ਜੈਪੁਰਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਦੇਸ਼ ਭਰ 'ਚ ਪ੍ਰਦਰਸ਼ਨ ਚੱਲ ਰਹੇ ਹਨ। ਕੇਰਲ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਕਰ ਚੁੱਕੀ ਹੈ। ਹੁਣ ਇਸ ਸੂਚੀ ਵਿੱਚ ਇੱਕ ਹੋਰ ਸੂਬਾ ਸ਼ਾਮਲ ਹੋ ਗਿਆ ਹੈ। ਰਾਜਸਥਾਨ ਸਰਕਾਰ ਨੇ ਵੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਇੱਕ ਮਤਾ ਪਾਸ ਕੀਤਾ ਹੈ। ਮਤਾ ਪਾਸ ਹੋਣ ਸਮੇਂ ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਸੂਬੇ ਦੇ ਮੁੱਖ ਮੰਤਰੀਅਸ਼ੋਕ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਇਸ ਕਾਨੂੰਨ ਦਾ ਸਤ ਵਿਰੋਧ ਕਰਦੀ ਹੈ। ਇਸ ਦਿਸ਼ਾ ' ਸ਼ਨੀਵਾਰ ਵਿਧਾਨ ਸਭਾ 'ਚ ਸੂਬਾ ਸਰਕਾਰ ਨੇ ਇਸ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕੀਤਾਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ।



ਦੱਸ ਦੇਈਏ ਕਿ ਕੇਰਲ ਅਤੇ ਪੰਜਾਬ ਸਰਕਾਰ ਨੇ ਵੀ ਨਾਗਰਿਕਤਾ ਕਾਨੂੰਨ ਖਿਲਾਫ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਸੀ। ਇੰਨਾ ਹੀ ਨਹੀਂ ਕੇਰਲਾ ਸਰਕਾਰ ਇਸ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਵੀ ਰੁਖ ਕਰ ਚੁੱਕੀ ਹੈ।