ਪੜਚੋਲ ਕਰੋ
Rajasthan Curfew : ਰਾਜਸਥਾਨ 'ਚ ਅੱਜ ਨਹੀਂ ਲੱਗੇਗਾ ਜਨਤਕ ਅਨੁਸ਼ਾਸਨ ਕਰਫਿਊ , ਜਾਣੋ ਕਾਰਨ
ਰਾਜਸਥਾਨ ਦੇ ਸ਼ਹਿਰੀ ਖੇਤਰਾਂ ਵਿੱਚ ਅੱਜ ਜਨਤਕ ਅਨੁਸ਼ਾਸਨ ਕਰਫਿਊ ਲਾਗੂ ਨਹੀਂ ਹੋਵੇਗਾ। ਸੂਬਾ ਸਰਕਾਰ ਨੇ ਇਹ ਫੈਸਲਾ ਸ਼ਹੀਦੀ ਦਿਵਸ 'ਤੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਲਿਆ ਹੈ।

Rajasthan Curfew
ਰਾਜਸਥਾਨ : ਰਾਜਸਥਾਨ (Rajasthan Curfew ) ਦੇ ਸ਼ਹਿਰੀ ਖੇਤਰਾਂ ਵਿੱਚ ਅੱਜ ਜਨਤਕ ਅਨੁਸ਼ਾਸਨ ਕਰਫਿਊ (Weekend Curfew Rajasthan) ਲਾਗੂ ਨਹੀਂ ਹੋਵੇਗਾ। ਸੂਬਾ ਸਰਕਾਰ ਨੇ ਇਹ ਫੈਸਲਾ ਸ਼ਹੀਦੀ ਦਿਵਸ (Mahatma Gandhi death anniversary ) 'ਤੇ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਦੇ ਮੱਦੇਨਜ਼ਰ ਲਿਆ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 16 ਜਨਵਰੀ ਤੋਂ ਜਨਤਕ ਅਨੁਸ਼ਾਸਨ ਕਰਫਿਊ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਜੋ ਸ਼ਨੀਵਾਰ ਰਾਤ 11 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹਿੰਦਾ ਹੈ। ਸ਼ੁੱਕਰਵਾਰ ਨੂੰ ਜਾਰੀ ਸੰਸ਼ੋਧਿਤ ਦਿਸ਼ਾ-ਨਿਰਦੇਸ਼ਾਂ ਵਿੱਚ ਸਰਕਾਰ ਨੇ ਐਤਵਾਰ ਨੂੰ ਜਨਤਕ ਅਨੁਸ਼ਾਸਨ ਕਰਫਿਊ ਨੂੰ ਖਤਮ ਕਰ ਦਿੱਤਾ ਹੈ, ਪਰ ਇਹ ਹੁਕਮ 31 ਜਨਵਰੀ ਤੋਂ ਲਾਗੂ ਹੋਣਾ ਹੈ।
ਇਕ ਅਧਿਕਾਰਤ ਬਿਆਨ ਮੁਤਾਬਕ ਇਸ ਦਿਨ ਐਤਵਾਰ 30 ਜਨਵਰੀ ਨੂੰ ਸ਼ਹੀਦੀ ਦਿਵਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ (Mahatma Gandhi death anniversary ) ਨੂੰ ਸ਼ਰਧਾਂਜਲੀ ਦੇਣ ਲਈ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਮੱਦੇਨਜ਼ਰ ਗ੍ਰਹਿ ਵਿਭਾਗ ਨੇ ਸ਼ਨੀਵਾਰ ਨੂੰ ਇੱਕ ਹੁਕਮ ਜਾਰੀ ਕਰਕੇ ਇਸ ਐਤਵਾਰ ਤੋਂ ਹੀ ਸ਼ਹਿਰੀ ਖੇਤਰਾਂ ਵਿੱਚ ਜਨਤਕ ਅਨੁਸ਼ਾਸਨ ਕਰਫਿਊ ਨੂੰ ਖਤਮ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਤੋਂ ਲੈ ਕੇ ਰਾਜ ਸਰਕਾਰਾਂ ਲਗਾਤਾਰ ਕੋਰੋਨਾ ਦੀ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਹੁਣ ਕਈ ਸ਼ਹਿਰਾਂ ਅਤੇ ਜ਼ਿਲ੍ਹਿਆਂ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਦੇਸ਼ 'ਚ ਕੋਰੋਨਾ ਨੂੰ ਖਤਮ ਕਰਨ ਲਈ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਸ਼ਨੀਵਾਰ ਤੱਕ ਵੈਕਸੀਨ ਦੀਆਂ 165.6 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਇਕੱਲੇ ਸ਼ਨੀਵਾਰ ਸ਼ਾਮ 7 ਵਜੇ ਤੱਕ ਵੈਕਸੀਨ ਦੀਆਂ 53 ਲੱਖ ਤੋਂ ਵੱਧ ਖੁਰਾਕਾਂ ਦਿੱਤੀਆਂ ਗਈਆਂ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ


















