ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Rajasthan Elections 2023 : ਅਸ਼ੋਕ ਗਹਿਲੋਤ ਤੇ ਸਚਿਨ ਪਾਇਲਟ ਦੀ ਮੌਜੂਦਗੀ 'ਚ ਕਾਂਗਰਸ ਦੀ ਮੀਟਿੰਗ, ਕੀ ਬੋਲੇ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ?
Congress Meeting : ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀਰਵਾਰ (6 ਜੁਲਾਈ) ਨੂੰ ਮੀਟਿੰਗ ਕੀਤੀ। ਇਸ ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ,
![Rajasthan Elections 2023 : ਅਸ਼ੋਕ ਗਹਿਲੋਤ ਤੇ ਸਚਿਨ ਪਾਇਲਟ ਦੀ ਮੌਜੂਦਗੀ 'ਚ ਕਾਂਗਰਸ ਦੀ ਮੀਟਿੰਗ, ਕੀ ਬੋਲੇ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ? Rajasthan Elections 2023 : Sachin Pilot-Ashok Gehlot Meeting with Rahul Gandhi and Mallikarjun Kharge Rajasthan Elections 2023 : ਅਸ਼ੋਕ ਗਹਿਲੋਤ ਤੇ ਸਚਿਨ ਪਾਇਲਟ ਦੀ ਮੌਜੂਦਗੀ 'ਚ ਕਾਂਗਰਸ ਦੀ ਮੀਟਿੰਗ, ਕੀ ਬੋਲੇ ਮਲਿਕਾਰਜੁਨ ਖੜਗੇ ਤੇ ਰਾਹੁਲ ਗਾਂਧੀ?](https://feeds.abplive.com/onecms/images/uploaded-images/2023/07/06/d5fae9c1dfbf7953bfa77733737fb18a1688637290918345_original.jpg?impolicy=abp_cdn&imwidth=1200&height=675)
Rajasthan Elections 2023
Congress Meeting : ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਰਾਜਸਥਾਨ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਵੀਰਵਾਰ (6 ਜੁਲਾਈ) ਨੂੰ ਮੀਟਿੰਗ ਕੀਤੀ। ਇਸ ਬੈਠਕ 'ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਮੁੱਖ ਮੰਤਰੀ ਅਸ਼ੋਕ ਗਹਿਲੋਤ, ਕਾਂਗਰਸ ਨੇਤਾ ਸਚਿਨ ਪਾਇਲਟ, ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪਾਰਟੀ ਦੇ ਸੂਬਾ ਇੰਚਾਰਜ ਸੁਖਜਿੰਦਰ ਰੰਧਾਵਾ ਸਮੇਤ ਕਈ ਨੇਤਾ ਸ਼ਾਮਲ ਹੋਏ।
ਸੂਤਰਾਂ ਨੇ 'ਏਬੀਪੀ ਨਿਊਜ਼' ਨੂੰ ਦੱਸਿਆ ਕਿ ਸਾਰੇ ਨੇਤਾਵਾਂ ਨੇ ਬੈਠਕ 'ਚ ਇਕਜੁੱਟਤਾ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਪਾਇਲਟ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਇੱਕ ਹੀ ਗਰੁੱਪ ਹੈ, ਉਹ ਹੈ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਗਰੁੱਪ। ਇਸ ਦੇ ਨਾਲ ਹੀ ਵੱਡੇ ਨੇਤਾਵਾਂ ਨੇ ਗਹਿਲੋਤ ਸਰਕਾਰ ਦੀ ਤਾਰੀਫ ਕੀਤੀ , ਪਰ ਦਲਿਤ ਅੱਤਿਆਚਾਰ ਦੇ ਮਾਮਲਿਆਂ 'ਚ ਸਖਤ ਕਾਰਵਾਈ ਕਰਨ ਲਈ ਵੀ ਕਿਹਾ। ਸੂਬਾ ਕਾਂਗਰਸ ਦੇ ਸਮੂਹ ਆਗੂਆਂ ਨੇ ਕਿਹਾ ਕਿ ਹਾਈਕਮਾਂਡ ਜੋ ਵੀ ਫੈਸਲਾ ਲਵੇਗੀ, ਉਸ ਨੂੰ ਪ੍ਰਵਾਨ ਕੀਤਾ ਜਾਵੇਗਾ।
ਰਾਹੁਲ ਗਾਂਧੀ ਨੇ ਕਿਹਾ ਕਿ ਖੜਗੇ ਦੀ ਅਗਵਾਈ 'ਚ ਰਾਜਸਥਾਨ ਕਾਂਗਰਸ ਦੇ ਨੇਤਾਵਾਂ ਨਾਲ ਬੈਠਕ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਰਾਜਸਥਾਨ ਵਿੱਚ ਕਾਂਗਰਸ ਇੱਕ ਵਾਰ ਫਿਰ ਤੋਂ ਸਰਕਾਰ ਬਣਾਏਗੀ ਅਤੇ ਲੋਕਾਂ ਦੇ ਬਿਹਤਰ ਭਵਿੱਖ ਲਈ ਕੰਮ ਕਰਦੀ ਰਹੇਗੀ।
ਇਸ ਮੀਟਿੰਗ ਨੂੰ ਸੀਐਮ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਗਹਿਲੋਤ ਪੈਰ ਦੀ ਸੱਟ ਕਾਰਨ ਜੈਪੁਰ ਤੋਂ ਹੀ ਆਨਲਾਈਨ ਇਸ ਮੀਟਿੰਗ 'ਚ ਸ਼ਾਮਲ ਹੋਏ ਸਨ।
ਇਸ ਮੀਟਿੰਗ ਨੂੰ ਸੀਐਮ ਅਸ਼ੋਕ ਗਹਿਲੋਤ ਅਤੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਵਿਚਾਲੇ ਵਿਵਾਦ ਨੂੰ ਸੁਲਝਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ। ਗਹਿਲੋਤ ਪੈਰ ਦੀ ਸੱਟ ਕਾਰਨ ਜੈਪੁਰ ਤੋਂ ਹੀ ਆਨਲਾਈਨ ਇਸ ਮੀਟਿੰਗ 'ਚ ਸ਼ਾਮਲ ਹੋਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੇਗੀ ਰਾਹਤ ਜਾਂ ਬਰਕਰਾਰ ਰਹੇਗੀ ਸਜ਼ਾ ? ਗੁਜਰਾਤ ਹਾਈ ਕੋਰਟ ਦਾ ਫੈਸਲਾ ਕੱਲ੍ਹ
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਨੂੰ ਕਲਾਸ ‘ਚ ਵਿਦਿਆਰਥੀਆਂ ਤੋਂ ‘ਪੰਜਾਬ ਸਰਕਾਰ ਖਿਲਾਫ਼ ਨਾਅਰੇ ਲਗਵਾਉਣੇ ਪਏ ਮਹਿੰਗੇ ,ਭੇਜਿਆ ਕਾਰਨ ਦੱਸੋ ਨੋਟਿਸ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਲੁਧਿਆਣਾ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)