ਪੜਚੋਲ ਕਰੋ
Advertisement
Rajasthan Corona : ਰਾਜਸਥਾਨ ਦੇ CM ਅਸ਼ੋਕ ਗਹਿਲੋਤ ਕੋਰੋਨਾ ਪੌਜੇਟਿਵ , ਟਵੀਟ ਕਰਕੇ ਦਿੱਤੀ ਜਾਣਕਾਰੀ
ਰਾਜਸਥਾਨ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (CM Ashok Gehlot) ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਰਾਜਸਥਾਨ : ਰਾਜਸਥਾਨ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (CM Ashok Gehlot) ਵੀ ਕੋਰੋਨਾ ਦੀ ਲਪੇਟ 'ਚ ਆ ਗਏ ਹਨ। ਉਨ੍ਹਾਂ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਸੀਐਮ ਗਹਿਲੋਤ ਨੇ ਕਿਹਾ ਕਿ ਅੱਜ ਸ਼ਾਮ ਮੇਰਾ ਕੋਵਿਡ ਟੈਸਟ ਕਰਵਾਇਆ ਗਿਆ, ਜੋ ਸਕਾਰਾਤਮਕ ਆਇਆ ਹੈ। ਮੈਨੂੰ ਬਹੁਤ ਹਲਕੇ ਲੱਛਣ ਹਨ ਅਤੇ ਕੋਈ ਹੋਰ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕ ਇਕਾਂਤਵਾਸ ਵਿੱਚ ਰਹਿਣ ਅਤੇ ਨਾਲ ਹੀ ਆਪਣਾ ਕੋਵਿਡ ਟੈਸਟ ਕਰਵਾਉਣ।
ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਪਾਜ਼ੀਟਿਵ ਆਉਣ ਤੋਂ ਬਾਅਦ ਸਚਿਨ ਪਾਇਲਟ ਨੇ ਇੱਕ ਟਵੀਟ ਰਾਹੀਂ ਲਿਖਿਆ ਕਿ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਮਿਲੀ ਹੈ। ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਜਲਦੀ ਠੀਕ ਹੋ ਜਾਵੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਬੇਟੇ ਅਤੇ ਆਰਸੀਏ ਦੇ ਪ੍ਰਧਾਨ ਵੈਭਵ ਗਹਿਲੋਤ ਬੁੱਧਵਾਰ ਨੂੰ ਕੋਰੋਨਾ ਨਾਲ ਪਾਜ਼ੀਟਿਵ ਹੋ ਗਏ ਸਨ। ਵੈਭਵ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਉਸਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਆਪਣਾ ਕੋਵਿਡ-19 ਟੈਸਟ ਕਰਵਾਇਆ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਆਪਣੇ ਟਵੀਟ ਵਿੱਚ ਲਿਖਿਆ ਕਿ ਮੈਂ ਆਪਣਾ ਕੋਵਿਡ -19 ਟੈਸਟ ਕਰਵਾਇਆ ਅਤੇ ਮੇਰੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਡਾਕਟਰ ਦੀ ਸਲਾਹ ਦੇ ਅਨੁਸਾਰ ਮੈਂ ਕੋਵਿਡ -19 ਦੇ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਘਰ ਵਿੱਚ ਅਲੱਗ ਰਹਿ ਰਿਹਾ ਹਾਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
Advertisement