ਪੜਚੋਲ ਕਰੋ

Rajasthan Politics : ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਕਾਂਗਰਸ 'ਚ ਬਗਾਵਤ, ਗਹਿਲੋਤ ਧੜੇ ਦੇ 92 ਵਿਧਾਇਕਾਂ ਨੇ ਦਿੱਤਾ ਅਸਤੀਫਾ

ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਖਿੱਚੋਤਾਣੀ ਚੱਲ ਰਹੀ ਹੈ। ਅਸ਼ੋਕ ਗਹਿਲੋਤ ਦਾ ਸਮਰਥਨ ਕਰਨ ਵਾਲੇ 92 ਵਿਧਾਇਕਾਂ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਅਸਤੀਫਾ ਦੇ ਦਿੱਤਾ ਹੈ।

ਰਾਜਸਥਾਨ : ਰਾਜਸਥਾਨ ਦੇ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਖਿੱਚੋਤਾਣੀ ਚੱਲ ਰਹੀ ਹੈ। ਅਸ਼ੋਕ ਗਹਿਲੋਤ ਦਾ ਸਮਰਥਨ ਕਰਨ ਵਾਲੇ 92 ਵਿਧਾਇਕਾਂ ਨੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਅਸਤੀਫਾ ਦੇ ਦਿੱਤਾ ਹੈ। ਗਹਿਲੋਤ ਧੜੇ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਸਪੀਕਰ ਡਾਕਟਰ ਸੀਪੀ ਜੋਸ਼ੀ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਜਾਣਕਾਰੀ ਮੁਤਾਬਕ ਇਹ ਵਿਧਾਇਕ ਸਚਿਨ ਪਾਇਲਟ ਨੂੰ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਤੋਂ ਕਾਫੀ ਨਾਰਾਜ਼ ਦੱਸੇ ਜਾਂਦੇ ਹਨ। ਗਹਿਲੋਤ ਧੜੇ ਦੇ ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਰਾਜਸਥਾਨ 'ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ।
 
ਗਹਿਲੋਤ ਧੜੇ ਦੇ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਕਿਹਾ ਕਿ ਸਾਰੇ ਵਿਧਾਇਕ ਨਾਰਾਜ਼ ਹਨ ਅਤੇ ਅਸਤੀਫਾ ਦੇ ਰਹੇ ਹਨ। ਅਸੀਂ ਇਸ ਲਈ ਸਪੀਕਰ ਕੋਲ ਜਾ ਰਹੇ ਹਾਂ। ਵਿਧਾਇਕ ਇਸ ਗੱਲ ਤੋਂ ਨਾਰਾਜ਼ ਹਨ ਕਿ ਸੀਐਮ ਅਸ਼ੋਕ ਗਹਿਲੋਤ ਬਿਨਾਂ ਸਲਾਹ ਲਏ ਕੋਈ ਫੈਸਲਾ ਕਿਵੇਂ ਲੈ ਸਕਦੇ ਹਨ। ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਕਿਹਾ ਕਿ 100 ਤੋਂ ਵੱਧ ਵਿਧਾਇਕ ਇੱਕ ਪਾਸੇ ਹਨ ਅਤੇ 10-15 ਵਿਧਾਇਕ ਇੱਕ ਪਾਸੇ ਹਨ। 10-15 ਵਿਧਾਇਕਾਂ ਦੀ ਆਵਾਜ਼ ਸੁਣੀ ਜਾਵੇਗੀ ਅਤੇ ਬਾਕੀਆਂ ਦੀ ਨਹੀਂ। ਪਾਰਟੀ ਸਾਡੀ ਗੱਲ ਨਹੀਂ ਸੁਣਦੀ, ਫੈਸਲੇ ਆਪਣੇ ਆਪ ਹੀ ਹੋ ਜਾਂਦੇ ਹਨ।
 
ਇਸ ਦੇ ਨਾਲ ਹੀ ਸਚਿਨ ਪਾਇਲਟ ਦੇ ਨਾਲ ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਵੀ ਸੀਐੱਮ ਅਸ਼ੋਕ ਗਹਿਲੋਤ ਦੇ ਘਰ ਪਹੁੰਚੇ ਸਨ ਪਰ ਇਸ ਤੋਂ ਪਹਿਲਾਂ ਹੀ ਵੱਡੀ ਸਿਆਸੀ ਉਥਲ-ਪੁਥਲ ਮੱਚ ਗਈ ਹੈ।ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਕਿਹਾ ਕਿ ਅਸੀਂ ਸਾਰਿਆਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਅਸਤੀਫਾ ਦੇਵਾਂਗੇ। ਅਸੀਂ ਪੁੱਛਣਾ ਚਾਹੁੰਦੇ ਹਾਂ ਕਿ ਜੇ ਗਹਿਲੋਤ ਅਸਤੀਫਾ ਦੇਣ ਜਾ ਰਹੇ ਸਨ ਤਾਂ ਉਨ੍ਹਾਂ ਨੇ ਸਾਡੇ ਸਾਰਿਆਂ ਦੀ ਰਾਏ ਕਿਉਂ ਨਹੀਂ ਲਈ? ਵਿਧਾਇਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੋ। ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਕਿਹਾ ਕਿ ਸਾਡੇ ਨਾਲ 92 ਵਿਧਾਇਕ ਹਨ।

ਪ੍ਰਧਾਨ ਦੇ ਅਹੁਦੇ ਨਾਲ-ਨਾਲ CM ਦਾ ਅਹੁਦਾ ਸੰਭਾਲਣ ਦੀ ਮੰਗ 

ਦੱਸ ਦਈਏ ਕਿ ਕਾਂਗਰਸ ਨੇ ਰਾਜਸਥਾਨ 'ਚ ਆਪਣੀ ਵਿਧਾਇਕ ਦਲ ਦੀ ਬੈਠਕ ਐਤਵਾਰ ਸ਼ਾਮ 7 ਵਜੇ ਜੈਪੁਰ ਸਥਿਤ ਸੀਐੱਮ ਅਸ਼ੋਕ ਗਹਿਲੋਤ ਦੇ ਘਰ 'ਤੇ ਬੁਲਾਈ ਸੀ ਪਰ ਬੈਠਕ ਰੱਦ ਕਰ ਦਿੱਤੀ ਗਈ। ਕਿਹਾ ਜਾ ਰਿਹਾ ਸੀ ਕਿ ਇਸ ਬੈਠਕ 'ਚ ਰਾਜਸਥਾਨ 'ਚ ਅਗਲੇ ਮੁੱਖ ਮੰਤਰੀ ਦੇ ਨਾਂ 'ਤੇ ਫੈਸਲਾ ਲਿਆ ਜਾਵੇਗਾ ਪਰ ਇਸ ਤੋਂ ਪਹਿਲਾਂ ਅਸ਼ੋਕ ਗਹਿਲੋਤ ਧੜੇ ਦੇ ਵਿਧਾਇਕਾਂ ਦੀ ਬਗਾਵਤ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਸੂਤਰਾਂ ਅਨੁਸਾਰ ਜੇਕਰ ਅਸ਼ੋਕ ਗਹਿਲੋਤ ਅਗਲੇ ਸੀਐਮ ਦੇ ਨਾਂ 'ਤੇ ਸਹਿਮਤੀ ਤੋਂ ਬਾਅਦ ਅਸਤੀਫਾ ਦੇ ਦਿੰਦੇ ਹਨ ਤਾਂ ਗਹਿਲੋਤ ਕੈਂਪ ਦੇ ਸਾਰੇ ਵਿਧਾਇਕ ਪ੍ਰਦਰਸ਼ਨ ਦਿਖਾ ਸਕਦੇ ਹਨ। ਇਨ੍ਹਾਂ ਵਿਧਾਇਕਾਂ ਦਾ ਕਹਿਣਾ ਹੈ ਕਿ ਅਸ਼ੋਕ ਗਹਿਲੋਤ ਨੂੰ ਪ੍ਰਧਾਨ ਦੇ ਨਾਲ -ਨਾਲ ਮੁੱਖ ਮੰਤਰੀ ਦਾ ਅਹੁਦਾ ਵੀ ਸੰਭਾਲਣਾ ਚਾਹੀਦਾ ਹੈ।

ਟਾਪ ਹੈਡਲਾਈਨ

Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget