Vasundhara Raje Corona Positive : ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਨ੍ਹਾਂ ਟਵੀਟ ਕੀਤਾ ਕਿ ਕੋਵਿਡ ਦੀ ਜਾਂਚ ਵਿੱਚ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ 'ਤੇ ਮੈਂ ਪੂਰੀ ਤਰ੍ਹਾਂ ਆਈਸੋਲੇਸ਼ਨ 'ਚ ਹਾਂ। ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣੀ ਜਾਂਚ ਕਰਵਾਓ ਅਤੇ ਸਾਵਧਾਨੀਆਂ ਵਰਤੋ।
ਇਸ ਦੇ ਨਾਲ ਹੀ ਵਸੁੰਧਰਾ ਰਾਜੇ ਤੋਂ ਇਲਾਵਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਗਏ ਹਨ। ਸੀਐਮ ਗਹਿਲੋਤ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ ਕੁਝ ਦਿਨਾਂ ਵਿੱਚ ਦੇਸ਼ ਭਰ ਵਿੱਚ ਕੋਵਿਡ ਦੇ ਮਾਮਲੇ ਵਧੇ ਹਨ। ਮੈਂ ਖੁਦ ਕੋਵਿਡ ਨਾਲ ਹਲਕੇ ਲੱਛਣਾਂ ਨਾਲ ਸੰਕਰਮਿਤ ਹੋਇਆ ਹਾਂ। ਡਾਕਟਰਾਂ ਦੀ ਸਲਾਹ ਅਨੁਸਾਰ ਮੈਂ ਅਗਲੇ ਕੁਝ ਦਿਨਾਂ ਤੱਕ ਆਪਣੀ ਰਿਹਾਇਸ਼ ਤੋਂ ਕੰਮ ਕਰਨਾ ਜਾਰੀ ਰੱਖਾਂਗਾ। ਤੁਸੀਂ ਸਾਰੇ ਧਿਆਨ ਰੱਖੋ ਅਤੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰੋ।
ਸਾਬਕਾ ਸੀਐਮ ਵਸੁੰਧਰਾ ਰਾਜੇ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕਰਨ ਵਾਲੇ ਨੇਤਾਵਾਂ ਵਿੱਚ ਬੇਚੈਨੀ ਵੱਧ ਗਈ ਹੈ ਕਿਉਂਕਿ ਪਿਛਲੇ ਦਿਨੀਂ ਵਸੁੰਧਰਾ ਰਾਜੇ ਖੁਦ ਭਾਰਤੀ ਜਨਤਾ ਪਾਰਟੀ ਦੇ ਦਫ਼ਤਰ ਵਿੱਚ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਾਮਲ ਹੋਈ ਸੀ। ਜਿੱਥੇ ਉਹ ਕਈ ਆਗੂਆਂ ਨੂੰ ਮਿਲੇ ਸੀ। ਭਾਜਪਾ ਦੇ ਸੂਬਾ ਪ੍ਰਧਾਨ ਸੀਪੀ ਜੋਸ਼ੀ ਵੀ ਉਨ੍ਹਾਂ ਦੇ ਘਰ ਗਏ ਸੀ। ਰਾਜਸਥਾਨ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਕਈ ਨੇਤਾ ਕੋਰੋਨਾ ਪਾਜ਼ੀਟਿਵ ਹੋ ਗਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।