ਪੜਚੋਲ ਕਰੋ
(Source: ECI/ABP News)
Rajasthan News : ਅਜਮੇਰ 'ਚ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡਸਪੀਕਰ 'ਤੇ ਲੱਗੀ ਪਾਬੰਦੀ, ਜਾਣੋ ਕਿਉਂ ਜ਼ਿਲਾ ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ
ਰਾਜਸਥਾਨ ਦੇ ਅਜਮੇਰ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਸਾਰੇ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ।
![Rajasthan News : ਅਜਮੇਰ 'ਚ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡਸਪੀਕਰ 'ਤੇ ਲੱਗੀ ਪਾਬੰਦੀ, ਜਾਣੋ ਕਿਉਂ ਜ਼ਿਲਾ ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ Rajasthan News : Loudspeakers ban at public and Religious places in ajmer due to Noise pollution Rajasthan News : ਅਜਮੇਰ 'ਚ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡਸਪੀਕਰ 'ਤੇ ਲੱਗੀ ਪਾਬੰਦੀ, ਜਾਣੋ ਕਿਉਂ ਜ਼ਿਲਾ ਪ੍ਰਸ਼ਾਸਨ ਨੇ ਚੁੱਕਿਆ ਇਹ ਕਦਮ](https://feeds.abplive.com/onecms/images/uploaded-images/2022/04/08/7d4caf3498770704c3211cb6db5ebc5c_original.jpg?impolicy=abp_cdn&imwidth=1200&height=675)
Loudspeakers ban
Ajmer News : ਰਾਜਸਥਾਨ (Rajasthan) ਦੇ ਅਜਮੇਰ (Ajmer) ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਸਾਰੇ ਜਨਤਕ ਅਤੇ ਧਾਰਮਿਕ ਸਥਾਨਾਂ 'ਤੇ ਲਾਊਡ ਸਪੀਕਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ। ਅਜਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਪਾਬੰਦੀ 7 ਅਪ੍ਰੈਲ ਤੋਂ ਲਾਗੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਧਾਰਮਿਕ ਸਥਾਨਾਂ 'ਤੇ ਲਗਾਏ ਗਏ ਲਾਊਡ ਸਪੀਕਰਾਂ ਨੂੰ ਲੈ ਕੇ ਕਈ ਵਿਵਾਦ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਜਮੇਰ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਮਹੀਨੇ ਲਈ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਨਾਲ ਹੀ ਅਗਲੇ ਇੱਕ ਮਹੀਨੇ ਤੱਕ ਕਿਸੇ ਵੀ ਧਾਰਮਿਕ ਸਮਾਗਮ ਵਿੱਚ ਝੰਡੇ ਅਤੇ ਬੈਨਰਾਂ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
Rajasthan | To curb noise pollution Ajmer District administration bans use of loudspeakers at all public and religious places. The order has been effective since yesterday, April 7 pic.twitter.com/Cf2myRm950
— ANI MP/CG/Rajasthan (@ANI_MP_CG_RJ) April 8, 2022
ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿੱਚ ਸਰਕਾਰੀ ਥਾਵਾਂ, ਜਨਤਕ ਚੌਂਕਾਂ, ਬਿਜਲੀ ਅਤੇ ਟੈਲੀਫੋਨ ਦੇ ਖੰਭਿਆਂ ਅਤੇ ਕਿਸੇ ਵੀ ਵਿਅਕਤੀ ਦੀ ਜਾਇਦਾਦ ’ਤੇ ਯੋਗ ਪ੍ਰਵਾਨਗੀ ਤੋਂ ਬਿਨਾਂ ਕਿਸੇ ਕਿਸਮ ਦਾ ਕੋਈ ਵੀ ਬੈਨਰ ਜਾਂ ਝੰਡਾ ਨਹੀਂ ਲਗਾਇਆ ਜਾ ਸਕਦਾ। ਇਹ ਵੀ ਲਿਖਿਆ ਗਿਆ ਹੈ ਕਿ ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ ਤਾਂ ਉਸ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕਰੌਲੀ ਵਿੱਚ ਹੋਈ ਸੀ ਹਿੰਸਾ
ਦੱਸ ਦੇਈਏ ਕਿ ਹਾਲ ਹੀ ਵਿੱਚ ਰਾਜਸਥਾਨ ਦੇ ਕਰੌਲੀ ਸ਼ਹਿਰ ਵਿੱਚ ਹਿੰਦੂ ਸੰਗਠਨਾਂ ਵੱਲੋਂ ਨਵ ਸੰਵਤਸਰ ਦੇ ਮੌਕੇ 'ਤੇ ਕੱਢੀ ਗਈ ਬਾਈਕ ਰੈਲੀ 'ਤੇ ਪਥਰਾਅ ਤੋਂ ਬਾਅਦ ਹਿੰਸਾ ਭੜਕ ਗਈ ਸੀ। ਉਦੋਂ ਤੋਂ ਕਰੌਲੀ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਹਾਲਾਂਕਿ ਅਜੇ ਵੀ ਸ਼ਾਂਤੀ ਹੈ ਅਤੇ ਕਿਸੇ ਤਰ੍ਹਾਂ ਦੀ ਹਿੰਸਾ ਦੀ ਕੋਈ ਖਬਰ ਨਹੀਂ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)