(Source: ECI/ABP News)
ਰਾਜਸਥਾਨ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਆਪਣਾ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਕੀਤਾ ਪਾਸ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਨੀਵਾਰ ਨੂੰ ਦੁਹਰਾਇਆ ਕਿ ਉਹ ਚਾਹੁੰਦੇ ਹਨ ਕਿ ਰਾਹੁਲ ਗਾਂਧੀ ਕਾਂਗਰਸ ਦੀ ਵਾਗਡੋਰ ਸੰਭਾਲਣ, ਗਹਿਲੋਤ ਦੇ ਬਿਆਨ ਦਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਹੋਰ ਨੁਮਾਇੰਦਿਆਂ ਨੇ ਹੱਥ ਖੜ੍ਹੇ ਕਰਕੇ ਸਮਰਥਨ ਕੀਤਾ
![ਰਾਜਸਥਾਨ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਆਪਣਾ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਕੀਤਾ ਪਾਸ Rajasthan Congress has passed a proposal to make Rahul Gandhi its president CM Ashok Gehlot took the initiative ਰਾਜਸਥਾਨ ਕਾਂਗਰਸ ਨੇ ਰਾਹੁਲ ਗਾਂਧੀ ਨੂੰ ਆਪਣਾ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਕੀਤਾ ਪਾਸ](https://feeds.abplive.com/onecms/images/uploaded-images/2022/09/18/51a8b129882e504844e15bd0658c9ede1663484732590426_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ਨੀਵਾਰ ਨੂੰ ਦੁਹਰਾਇਆ ਕਿ ਉਹ ਚਾਹੁੰਦੇ ਹਨ ਕਿ ਰਾਹੁਲ ਗਾਂਧੀ ਕਾਂਗਰਸ ਦੀ ਵਾਗਡੋਰ ਸੰਭਾਲਣ। ਗਹਿਲੋਤ ਦੇ ਬਿਆਨ ਦਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹੋਰ ਨੁਮਾਇੰਦਿਆਂ ਨੇ ਹੱਥ ਖੜ੍ਹੇ ਕਰਕੇ ਸਮਰਥਨ ਕੀਤਾ। ਗਹਿਲੋਤ ਇੱਥੇ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਪਾਰਟੀ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਭਾਵਨਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣ ਕੇ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ, ਜਿਸ 'ਤੇ ਸੂਬਾ ਪ੍ਰਧਾਨ ਦੋਤਸਰਾ ਨੇ ਉਨ੍ਹਾਂ ਦੀ ਹਮਾਇਤ ਕੀਤੀ ਅਤੇ ਹਾਜ਼ਰ ਸਾਰੇ ਨਵੇਂ ਚੁਣੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਸਮਰਥਨ ਕੀਤਾ। ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ (ਡੈਲੀਗੇਟਸ) ਦੇ ਨੁਮਾਇੰਦਿਆਂ ਦੀ ਪਹਿਲੀ ਮੀਟਿੰਗ ਵਿੱਚ ਰਾਜਸਥਾਨ ਤੋਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਨੁਮਾਇੰਦੇ ਨੂੰ ਚੁਣਨ ਦਾ ਅਧਿਕਾਰ ਦੇਣ ਦਾ ਮਤਾ ਪਾਸ ਕੀਤਾ ਗਿਆ।
ਅਧਿਕਾਰਤ ਬਿਆਨ ਜਾਰੀ ਕੀਤਾ
ਮੀਟਿੰਗ ਤੋਂ ਬਾਅਦ ਜਾਰੀ ਅਧਿਕਾਰਤ ਬਿਆਨ ਅਨੁਸਾਰ ਮੁੱਖ ਮੰਤਰੀ ਗਹਿਲੋਤ ਨੇ ਪ੍ਰਸਤਾਵ ਦਿੱਤਾ ਕਿ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਰਾਜਸਥਾਨ ਤੋਂ ਏਆਈਸੀਸੀ ਦੇ ਨੁਮਾਇੰਦਿਆਂ ਦੀ ਚੋਣ ਕਾਂਗਰਸ ਪ੍ਰਧਾਨ ਦੁਆਰਾ ਕੀਤੀ ਜਾਵੇ। ਸੂਬਾ ਪ੍ਰਧਾਨ ਦੋਤਸਾਰਾ ਨੇ ਇਸ ਦੀ ਹਮਾਇਤ ਕੀਤੀ ਅਤੇ ਕਾਂਗਰਸ ਵਰਕਿੰਗ ਕਮੇਟੀ ਮੈਂਬਰ ਰਘੁਵੀਰ ਮੀਨਾ ਨੇ ਇਸ ਦੀ ਪ੍ਰਵਾਨਗੀ ਦਿੱਤੀ। ਇਹ ਮਤਾ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ 400 ਨਵੇਂ ਚੁਣੇ ਗਏ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਅਤੇ ਇਸ ਨੂੰ ਏ.ਆਈ.ਸੀ.ਸੀ. ਵਿੱਚ ਪੇਸ਼ ਕਰਨ ਲਈ ਰਾਜ ਚੋਣ ਅਧਿਕਾਰੀ ਰਾਜਿੰਦਰ ਸਿੰਘ ਚੰਪਾਵਤ ਨੂੰ ਸੌਂਪਿਆ।
ਬਿਆਨ ਅਨੁਸਾਰ ਰਾਜ ਚੋਣ ਅਧਿਕਾਰੀ ਚੰਪਾਵਤ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਰਾਜਸਥਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਚੁਣੇ ਗਏ ਨੁਮਾਇੰਦਿਆਂ ਦੀ ਮੀਟਿੰਗ ਹੋਈ। ਇਸ ਵਿੱਚ ਮੁੱਖ ਮੰਤਰੀ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਭਾਵਨਾ ਹੈ ਕਿ ਰਾਹੁਲ ਗਾਂਧੀ ਨੂੰ ਕਾਂਗਰਸ ਪ੍ਰਧਾਨ ਬਣ ਕੇ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ, ਜਿਸ 'ਤੇ ਸੂਬਾ ਪ੍ਰਧਾਨ ਦੋਤਸਰਾ ਨੇ ਉਨ੍ਹਾਂ ਦੀ ਹਮਾਇਤ ਕੀਤੀ ਅਤੇ ਹਾਜ਼ਰ ਸਾਰੇ ਨਵੇਂ ਚੁਣੇ ਨੁਮਾਇੰਦਿਆਂ ਨੇ ਹੱਥ ਖੜ੍ਹੇ ਕਰਕੇ ਆਪਣੀ ਸਹਿਮਤੀ ਦਿੱਤੀ। ਮੀਟਿੰਗ 'ਚ ਉਨ੍ਹਾਂ ਕਿਹਾ, 'ਵਿਚਾਰਧਾਰਾ ਦੇ ਆਧਾਰ 'ਤੇ ਸਾਰੇ ਕਾਂਗਰਸੀ ਇਕ ਹਨ ਅਤੇ ਕੋਈ ਵੀ ਕਿਸੇ ਧੜੇ 'ਚ ਵੰਡਿਆ ਹੋਇਆ ਨਹੀਂ ਹੈ |'
ਵਰਣਨਯੋਗ ਹੈ ਕਿ ਖੁਰਾਕ ਮੰਤਰੀ ਪ੍ਰਤਾਪ ਸਿੰਘ ਖਚਰੀਆਵਾਸ ਨੇ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਕਿਹਾ, ''ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦਾ ਮਤਾ ਪਾਸ ਕੀਤਾ ਗਿਆ ਸੀ, ਜਿਸ ਨੂੰ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਰੱਖਿਆ ਸੀ। ਸਾਰਿਆਂ ਨੇ ਹੱਥ ਖੜੇ ਕਰਕੇ ਸਮਰਥਨ ਕੀਤਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)