ਜੈਪੁਰ: ਰਾਜਸਥਾਨ ਦੇ ਅਜਮੇਰ ਜ਼ਿਲ੍ਹੇ ਦੇ ਨਸੀਰਾਬਾਦ ਥਾਣਾ ਖੇਤਰ 'ਚ ਕੁਝ ਸ਼ਰਾਰਤੀ ਅਨਸਰਾਂ ਨੇ ਗਾਂਧੀ ਚੌਕ 'ਤੇ ਲੱਗਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਬੁੱਤ ਤੋੜ ਦਿੱਤਾ। ਪੁਲਿਸ ਅਧਿਕਾਰੀ ਲਕਸ਼ਮਣ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਰਾਤ ਗਾਂਧੀ ਚੌਕ ਵਿੱਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਨੂੰ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ।
ਲਕਸ਼ਮਣ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਭਾਰਤੀ ਦੰਡਾਵਲੀ ਦੀ ਧਾਰਾ 509 ਤਹਿਤ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਗਾਂਧੀ ਚੌਕ ਦੇ ਆਸ ਪਾਸ ਲਗਾਏ ਗਏ ਸੀਸੀਟੀਵੀ ਫੁਟੇਜ ਤੋਂ ਬੁੱਤ ਨੂੰ ਤੋੜਨ ਵਾਲੇ ਸ਼ਰਾਰਤੀ ਅਨਸਰਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।