ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਹਰਿਆਣਾ ਵਿੱਚ ਦਲਿਤਾਂ ’ਤੇ ਅੱਤਿਆਚਾਰ ਵਧ ਰਹੇ ਹਨ। ਸਰਕਾਰ ਨੂੰ ਦਲਿਤ ਭਾਈਚਾਰੇ ਦੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਪੁਲਿਸ ਚੌਂਕੀ ਵਿੱਚ ਰਾਜੇਸ਼ ਨੇ ਖ਼ੁਦਕੁਸ਼ੀ ਨਹੀਂ ਕੀਤੀ ਬਲਕਿ ਉਸ ਦੀ ਕਤਲ ਕੀਤਾ ਗਿਆ ਹੈ। ਉਨ੍ਹਾਂ ਸੀਬੀਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਤੇ ਰਾਜੇਸ਼ ਦਾ ਕਤਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।
ਇਸ ਤੋਂ ਇਲਾਵਾ ਕੇਜਰੀਵਾਲ ਨੇ ਹਰਿਆਣਾ ਸਰਕਾਰ ਕੋਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਉਚਿਤ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਹਾਲਾਂਕਿ ਆਪਣੇ ਵੱਲੋਂ ਉਨ੍ਹਾਂ ਪੀੜਤ ਪਰਿਵਾਰ ਨੂੰ ਕੋਈ ਸਹਾਇਤਾ ਮੁਹੱਈਆ ਨਹੀਂ ਕਰਵਾਈ ਜਦਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪਾਰਟੀ ਦੇ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਪੀੜਤ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਦਦ ਤੇ ਮ੍ਰਿਤਕ ਦੀ ਭੈਣ ਦੀ ਪੜ੍ਹਾਈ ਤੇ ਵਿਆਹ ਦਾ ਖ਼ਰਚ ਚੁੱਕਣ ਦਾ ਐਲਾਨ ਕੀਤਾ ਹੈ।