ਚੰਡੀਗੜ੍ਹ: ਲੋਕਤੰਤਰ ਸੁਰੱਖਿਆ ਪਾਰਟੀ (ਐਲਐਸਪੀ) ਦੇ ਪ੍ਰਧਾਨ ਰਾਜ ਕੁਮਾਰ ਸੈਣੀ ਨੇ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਦਾ ਸੰਕੇਤ ਦਿੱਤਾ ਹੈ। ਅਕਾਲੀ ਦਲ ਵਿਧਾਇਕ ਦੇ ਬੀਜੇਪੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੇ ਬੀਜੇਪੀ ਨਾਲ ਗਠਜੋੜ ਨਾ ਰੱਖਣ ਦਾ ਫੈਸਲਾ ਕੀਤਾ ਹੈ। ਐਲਐਸਪੀ ਨੇ ਵੀ ਬਸਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ, ਪਰ ਪਾਰਟੀ ਇੱਕ ਵੀ ਸੀਟ ਜਿੱਤਣ ਵਿਚ ਕਾਮਯਾਬ ਨਹੀਂ ਹੋ ਸਕੀ।


ਐਤਵਾਰ ਨੂੰ ਸਾਬਕਾ ਸੰਸਦ ਮੈਂਬਰ ਰਾਜਕੁਮਾਰ ਸੈਣੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਨ ਦਾ ਦਾਅਵਾ ਕੀਤਾ ਹੈ। ਸੈਣੀ ਨੇ ਕਿਹਾ ਕਿ ਉਹ ਜਲਦੀ ਹੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਤੇ ਕੁਝ ਕਿਸਾਨ ਸੰਗਠਨਾਂ ਨਾਲ ਗੱਠਜੋੜ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਜਕੁਮਾਰ ਸੈਣੀ ਨੇ ਬੀਜੇਪੀ ਤੋਂ ਵੱਖ ਹੋਣ ਕੇ ਲੋਕਤੰਤਰ ਸੁਰੱਖਿਆ ਪਾਰਟੀ ਬਣਾਈ ਸੀ। ਰਾਜਕੁਮਾਰ ਸੈਣੀ ਨੇ ਵਿਧਾਨ ਸਭਾ ਚੋਣਾਂ ਲਈ 16 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ।