Weather Update: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਭਾਰੀ ਬਾਰਿਸ਼ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਗੜੇ ਵੀ ਪਏ ਹਨ। ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੀਂਹ, ਹਨੇਰੀ ਅਤੇ ਤੂਫ਼ਾਨ ਵਿੱਚ ਕਮੀ ਆਵੇਗੀ।


ਮੌਸਮ ਵਿਭਾਗ ਮੁਤਾਬਕ ਦਿੱਲੀ ਦੇ ਮੌਸਮ 'ਤੇ ਨਜ਼ਰ ਮਾਰੀਏ ਤਾਂ ਅੱਜ ਬੱਦਲ ਛਾਏ ਰਹਿਣਗੇ। ਜੇਕਰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਦਰਜ ਕੀਤਾ ਜਾਵੇਗਾ ਤਾਂ ਘੱਟੋ-ਘੱਟ ਤਾਪਮਾਨ 17 ਡਿਗਰੀ ਤੱਕ ਡਿੱਗ ਜਾਵੇਗਾ। ਹੁਣ 30 ਮਾਰਚ ਤੋਂ ਦਿੱਲੀ ਵਿੱਚ ਬਰਸਾਤ ਦਾ ਮੌਸਮ ਦੇਖਣ ਨੂੰ ਮਿਲੇਗਾ।


ਜਿੱਥੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਬੱਦਲ ਛਾਏ ਰਹਿਣਗੇ, ਉਥੇ ਹੀ ਕੁਝ ਹਿੱਸਿਆਂ 'ਚ ਧੁੱਪ ਵੀ ਦਿਖਾਈ ਦੇਵੇਗੀ। ਆਈਐਮਡੀ ਦੇ ਅਨੁਸਾਰ, ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੱਕ ਜਾ ਸਕਦਾ ਹੈ ਜਦੋਂ ਕਿ ਘੱਟੋ-ਘੱਟ ਤਾਪਮਾਨ 19 ਡਿਗਰੀ ਤੱਕ ਪਹੁੰਚ ਸਕਦਾ ਹੈ। ਲਖਨਊ ਦਾ ਮੌਸਮ 30 ਮਾਰਚ ਤੱਕ ਅਜਿਹਾ ਹੀ ਰਹੇਗਾ। ਦੂਜੇ ਪਾਸੇ ਗਾਜ਼ੀਆਬਾਦ ਵੱਲ ਧੁੱਪ ਨਿਕਲੇਗੀ, ਮੌਸਮ ਸਾਫ਼ ਰਹੇਗਾ। ਇੱਥੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਤੱਕ ਪਹੁੰਚ ਸਕਦਾ ਹੈ।


ਦਰਅਸਲ, ਮੌਸਮ ਵਿਭਾਗ ਅਨੁਸਾਰ ਅਗਲੇ 3 ਦਿਨਾਂ ਤੱਕ ਉੱਤਰੀ ਪੱਛਮੀ ਭਾਰਤ ਵਿੱਚ ਮੌਸਮ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਹਾਲਾਂਕਿ 30 ਮਾਰਚ ਤੋਂ ਇੱਕ ਵਾਰ ਫਿਰ ਤੋਂ ਬਰਸਾਤ ਦਾ ਮੌਸਮ ਸ਼ੁਰੂ ਹੁੰਦਾ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਸਾਰੇ ਰਾਜਾਂ ਵਿੱਚ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲਦੀ ਨਜ਼ਰ ਆਵੇਗੀ।


ਇਹ ਵੀ ਪੜ੍ਹੋ: Pro-Khalistani Supporters Attack: ਵਾਸ਼ਿੰਗਟਨ ਡੀਸੀ 'ਚ ਭਾਰਤੀ ਪੱਤਰਕਾਰ 'ਤੇ ਖਾਲਿਸਤਾਨੀਆਂ ਨੇ ਕੀਤਾ ਹਮਲਾ, ਕੰਨ 'ਤੇ ਮਾਰੇ ਡੰਡੇ


ਮੌਸਮ ਦੀ ਭਵਿੱਖਬਾਣੀ ਏਜੰਸੀ ਸਕਾਈਮੇਟ ਮੁਤਾਬਕ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕਈ ਹਿੱਸਿਆਂ 'ਚ ਬਾਰਿਸ਼ ਸਮੇਤ ਬਰਫਬਾਰੀ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਜੰਮੂ-ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ 'ਚ ਵੱਧ ਤੋਂ ਵੱਧ ਤਾਪਮਾਨ 7 ਡਿਗਰੀ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ 3 ਡਿਗਰੀ ਤੱਕ ਆ ਸਕਦਾ ਹੈ। ਮੀਂਹ ਸਮੇਤ ਬਰਫਬਾਰੀ ਦਾ ਦੌਰ ਅਗਲੇ ਕੁਝ ਦਿਨਾਂ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ।


ਇਹ ਵੀ ਪੜ੍ਹੋ: Waris Punjab De: ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਅਕਾਲ ਤਖ਼ਤ ਦੇ ਜਥੇਦਾਰ ਨੇ ਦਿੱਤੀ ਇਹ ਸਲਾਹ, ਪੰਜਾਬ ਪੁਲਿਸ ਦੀ ਕਾਬਲੀਅਤ 'ਤੇ ਚੁੱਕੇ ਸਵਾਲ