ਜੀਪ ਤੇ ਟਰੱਕ ਦੀ ਭਿਆਨਕ ਟੱਕਰ, 10 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ
ਏਬੀਪੀ ਸਾਂਝਾ | 13 Dec 2020 08:47 AM (IST)
ਐਕਸੀਡੈਂਟ 'ਚ ਦਸ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।
ਜੈਪੁਰ: ਰਾਜਸਥਾਨ ਦੇ ਚਿਤੌਰਗੜ੍ਹ ਜ਼ਿਲ੍ਹੇ 'ਚ ਸ਼ਨੀਵਾਰ ਇਕ ਜੀਪ ਤੇ ਟ੍ਰੇਲਰ ਟਰੱਕ ਦੀ ਟੱਕਰ ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਉਦੈਪੁਰ-ਨਿੰਬਾਹੇੜਾ ਹਾਈਵੇਅ 'ਤੇ ਹੋਇਆ। ਚਿਤੌਰਗੜ੍ਹ ਦੇ ਕਲੈਕਟਰ ਕਿਸ਼ੋਰ ਕੁਮਾਰ ਸ਼ਰਮਾ ਨੇ ਦੱਸਿਆ, ਐਕਸੀਡੈਂਟ 'ਚ ਦਸ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਚਿਤੌਰਗੜ੍ਹ ਦੇ ਪੁਲਿਸ ਕਮਿਸ਼ਨਰ ਦੀਪਕ ਭਾਰਵਗ ਨੇ ਕਿਹਾ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਛੇ ਹੋਰ ਲੋਕ ਬਾਅਦ 'ਚ ਦਮ ਤੋੜ ਗਏ। ਕਿਸਾਨ ਜਥੇਬੰਦੀਆਂ ਵੱਲੋਂ ਚਿੱਲਾ ਬਾਰਡਰ 'ਤੇ ਧਰਨਾ ਖ਼ਤਮ ਕਰਨ ਦਾ ਫੈਸਲਾ ਕੇਂਦਰੀ ਮੰਤਰੀ ਦਾ ਦਾਅਵਾ: ਮਾਓਵਾਦੀ-ਨਕਸਲ ਦੇ ਹੱਥਾਂ 'ਚ ਚਲਾ ਗਿਆ ਕਿਸਾਨ ਅੰਦੋਲਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ