Rajasthan Road Accident: ਰਾਜਸਥਾਨ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਦਵਾਈ ਲੈਣ ਲਈ ਹਸਪਤਾਲ ਜਾ ਰਿਹਾ  ਸੀ। ਇਸੇ ਦੌਰਾਨ ਇਕ ਟਰਾਲੇ ਨੇ ਇਨ੍ਹਾਂ ਦੀ ਕਾਰ ਨੂੰ ਦਰੜ ਦਿੱਤਾ।


ਸੂਬੇ ਦੇ ਸੀਕਰ ਜ਼ਿਲ੍ਹੇ ਵਿਚ ਸੀਮਿੰਟ ਨਾਲ ਭਰਿਆ ਟਰਾਲਾ ਅੱਗੇ ਜਾ ਰਹੀ ਕਾਰ ਦੇ ਉੱਪਰ ਜਾ ਚੜ੍ਹਿਆ। ਹਾਦਸਾ ਇੰਨੀ ਦਰਦਨਾਕ ਸੀ ਕਿ ਗੱਡੀ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਸਨ ਜੋ ਝੁੰਝਨੂ ਦੇ ਰਹਿਣ ਵਾਲੇ ਸਨ। ਮਰਨ ਵਾਲਿਆਂ ਵਿੱਚ ਮਾਂ-ਪੁੱਤ ਵੀ ਸ਼ਾਮਲ ਹਨ। ਇਹ ਹਾਦਸਾ ਜੈਪੁਰ ਸੀਕਰ ਨੈਸ਼ਨਲ ਹਾਈਵੇਅ ਨੰਬਰ 52 ‘ਤੇ ਵਾਪਰਿਆ। ਫਿਲਹਾਲ ਚਾਰਾਂ ਲੋਕਾਂ ਦੀਆਂ ਲਾਸ਼ਾਂ ਨੂੰ ਕਮਿਊਨਿਟੀ ਹੈਲਥ ਸੈਂਟਰ ‘ਚ ਰੱਖਿਆ ਗਿਆ ਹੈ।



ਇਸ ਤੋਂ ਇਲਾਵਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਸਾਰਿਆਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਜਾਣਗੀਆਂ। ਪੁਲਿਸ ਅਧਿਕਾਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਮਰਨ ਵਾਲਿਆਂ ‘ਚ 45 ਸਾਲਾ ਰਾਜਕੁਮਾਰ ਮੀਨਾ ਅਤੇ ਉਸ ਦੀ ਮਾਂ ਸੰਜਿਆ ਦੇਵੀ, ਬੇਟੀ ਅਰਚਨਾ ਮੀਨਾ ਅਤੇ ਆਜ਼ਾਦ ਨਾਂ ਦਾ ਇਕ ਹੋਰ ਵਿਅਕਤੀ ਸ਼ਾਮਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਵੱਲੋਂ ਸੰਜਿਆ ਦੇਵੀ ਨੂੰ ਇਲਾਜ ਲਈ ਜੈਪੁਰ ਲਿਜਾਇਆ ਜਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰਿਆ।


ਪੁਲਿਸ ਤੋਂ ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਗੱਡੀ ਦੇ ਅੱਗੇ ਕੋਈ ਪਸ਼ੂ ਆ ਗਿਆ। ਉਸ ਨੂੰ ਬਚਾਉਣ ਲਈ ਜਦੋਂ ਗੱਡੀ ਦੇ ਡਰਾਈਵਰ ਨੇ ਬ੍ਰੇਕ ਲਗਾਈ ਤਾਂ ਪਿੱਛੇ ਤੋਂ ਆ ਰਹੇ ਟਰਾਲੇ ਨੇ ਉਨ੍ਹਾਂ ਦਰੜ ਦਿੱਤਾ, ਜਿਸ ਕਾਰਨ ਚਾਰੇ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਅਤੇ ਪੁਲਿਸ ਨੂੰ ਲਾਸ਼ਾਂ ਨੂੰ ਗੱਡੀ ‘ਚੋਂ ਕੱਢਣ ‘ਚ ਅੱਧੇ ਘੰਟੇ ਤੋਂ ਵੱਧ ਦਾ ਸਮਾਂ ਲੱਗਾ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।