ਮੀਟਿੰਗ ਵਿੱਚ ਸਰਕਾਰ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਤੇ ਕਾਰਵਾਈ ਦੀ ਮੰਗ ਕੀਤੀ ਗਈ। ਇਸ ਵਿੱਚ ਸਚਿਨ ਪਾਇਲਟ ਜਾਂ ਕਿਸੇ ਹੋਰ ਵਿਧਾਇਕਾਂ ਦਾ ਨਾਂ ਨਹੀਂ। ਕਾਂਗਰਸ ਵਿਧਾਇਕ ਦਲ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਨ ਵਿੱਚ ਮਤਾ ਪਾਸ ਕੀਤਾ ਗਿਆ। ਦੱਸ ਦਈਏ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ 'ਤੇ ਵਿਸ਼ਵਾਸ ਜ਼ਾਹਰ ਕੀਤਾ।
ਸੂਬਾ ਕਾਂਗਰਸ ਪ੍ਰਧਾਨ ਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਵੱਲੋਂ ਅਪਣਾਈ ਗਈ ਬਗ਼ਾਵਤ ਕਾਰਨ ਪੈਦਾ ਹੋਏ ਸੰਕਟ ਦੇ ਵਿਚਕਾਰ ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਣੀ ਸੀ, ਪਰ ਇਹ ਦੁਪਹਿਰ ਡੇਢ ਵਜੇ ਸ਼ੁਰੂ ਹੋਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਉੱਥੇ ਮੌਜੂਦ ਵਿਧਾਇਕਾਂ ਤੇ ਨੇਤਾਵਾਂ ਦੀਆਂ ਫੋਟੋਆਂ ਲੈਣ ਦੀ ਇਜਾਜ਼ਤ ਦਿੱਤੀ ਗਈ। ਜਦੋਂਕਿ ਉੱਥੇ ਮੌਜੂਦ ਵਿਧਾਇਕਾਂ ਦੀ ਗਿਣਤੀ ਬਾਰੇ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਿੱਧਾ ਜਵਾਬ ਨਹੀਂ ਦਿੱਤਾ।
ਦੱਸ ਦਈਏ ਕਿ ਮੀਟਿੰਗ ਵਿੱਚ ਕਾਂਗਰਸ ਦੇ ਨਾਲ ਬੀਟੀਪੀ ਦੇ ਦੋ ਮੈਂਬਰ, ਸੀਪੀਆਈ (ਐਮ) ਦੇ ਇੱਕ, ਆਰਐਲਡੀ ਦੇ ਇੱਕ ਤੇ ਕਾਂਗਰਸ ਦਾ ਸਮਰਥਨ ਕਰਨ ਵਾਲੇ ਸੁਤੰਤਰ ਵਿਧਾਇਕ, ਦਿੱਲੀ ਤੋਂ ਕਾਂਗਰਸ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ, ਪਾਰਟੀ ਦੇ ਪ੍ਰਦੇਸ਼ ਇੰਚਾਰਜ ਅਨੀਵਸ਼ ਪਾਂਡੇ ਤੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਵੀ ਸ਼ਾਮਲ ਹੋਏ।
ਕਾਂਗਰਸ ਦੇ ਸੂਬਾ ਹੈੱਡਕੁਆਰਟਰ ਤੋਂ ਹਟਾਏ ਗਏ ਪਾਇਲਟ ਦੇ ਪੋਸਟਰ:
ਰਾਜਸਥਾਨ ਵਿਚ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਘਟਨਾਵਾਂ ਦੇ ਵਿਚਕਾਰ ਕੁਝ ਲੋਕਾਂ ਨੇ ਕਾਂਗਰਸ ਦੇ ਪ੍ਰਦੇਸ਼ ਦਫਤਰ ਦੇ ਬਾਹਰ ਸੂਬਾ ਪ੍ਰਧਾਨ ਸਚਿਨ ਪਾਇਲਟ ਦੇ ਪੋਸਟਰ ਹਟਾ ਦਿੱਤੇ। ਹਾਲਾਂਕਿ ਪਾਰਟੀ ਵੱਲੋਂ ਇਸ ਬਾਰੇ ਕੁਝ ਵੀ ਨਹੀਂ ਕਿਹਾ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904