ਚੰਡੀਗੜ੍ਹ: ਪੰਜਾਬ ਵਿੱਚ ਵੱਖ-ਵੱਖ ਥਾਂ ਸਵੇਰ ਤੋਂ ਹੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਕੌਮੀ ਰਾਜਧਾਨੀ ਦਿੱਲੀ ਤੋਂ ਲੈਕੇ ਜੰਮੂ-ਕਸ਼ਮੀਰ ਤਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਸੀ, ਜਦਕਿ ਬੱਦਰੀਨਾਥ, ਕੇਦਾਰਨਾਥ ਤੇ ਹੇਮਕੁੰਟ ਸਾਹਿਬ ਵਿਖੇ ਬਰਫਬਾਰੀ ਪੈਣ ਦੇ ਵੀ ਆਸਾਰ ਹਨ।


ਮੱਧ ਪੰਜਾਬ ਦੇ ਸਾਰੇ ਜ਼ਿਲ੍ਹਿਆਂ, ਪਟਿਆਲਾ, ਸੰਗਰੂਰ, ਬਰਨਾਲਾ ਤੋਂ ਲੈ ਕੇ ਲੁਧਿਆਣਾ ਤੇ ਬਠਿੰਡਾ ਦੇ ਕੁਝ ਹਿੱਸਿਆਂ ਵਿੱਚ ਲੰਘੀ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ। ਜਿਸ ਹਿਸਾਬ ਨਾਲ ਬੱਦਲਵਾਈ ਤੇ ਠੰਢ ਵਧ ਰਹੀ ਹੈ, ਉਸ ਹਿਸਾਬ ਨਾਲ ਗੜ੍ਹੇਮਾਰੀ ਹੋਣ ਦਾ ਵੀ ਖ਼ਦਸ਼ਾ ਹੈ।

ਉੱਧਰ, ਦਿੱਲੀ ਵਿੱਚ ਰਾਤ ਤੋਂ ਹੀ ਪੈ ਰਹੇ ਮੀਂਹ ਕਾਰਨ ਮੌਸਮ ਕਾਫੀ ਖਰਾਬ ਹੈ। ਹਵਾਈ ਅੱਡੇ 'ਤੇ ਜਹਾਜ਼ਾਂ ਦੀਆਂ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ ਅਤੇ ਕਈ ਰੇਲਾਂ ਵੀ ਦੇਰੀ ਨਾਲ ਚੱਲ ਰਹੀਆਂ ਹਨ।

ਦੇਖੋ ਮੌਸਮ ਦਾ ਹਾਲ ਬਿਆਨਦਾ ਖ਼ਾਸ ਬੁਲੇਟਿਨ-