ਚੰਡੀਗੜ੍ਹ: ਲੁਧਿਆਣਾ ਦੀ ਤਰਜ ’ਤੇ ਦਿੱਲੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਲੱਗੇ ਬੋਰਡ ਉੱਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪਹਿਲਾਂ ਰਾਜੀਵ ਗਾਂਧੀ ਦੇ ਨਾਂ 'ਤੇ ਕਾਲ਼ੀ ਸਪ੍ਰੇਅ ਮਾਰੀ ਤੇ ਬਾਅਦ ਵਿੱਚ ਜੁੱਤੀਆਂ ਦਾ ਹਾਰ ਵੀ ਪਾਇਆ।

ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਵਾਲਿਆਂ ਦੇ ਹੱਕ 'ਚ ਡਟੇ ਮਜੀਠੀਆ

ਇਸ ਮੌਕੇ ਦੰਗਾ ਪੀੜਤਾਂ ਨੇ ਕਿਹਾ ਕਿ ਰਾਜੀਵ ਗਾਂਧੀ 1984 ਦੰਗਿਆਂ ਵਿੱਚ ਮਾਰੇ ਸਿੱਖਾਂ ਦੇ ਕਾਤਲ ਹਨ। ਉਨ੍ਹਾਂ ਨੇ ਰਾਜੀਵ ਗਾਂਧੀ ਦੇ ਨਾਂ ’ਤੇ ਬਣੀਆਂ ਸਾਰੀਆਂ ਚੀਜ਼ਾਂ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਨਾਂ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂ ਲਿਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ ਦੀ ਹੱਤਕ ਕਰਨ ਵਾਲਿਆਂ 'ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ

ਦੰਗਾ ਪੀੜਤਾਂ ਨੇ ਚੇਤਾਵਨੀ ਦਿੱਤੀ ਕਿ ਪੂਰੇ ਦਿੱਲੀ ਵਿੱਚ ਜਿੱਥੇ-ਜਿੱਥੇ ਵੀ ਰਾਜੀਵ ਗਾਂਧੀ ਦਾ ਨਾਂ ਹੋਏਗਾ, ਉਹ ਉੱਥੇ-ਉੱਥੇ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ ਮਲਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਅਕਾਲੀ ਦਲ ਨੇ ਜੋ ਕੀਤਾ, ਉਹ ਬਿਲਕੁਲ ਸਹੀ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਕੋਈ ਡਰ ਨਹੀਂ ਹੈ। ਪੁਲਿਸ ਉਨ੍ਹਾਂ ਨੂੰ ਫੜ ਵੀ ਲਵੇ, ਉਹ ਕਾਲਖ ਮਲਦੇ ਰਹਿਣਗੇ।

ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਾਂਗਰਸੀ ਨੇ ਦਸਤਾਰ ਨਾਲ ਇਸ ਲਈ ਲਾਹੀ ਸੀ ਰਾਜੀਵ ਗਾਂਧੀ ਦੇ ਬੁੱਤ ਤੋਂ ਕਾਲਖ਼