Rajasthan News: ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਪਿੰਡ ਦੀ 21 ਸਾਲਾ ਵਿਆਹੀ ਕਬਾਇਲੀ ਔਰਤ ਨੂੰ ਕਿਸੇ ਹੋਰ ਪੁਰਸ਼ ਨਾਲ ਰਹਿਣ ਕਾਰਨ ਕਥਿਤ ਤੌਰ ‘ਤੇ ਨਿਰਵਸਤ ਕਰਕੇ ਘੁੰਮਾਉਣਨ ਦੇ ਦੋਸ਼ ਵਿੱਚ ਉਸ ਦੇ ਪਤੀ ਸਮੇਤ ਅੱਠ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।


ਮੁੱਖ ਮੁਲਜ਼ਮਾਂ ਸਮੇਤ ਅੱਠ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ


ਐਫਆਈਆਰ ਵਿੱਚ 10 ਵਿਅਕਤੀਆਂ ਨੂੰ ਛੇੜਛਾੜ, ਔਰਤ ਦੀ ਕੁੱਟਮਾਰ ਅਤੇ ਹੋਰ ਸਬੰਧਤ ਧਾਰਾਵਾਂ ਵਿੱਚ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਮੁੱਖ ਮੁਲਜ਼ਮਾਂ ਸਮੇਤ ਅੱਠ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।



ਬਰਦਸਤੀ ਮੋਟਰਸਾਈਕਲ ‘ਤੇ ਬਿਠਾ ਕੇ ਪਿੰਡ ‘ਚ ਨਿਰਵਸਤਰ ਘੁੰਮਾਉਣ ਦਾ


ਪੀੜਤਾ ਨੇ ਆਪਣੇ ਪਤੀ ਤੋਂ ਇਲਾਵਾ ਹੋਰਾਂ ਖ਼ਿਲਾਫ ਜ਼ਬਰਦਸਤੀ ਮੋਟਰਸਾਈਕਲ ‘ਤੇ ਬਿਠਾ ਕੇ ਪਿੰਡ ‘ਚ ਨਿਰਵਸਤਰ ਘੁੰਮਾਉਣ ਦਾ ਮਾਮਲਾ ਦਰਜ ਕਰਵਾਇਆ ਹੈ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਔਰਤ ਕਿਸੇ ਹੋਰ ਪੁਰਸ਼ ਨਾਲ ਸਬੰਧਾਂ ‘ਚ ਸੀ। ਔਰਤ ਦੇ ਸਹੁਰੇ ਵਾਲੇ ਉਸ ਨੂੰ ਅਗਵਾ ਕਰਕੇ ਆਪਣੇ ਪਿੰਡ ਲੈ ਗਏ, ਜਿੱਥੇ ਇਹ ਘਟਨਾ ਵਾਪਰੀ। ਪੀੜਤਾ ਦੇ ਸਹੁਰੇ ਉਸ ਤੋਂ ਨਾਰਾਜ਼ ਸਨ ਕਿਉਂਕਿ ਉਹ ਕਿਸੇ ਹੋਰ ਵਿਅਕਤੀ ਨਾਲ ਰਹਿ ਰਹੀ ਸੀ।


ਪੁਲਿਸ ਡਾਇਰੈਕਟਰ ਜਨਰਲ ਉਮੇਸ਼ ਮਿਸ਼ਰਾ ਨੇ ਇਕ ਬਿਆਨ 'ਚ ਕਿਹਾ ਕਿ FIR 'ਚ ਛੇੜਛਾੜ, ਔਰਤ ਦੀ ਕੁੱਟਮਾਰ ਅਤੇ ਹੋਰ ਸੰਬੰਧਤ ਧਾਰਾਵਾਂ ਦੇ ਅਧੀਨ 10 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਮੁੱਖ ਦੋਸ਼ੀ ਸਮੇਤ 8 ਨੂੰ ਹਿਰਾਸਤ 'ਚ ਲਿਆ ਗਿਆ ਹੈ। 


ਪੁਲਿਸ ਨੇ ਦੱਸਿਆ ਕਿ ਦੌੜਨ ਦੀ ਕੋਸ਼ਿਸ਼ 'ਚ ਕਾਨਹਾ, ਨੇਤੀਆ ਅਤੇ ਬੇਨੀਆ ਜ਼ਖ਼ਮੀ ਹੋ ਗਏ ਅਤੇ ਉਨਾਂ ਦਾ ਇਲਾਜ ਪ੍ਰਤਾਪਗੜ੍ਹ ਜ਼ਿਲ੍ਹਾ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਬਿਆਨ ਅਨੁਸਾਰ, ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ। ਇਲਾਕੇ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਐਡੀਸ਼ਨਲ ਫ਼ੋਰਸ ਤਾਇਨਾਤ ਕੀਤੀ ਗਈ ਹੈ।''


ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਦੋਸ਼ ਲਗਾਇਆ ਕਿ ਇੱਕ ਗਰਭਵਤੀ ਔਰਤ ਨੂੰ ਨਗਨ ਕਰ ਕੇ ਲੋਕਾਂ ਦੇ ਸਾਹਮਣੇ ਘੁੰਮਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ ਪਰ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਨਹੀਂ ਸੀ। ਉਨ੍ਹਾਂ ਨੇ ਲੋਕਾਂ ਨੂੰ ਉਕਤ ਵੀਡੀਓ ਸਾਂਝਾ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਘਟਨਾ ਨੇ ਰਾਜਸਥਾਨ ਨੂੰ ਸ਼ਰਮਸਾਰ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।