੀ ਸੰਭਾਵਨਾ ਹੈ।


ਇਸ ਤੋਂ ਇਲਾਵਾ IMD ਨੇ ਰਾਜਸਥਾਨ ਵਿਚ ਤੂਫਾਨ ਆਉਣ ਦੀ ਚਿਤਾਵਨੀ ਦਿੱਤੀ ਹੈ, ਜਦਕਿ ਗੁਜਰਾਤ ਵਿਚ ਅਗਲੇ 2 ਦਿਨਾਂ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੁਜਰਾਤ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਹਾਲਾਤ ਹੋਰ ਵਿਗੜ ਗਏ ਹਨ। ਸੂਬਾ ਸਰਕਾਰ ਨੇ ਹੜ੍ਹਾਂ ਦੇ ਖਤਰੇ ਨੂੰ ਦੇਖਦੇ ਹੋਏ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। 



ਅਗਲੇ 24 ਘੰਟਿਆਂ ਦੌਰਾਨ ਮੱਧ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਅੱਜ ਸ਼ਾਮ ਤੋਂ ਦਿੱਲੀ ‘ਚ ਮੌਸਮ ‘ਚ ਬਦਲਾਅ ਹੋਵੇਗਾ ਅਤੇ ਅਗਲੇ 3 ਦਿਨਾਂ ਤੱਕ ਮੌਸਮ ਖਰਾਬ ਰਹੇਗਾ। 31 ਅਗਸਤ ਤੱਕ ਬੱਦਲ ਛਾਏ ਰਹਿਣਗੇ। ਰਾਜਧਾਨੀ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ। 


ਮੌਸਮ ਵਿਭਾਗ ਨੇ ਅੱਜ ਕਈ ਰਾਜਾਂ ਵਿੱਚ ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਮੱਧ ਪ੍ਰਦੇਸ਼ ਵਿੱਚ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਰਾਜਸਥਾਨ ਵਿਚ ਅੱਜ ਅਤੇ ਕੱਲ੍ਹ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਆ ਸਕਦਾ ਹੈ। ਗੁਜਰਾਤ, ਮਹਾਰਾਸ਼ਟਰ ਅਤੇ ਪੱਛਮੀ ਬੰਗਾਲ ਵਿੱਚ 50 ਤੋਂ 55 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਆਉਣ ਦੀ ਸੰਭਾਵਨਾ ਹੈ।


ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਗੁਜਰਾਤ ‘ਚ ਸ਼ਨੀਵਾਰ ਅਤੇ ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਵਲਸਾਡ ਅਤੇ ਨਵਸਾਰੀ ਜ਼ਿਲਿਆਂ ‘ਚ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 48 ਘੰਟਿਆਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਆਮ ਜਨਜੀਵਨ ਅਤੇ ਆਵਾਜਾਈ ਵਿੱਚ ਵਿਘਨ ਪਿਆ ਹੈ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।