Rain Alert-ਇਨ੍ਹਾਂ ਸੂਬਿਆਂ ਲਈ ਅਲਰਟ ਹੋਇਆ ਜਾਰੀ, ਦੋ ਦਿਨ ਲਗਾਤਾਰ ਮੀਂਹ, IMD ਨੇ ਕੀਤਾ ਚੌਕਸ
ਭਾਰਤ ਦੇ ਵੱਡੀ ਗਿਣਤੀ ਸੂਬਿਆਂ ਵਿਚ ਅਗਲੇ ਕੁਝ ਦਿਨ ਲਗਾਤਾਰ ਮੀਂਹ ਪੈਣ ਬਾਰੇ ਭਵਿੱਖਬਾਣੀ ਕੀਤੀ ਗਈ ਹੈ। ਖਾਸਕਰ, ਰਾਜਸਥਾਨ, ਗੁਜਰਾਤ, ਦਿੱਲੀ ਸਣੇ ਕਈ ਥਾਈਂ ਅਲਰਟ ਜਾਰੀ ਕੀਤਾ ਗਿਆ ਹੈ।
Rain Alert- ਭਾਰਤ ਦੇ ਵੱਡੀ ਗਿਣਤੀ ਸੂਬਿਆਂ ਵਿਚ ਅਗਲੇ ਕੁਝ ਦਿਨ ਲਗਾਤਾਰ ਮੀਂਹ ਪੈਣ ਬਾਰੇ ਭਵਿੱਖਬਾਣੀ ਕੀਤੀ ਗਈ ਹੈ। ਖਾਸਕਰ, ਰਾਜਸਥਾਨ, ਗੁਜਰਾਤ, ਦਿੱਲੀ ਸਣੇ ਕਈ ਥਾਈਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਵੀ ਅਗਲੇ ਦੋ ਦਿਨ ਬਾਰਸ਼ ਬਾਰੇ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਨੇ ਗੁਜਰਾਤ ਵਿੱਚ 27 ਅਗਸਤ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਰਾਜਸਥਾਨ 'ਚ ਐਤਵਾਰ ਨੂੰ ਰਾਜਸਮੰਦ, ਪ੍ਰਤਾਪਗੜ੍ਹ, ਅਜਮੇਰ, ਭੀਲਵਾੜਾ, ਧੌਲਪੁਰ ਅਤੇ ਕੋਟਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਅੱਜ ਫਿਰ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੇਹੱਦ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਅੱਜ ਬਾਂਸਵਾੜਾ, ਡੂੰਗਰਪੁਰ, ਸਿਰੋਹੀ, ਉਦੈਪੁਰ ਅਤੇ ਜਲੌਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
ਰਾਜਸਥਾਨ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਵੀ ਅਲਰਟ
ਇਸ ਤੋਂ ਇਲਾਵਾ ਚਿਤੌੜਗੜ੍ਹ, ਪ੍ਰਤਾਪਗੜ੍ਹ, ਰਾਜਸਮੰਦ, ਬਾੜਮੇਰ ਅਤੇ ਪਾਲੀ ਵਿੱਚ ਬਹੁਤ ਭਾਰੀ ਮੀਂਹ ਦਾ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਬੰਗਾਲ ਦੀ ਖਾੜੀ 'ਚ ਚੱਕਰਵਾਤੀ ਤੂਫਾਨ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ IMD ਨੇ ਉੜੀਸਾ ਲਈ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਨੇ ਰਾਜ ਦੇ 30 ਵਿੱਚੋਂ 18 ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ 27 ਅਗਸਤ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਗੁਜਰਾਤ 'ਚ ਸ਼ਨੀਵਾਰ ਅਤੇ ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਵਲਸਾਡ ਅਤੇ ਨਵਸਾਰੀ ਜ਼ਿਲਿਆਂ 'ਚ ਸੈਂਕੜੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ। ਉਨ੍ਹਾਂ ਕਿਹਾ ਕਿ ਪਿਛਲੇ 48 ਘੰਟਿਆਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ, ਜਿਸ ਨਾਲ ਆਮ ਜਨਜੀਵਨ ਅਤੇ ਆਵਾਜਾਈ ਵਿੱਚ ਵਿਘਨ ਪਿਆ ਹੈ।
ਦਿੱਲੀ-ਐਨਸੀਆਰ ਮੌਸਮ
ਮੌਸਮ ਵਿਭਾਗ ਮੁਤਾਬਕ ਅਗਲੇ 5 ਦਿਨ ਦੇਸ਼ ਦੀ ਰਾਜਧਾਨੀ ਦਿੱਲੀ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਐਤਵਾਰ ਨੂੰ ਦਿੱਲੀ ਦੇ ਜ਼ਿਆਦਾਤਰ ਇਲਾਕਿਆਂ 'ਚ ਬੱਦਲ ਛਾਏ ਰਹੇ। ਤੇਜ਼ ਹਵਾਵਾਂ ਨੇ ਹੁੰਮਸ ਭਰੀ ਗਰਮੀ ਤੋਂ ਰਾਹਤ ਦਿਵਾਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੋਮਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ।
ਸਕਾਈਮੇਟ ਵੈਦਰ ਦੇ ਅਨੁਸਾਰ...
ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਦੱਖਣੀ ਅਤੇ ਮੱਧ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਉੱਤਰੀ ਕੋਂਕਣ ਅਤੇ ਗੋਆ, ਉੱਤਰੀ ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ (heavy rainfall alert), ਗੰਗਾ ਪੱਛਮੀ ਬੰਗਾਲ ਅਤੇ ਓਡੀਸ਼ਾ ਦੇ ਕੁਝ ਹਿੱਸਿਆਂ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
ਵਿਦਰਭ ਵਿੱਚ ਇਕ ਜਾਂ ਦੋ ਥਾਂ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਉੱਤਰ-ਪੂਰਬੀ ਭਾਰਤ, ਸਿੱਕਮ, ਉਪ ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਪੱਛਮੀ ਰਾਜਸਥਾਨ, ਆਂਧਰਾ ਪ੍ਰਦੇਸ਼, ਅੰਦਰੂਨੀ ਕਰਨਾਟਕ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।