Road Accident: ਖਾਟੂਸ਼ਿਆਮ ਦੇ ਦਰਸ਼ਨਾਂ ਲਈ ਜਾ ਰਿਹਾ ਪਰਿਵਾਰ ਹਾਦਸੇ ਦਾ ਸ਼ਿਕਾਰ, 6 ਜੀਆਂ ਦੀ ਮੌਤ, ਤਿੰਨ ਜ਼ਖਮੀ
ਰਾਜਸਥਾਨ ਵਿਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਬੂੰਦੀ ਜ਼ਿਲ੍ਹੇ ਵਿੱਚ ਇਕ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ 'ਚ ਸਵਾਰ 6 ਸ਼ਰਧਾਲੂਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਤਿੰਨ ਹੋਰ ਲੋਕ ਜ਼ਖਮੀ ਹੋ ਗਏ।
ਰਾਜਸਥਾਨ ਵਿਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਇਥੋਂ ਦੇ ਬੂੰਦੀ ਜ਼ਿਲ੍ਹੇ ਵਿੱਚ ਇਕ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ 'ਚ ਸਵਾਰ 6 ਸ਼ਰਧਾਲੂਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਤਿੰਨ ਹੋਰ ਲੋਕ ਜ਼ਖਮੀ ਹੋ ਗਏ।
ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਹ ਲੋਕ ਖਾਟੂਸ਼ਿਆਮ ਦੇ ਦਰਸ਼ਨ ਕਰਨ ਜਾ ਰਹੇ ਸਨ, ਪਰ ਇਸ ਤੋਂ ਪਹਿਲਾਂ ਹੀ ਇਹ ਹਾਦਸਾ ਵਾਪਰ ਗਿਆ। ਪੁਲਿਸ ਨੇ ਲਾਸ਼ਾਂ ਨੂੰ ਸਥਾਨਕ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਬੂੰਦੀ ਦੀ ਵਧੀਕ ਪੁਲਿਸ ਸੁਪਰਡੈਂਟ ਉਮਾ ਸ਼ਰਮਾ ਨੇ ਦੱਸਿਆ ਕਿ ਇਹ ਦਿਲ ਦਹਿਲਾ ਦੇਣ ਵਾਲਾ ਹਾਦਸਾ ਅੱਜ ਤੜਕੇ ਕਰੀਬ 4.30 ਵਜੇ ਹਿੰਡੌਲੀ ਇਲਾਕੇ ਵਿੱਚ ਕੌਮੀ ਮਾਰਗ ਨੰਬਰ 52 ’ਤੇ ਸੁਰੰਗ ਨੇੜੇ ਵਾਪਰਿਆ।
ਉਸ ਸਮੇਂ ਸ਼ਰਧਾਲੂ ਈਕੋ ਕਾਰ 'ਚ ਖਾਟੂਸ਼ਿਆਮ ਜਾ ਰਹੇ ਸਨ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਕਾਰ ਪਲਟ ਗਈ ਅਤੇ ਉਸ 'ਚ ਸਵਾਰ ਨੌਂ ਲੋਕਾਂ 'ਚੋਂ 6 ਦੀ ਮੌਕੇ 'ਤੇ ਹੀ ਮੌਤ ਹੋ ਗਈ। ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ।
ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ ਪਰਿਵਾਰ
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਹਿੰਡੌਲੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਸਥਾਨਕ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕਾਰ ਵਿੱਚ ਸਵਾਰ ਲੋਕ ਮੱਧ ਪ੍ਰਦੇਸ਼ ਦੇ ਦੇਵਾਸ ਇਲਾਕੇ ਦੇ ਰਹਿਣ ਵਾਲੇ ਸਨ। ਹਾਦਸੇ ਵਿੱਚ ਜ਼ਖਮੀ ਹੋਏ ਤਿੰਨ ਹੋਰ ਸ਼ਰਧਾਲੂ ਵੀ ਬੋਲਣ ਦੀ ਸਥਿਤੀ ਵਿੱਚ ਨਹੀਂ ਹਨ।
ਇਹ ਵੀ ਪੜ੍ਹੋ: ਚਾਰ ਸਾਲਾਂ ਵਿਚ ਹੀ ਖਸਤਾ ਹੋਇਆ 42 ਕਰੋੜ ਦੀ ਲਾਗਤ ਵਾਲਾ ਪੁਲ, ਹੁਣ ਤੋੜਨ 'ਤੇ 52 ਕਰੋੜ ਖਰਚਾ
ਹਾਦਸੇ ਦੀ ਸੂਚਨਾ ਮਿਲਣ 'ਤੇ ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਹਿੰਡੌਲੀ ਹਸਪਤਾਲ ਪਹੁੰਚੇ। ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲਾ ਵਾਹਨ ਫ਼ਰਾਰ ਹੋ ਗਿਆ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ। ਪਰ ਅਜੇ ਤੱਕ ਗੱਡੀ ਨਹੀਂ ਮਿਲੀ। ਪੁਲਿਸ ਉਨ੍ਹਾਂ ਕੋਲ ਮਿਲੇ ਦਸਤਾਵੇਜ਼ਾਂ ਦੇ ਆਧਾਰ 'ਤੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।