Cyclone Asani: ਚੱਕਰਵਾਤੀ ਤੂਫ਼ਾਨ 'ਆਸਾਨੀ' ਤਬਾਹੀ ਮਚਾਉਣ ਵਾਲਾ ਹੈ, ਇਸ ਲਈ ਕਈ ਰਾਜਾਂ ਦੇ ਮੌਸਮ ਵਿਭਾਗ ਤੇ ਆਫ਼ਤ ਪ੍ਰਬੰਧਨ ਟੀਮਾਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਮੌਸਮ ਵਿਭਾਗ ਨੇ ਸੰਭਾਵਨਾ ਜ਼ਾਹਰ ਕਰਦੇ ਹੋਏ ਕਿਹਾ ਹੈ ਕਿ ਤੱਟ ਦੇ ਨੇੜੇ ਪਹੁੰਚਣ ਤੋਂ ਬਾਅਦ ਤੂਫਾਨ ਮੁੜ ਉੱਤਰ-ਉੱਤਰ-ਪੂਰਬ ਦਿਸ਼ਾ ਵੱਲ ਮੁੜ ਸਕਦਾ ਹੈ।
ਤੂਫਾਨ ਪੂਰਬੀ ਤੱਟ ਵੱਲ ਵਧ ਰਿਹਾ ਹੈ ਤੇ ਇਸ ਕਾਰਨ ਪ੍ਰਭਾਵਿਤ ਇਲਾਕਿਆਂ 'ਚ 120 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ ਤੇ ਮੀਂਹ ਵੀ ਪੈਂਦਾ ਨਜ਼ਰ ਆ ਰਿਹਾ ਹੈ। ਤੂਫਾਨ ਸੋਮਵਾਰ ਨੂੰ ਵਿਸ਼ਾਖਾਪਟਨਮ ਤੋਂ 550 ਕਿਲੋਮੀਟਰ ਦੱਖਣ-ਪੂਰਬ ਵੱਲ, ਪੁਰੀ ਤੋਂ 680 ਕਿਲੋਮੀਟਰ ਦੱਖਣ ਵੱਲ ਸੀ। ਇਹ 100 ਤੋਂ 110 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਉੱਤਰ-ਪੱਛਮੀ ਦਿਸ਼ਾ ਵੱਲ ਵਧ ਰਹੀ ਹੈ।
ਚੱਕਰਵਾਤ ਕਾਰਨ ਓਡੀਸ਼ਾ, ਪੱਛਮੀ ਬੰਗਾਲ ਤੇ ਆਂਧਰਾ ਪ੍ਰਦੇਸ਼ ਸਮੇਤ ਆਸ-ਪਾਸ ਦੇ ਤੱਟਵਰਤੀ ਇਲਾਕਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਮੌਸਮ ਵਿਭਾਗ ਨੇ ਮਛੇਰਿਆਂ ਨੂੰ ਅਗਲੇ ਦੋ ਦਿਨਾਂ ਤੱਕ ਇਸ ਖੇਤਰ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਹੈ।
ਓਡੀਸਾ ਸਰਕਾਰ ਨੇ ਯੋਜਨਾਵਾਂ ਬਣਾਈਆਂ
ਓਡੀਸਾ ਸਰਕਾਰ ਨੇ ਚਾਰ ਤੱਟਵਰਤੀ ਜ਼ਿਲ੍ਹਿਆਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਦੀ ਯੋਜਨਾ ਬਣਾਈ ਹੈ। ਓਡੀਸਾ ਦੇ ਸਾਰੇ ਬੰਦਰਗਾਹਾਂ 'ਤੇ ਰਿਮੋਟ ਚੇਤਾਵਨੀ ਸੰਕੇਤ ਪ੍ਰਦਰਸ਼ਿਤ ਕੀਤੇ ਗਏ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਚੱਕਰਵਾਤ ਨਾ ਤਾਂ ਓਡੀਸ਼ਾ ਤੇ ਨਾ ਹੀ ਆਂਧਰਾ ਪ੍ਰਦੇਸ਼ ਵਿੱਚ ਦਸਤਕ ਦੇਵੇਗਾ। ਇਹ ਪੂਰਬੀ ਤੱਟ ਦੇ ਸਮਾਨਾਂਤਰ ਚੱਲੇਗਾ ਅਤੇ ਮੀਂਹ ਦਾ ਕਾਰਨ ਬਣੇਗਾ।
ਕਿਵੇਂ ਦਾ ਰਹੇਗੀ ਪੰਜਾਬ ਦਾ ਮੌਸਮ
ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਨੇੜੇ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਸਾਫ਼ ਰਿਹਾ ਤੇ ਤੇਜ਼ ਧੁੱਪ ਵੀ ਨਿਕਲੀ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਮੰਗਲਵਾਰ ਤੋਂ ਤਾਪਮਾਨ 'ਚ 1 ਤੋਂ 2 ਡਿਗਰੀ ਦਾ ਵਾਧਾ ਹੋ ਸਕਦਾ ਹੈ। ਮੌਸਮ ਸਾਫ਼ ਰਹੇਗਾ ਤੇ ਤੇਜ਼ ਧੁੱਪ ਨਾਲ ਲੋਕਾਂ ਨੂੰ ਗਰਮੀ ਮਹਿਸੂਸ ਹੁੰਦੀ ਰਹੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਦੱਖਣੀ ਪੰਜਾਬ ਵਿੱਚ 10 ਤੋਂ 12 ਮਈ ਤੱਕ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦੀ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਕਿ ਮੰਗਲਵਾਰ ਨੂੰ ਪੰਜਾਬ ਦੇ ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ 'ਚ ਮੌਸਮ ਕਿਵੇਂ ਰਹੇਗਾ।