Rajasthan News : ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਤੰਬਰ ਵਿੱਚ ਹੋਣ ਵਾਲੀ ਪਾਰਟੀ ਪ੍ਰਧਾਨ ਦੀ ਚੋਣ ਲਈ ਪਾਰਟੀ ਇਸ ਵਾਰ ਵੱਡਾ ਫੇਰਬਦਲ ਕਰਨ ਦੇ ਮੂਡ ਵਿੱਚ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੇ ਦਿੱਗਜ ਨੇਤਾ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਕਾਂਗਰਸ ਦੀ ਵਾਗਡੋਰ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ। ਹਾਲਾਂਕਿ ਇਸ 'ਤੇ ਅਸ਼ੋਕ ਗਹਿਲੋਤ ਨੇ ਜਾਣਕਾਰੀ ਨਾ ਹੋਣ ਦੀ ਗੱਲ ਕਹੀ ਹੈ।
ਮੈਨੂੰ ਜਾਣਕਾਰੀ ਨਹੀਂ - ਗਹਿਲੋਤ
ਸੀਐਮ ਅਸ਼ੋਕ ਗਹਿਲੋਤ ਨੇ ਕਿਹਾ, ਇਹ "ਮੈਂ ਮੀਡੀਆ ਤੋਂ ਸੁਣ ਰਿਹਾ ਹਾਂ। ਮੈਨੂੰ ਇਸ ਬਾਰੇ ਨਹੀਂ ਪਤਾ। ਜੋ ਜ਼ਿੰਮੇਵਾਰੀ ਮੈਨੂੰ ਸੌਂਪੀ ਗਈ ਹੈ, ਮੈਂ ਉਸ ਨੂੰ ਪੂਰਾ ਕਰ ਰਿਹਾ ਹਾਂ।" ਦਰਅਸਲ ਅਸ਼ੋਕ ਗਹਿਲੋਤ ਨੇ ਹਾਲ ਹੀ 'ਚ ਕਿਹਾ ਸੀ ਕਿ ਰਾਹੁਲ ਗਾਂਧੀ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ, ਜੇਕਰ ਉਹ ਅਜਿਹਾ ਨਹੀਂ ਕਰਦੇ ਹਨ ਤਾਂ ਪਾਰਟੀ ਦੇ ਨੇਤਾ ਅਤੇ ਵਰਕਰਾਂ 'ਚ ਨਿਰਾਸ਼ਾ ਆ ਜਾਵੇਗੀ।
'ਰਾਹੁਲ ਗਾਂਧੀ ਬਣੇ ਪ੍ਰਧਾਨ'
ਅਸ਼ੋਕ ਗਹਿਲੋਤ ਨੇ ਕਿਹਾ ਸੀ, "ਪਾਰਟੀ ਵਿੱਚ ਇੱਕਤਰਫਾ ਰਾਏ ਰਾਹੁਲ ਗਾਂਧੀ ਦੇ ਪ੍ਰਧਾਨ ਬਣਨ ਦੇ ਸਮਰਥਨ ਵਿੱਚ ਹੈ। ਦੇਸ਼ ਭਰ ਦੇ ਕਾਂਗਰਸੀਆਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਦਾ ਅਹੁਦਾ ਸਵੀਕਾਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਗਹਿਲੋਤ ਨੂੰ ਕਿਹਾ ਕਿ ਜੇਕਰ ਰਾਹੁਲ ਪਾਰਟੀ ਕਾਂਗਰਸ ਦੇ ਪ੍ਰਧਾਨ ਨਹੀਂ ਬਣਦੇ ਤਾਂ ਕਾਂਗਰਸੀਆਂ 'ਚ ਨਿਰਾਸ਼ਾ ਆ ਜਾਵੇਗੀ।
ਉਨ੍ਹਾਂ ਕਿਹਾ, "ਜੇਕਰ ਰਾਹੁਲ ਗਾਂਧੀ ਪਾਰਟੀ ਦੇ ਪ੍ਰਧਾਨ ਨਹੀਂ ਬਣਦੇ ਹਨ ਤਾਂ ਇਸ ਨਾਲ ਦੇਸ਼ ਵਿਚ ਕਾਂਗਰਸ 'ਚ ਨਿਰਾਸ਼ਾ ਆ ਜਾਵੇਗੀ। ਬਹੁਤ ਸਾਰੇ ਲੋਕ ਘਰ ਬੈਠ ਜਾਣਗੇ ਅਤੇ ਸਾਨੂੰ ਦੁੱਖ ਹੋਵੇਗਾ। ਉਨ੍ਹਾਂ (ਰਾਹੁਲ ਗਾਂਧੀ) ਨੂੰ ਪੂਰੇ ਦੇਸ਼ ਦੇ ਆਮ ਕਾਂਗਰਸੀਆਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਇਹ ਅਹੁਦਾ ਸਵੀਕਾਰ ਕਰਨਾ ਚਾਹੀਦਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।