Rain in Delhi : ਦਿੱਲੀ ਵਿੱਚ ਬਾਰਸ਼ ਨੇ 2007 ਦਾ ਰਿਕਾਰਡ ਤੋੜਿਆ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐਮਡੀ) ਨੇ ਦੱਸਿਆ ਕਿ ਐਤਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਪਿਛਲੇ 24 ਘੰਟਿਆਂ 'ਚ ਸਵੇਰੇ 8.30 ਵਜੇ ਤੱਕ 2007 ਤੋਂ ਬਾਅਦ ਦੂਜੀ ਸਭ ਤੋਂ ਵੱਧ ਬਾਰਸ਼ ਹੋਈ ਹੈ।

ਆਈਐਮਡੀ ਅਨੁਸਾਰ ਐਤਵਾਰ ਸਵੇਰੇ 8.30 ਵਜੇ ਤੱਕ ਪਏ 74 ਮਿਲੀਮੀਟਰ ਮੀਂਹ ਕਾਰਨ ਤੇ ਪਿਛਲੇ 24 ਘੰਟਿਆਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸਨਿਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 'ਚ 10 ਡਿਗਰੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਦਿਨ-ਰਾਤ ਦੇ ਤਾਪਮਾਨ ਵਿਚਕਾਰ ਦਾ ਅੰਤਰ ਰਿਕਾਰਡ ਹੇਠਲੇ ਪੱਧਰ 'ਤੇ ਪੁੱਜ ਗਿਆ।

ਮੌਸਮ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ 'ਚ ਘੱਟੋ-ਘੱਟ ਤਾਪਮਾਨ 23.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੌਸਮ ਦੀ ਔਸਤ ਤੋਂ ਇਕ ਡਿਗਰੀ ਘੱਟ ਹੈ। ਕੌਮੀ ਰਾਜਧਾਨੀ 'ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ (20.8 ਡਿਗਰੀ ਸੈਲਸੀਅਸ) ਤੇ ਸਨਿਚਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ (23.4 ਡਿਗਰੀ ਸੈਲਸੀਅਸ) ਵਿਚਕਾਰ ਅੰਤਰ 2.6 ਡਿਗਰੀ ਸੈਲਸੀਅਸ ਸੀ, ਜੋ ਕਿ 1969 ਤੋਂ ਬਾਅਦ ਸਭ ਤੋਂ ਘੱਟ ਹੈ।


ਇਹ ਵੀ ਪੜ੍ਹੋ : Sidhu Moosewala Murder Case : ਗੈਂਗਸਟਰ ਦੀਪਕ ਟੀਨੂੰ ਦੀ ਪ੍ਰੇਮਿਕਾ ਮੁੰਬਈ ਏਅਰਪੋਰਟ ਤੋਂ ਗ੍ਰਿਫ਼ਤਾਰ , ਵਿਦੇਸ਼ ਭੱਜਣ ਦੀ ਕਰ ਰਹੀ ਸੀ ਕੋਸ਼ਿਸ਼


ਇਸ ਤੋਂ ਪਹਿਲਾਂ ਸਭ ਤੋਂ ਘੱਟ ਅਜਿਹਾ ਫਰਕ 19 ਅਕਤੂਬਰ 1998 ਨੂੰ 3.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਰਾਸ਼ਟਰੀ ਰਾਜਧਾਨੀ 'ਚ ਲਗਾਤਾਰ ਦੂਜੇ ਦਿਨ ਬਾਰਸ਼ ਨੇ ਐਤਵਾਰ ਨੂੰ ਹਵਾ ਦੀ ਗੁਣਵੱਤਾ ਤਸੱਲੀਬਖਸ਼ ਪੱਧਰ 'ਤੇ ਪਹੁੰਚਾਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਵੇਰੇ 9 ਵਜੇ ਦਰਜ ਕੀਤਾ ਗਿਆ ਹਵਾ ਗੁਣਵੱਤਾ ਸੂਚਕ ਅੰਕ 54 ਸੀ, ਜੋ ਚੰਗੀ ਸ਼੍ਰੇਣੀ 'ਚ ਆਉਂਦਾ ਹੈ। ਵਿਭਾਗ ਅਨੁਸਾਰ ਦਿੱਲੀ 'ਚ ਪੈ ਰਹੀ ਮੌਜੂਦਾ ਬਾਰਸ਼ ਮੌਨਸੂਨ ਦੀ ਬਾਰਿਸ਼ ਨਹੀਂ ਹੈ। ਮੌਨਸੂਨ 29 ਸਤੰਬਰ ਨੂੰ 653.6 ਮਿਲੀਮੀਟਰ ਦੇ ਸਾਧਾਰਨ ਦੇ ਮੁਕਾਬਲੇ 516.9 ਮਿਲੀਮੀਟਰ ਬਾਰਿਸ਼ ਦੇਣ ਤੋਂ ਬਾਅਦ ਸ਼ਹਿਰ ਤੋਂ ਹਟ ਗਈ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।