ਪੜਚੋਲ ਕਰੋ
Advertisement
ਰਾਜੀਵ ਕੁਮਾਰ ਬਣੇ ਚੋਣ ਕਮਿਸ਼ਨਰ, ਅਸ਼ੇਕ ਲਵਾਸਾ ਦੀ ਥਾਂ ਸੰਭਾਲਿਆ ਅਹੁਦਾ
ਮੰਤਰਾਲੇ ਨੇ ਕਿਹਾ ਕਿ ਰਾਜੀਵ ਕੁਮਾਰ ਮੌਜੂਦਾ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦੀ ਥਾਂ ਲੈਣਗੇ, ਜੋ ਕਿ 31 ਅਗਸਤ ਨੂੰ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਜਾਣਗੇ। ਲਵਾਸਾ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ।
ਨਵੀਂ ਦਿੱਲੀ: ਸਾਬਕਾ ਵਿੱਤ ਸਕੱਤਰ ਰਾਜੀਵ ਕੁਮਾਰ ਨੂੰ ਅਗਲਾ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਉਹ 01 ਸਤੰਬਰ ਤੋਂ ਅਹੁਦਾ ਸੰਭਾਲਣਗੇ। ਝਾਰਖੰਡ ਕੇਡਰ ਦੇ 1984 ਬੈਚ ਦੇ ਆਈਏਐਸ ਅਧਿਕਾਰੀ ਰਾਜੀਵ ਕੁਮਾਰ ਹੁਣ ਅਸ਼ੋਕ ਲਵਾਸਾ ਦੀ ਥਾਂ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਲਵਾਸਾ ਨੇ ਹਾਲ ਹੀ ਵਿੱਚ ਚੋਣ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਹਾਲਾਂਕਿ, ਲਵਾਸਾ 31 ਅਗਸਤ ਤੱਕ ਆਪਣੇ ਅਹੁਦੇ 'ਤੇ ਬਣੇ ਰਹਿਣਗੇ। ਲਵਾਸਾ ਜਲਦੀ ਹੀ ਏਸ਼ੀਅਨ ਵਿਕਾਸ ਬੈਂਕ (ਏਡੀਬੀ) ਦੇ ਉਪ-ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਉਣਗੇ।
ਰਾਸ਼ਟਰਪਤੀ ਨੇ ਰਾਜੀਵ ਕੁਮਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ:
ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਮੁਤਾਬਕ, “ਸੰਵਿਧਾਨ ਦੀ ਧਾਰਾ 324 ਦੀ ਧਾਰਾ (2) ਦੇ ਅਨੁਸਾਰ ਰਾਸ਼ਟਰਪਤੀ ਨੇ ਰਾਜੀਵ ਕੁਮਾਰ (ਸੇਵਾਮੁਕਤ ਆਈਏਐਸ) ਨੂੰ ਚੋਣ ਕਮਿਸ਼ਨਰ ਦੇ ਅਹੁਦੇ ਲਈ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਤਰੀਕ ਤੋਂ ਉਨ੍ਹਾਂ ਦੀ ਨਿਯੁਕਤੀ ਲਾਗੂ ਹੋਵੇਗੀ।
ਦੱਸ ਦੇਈਏ ਕਿ ਰਾਜੀਵ ਕੁਮਾਰ ਨੂੰ ਪਿਛਲੇ ਸਾਲ ਜੁਲਾਈ ਵਿੱਚ ਵਿੱਤ ਸਕੱਤਰ ਬਣਾਇਆ ਗਿਆ ਸੀ। ਹਾਲਾਂਕਿ, ਇਸ ਸਾਲ ਫਰਵਰੀ ਵਿਚ ਉਹ ਵਿੱਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਗਏ। ਰਾਜੀਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਭਿਲਾਸ਼ੀ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਤੇ ਮੁਦਰਾ ਲੋਨ ਯੋਜਨਾ ਵਰਗੀਆਂ ਪ੍ਰਮੁੱਖ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Rajiv Kumar who has been appointed as the Election Commissioner will take charge of office on September 1. https://t.co/IbYOWuRBLe
— ANI (@ANI) August 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਤਕਨਾਲੌਜੀ
ਸਪੋਰਟਸ
ਸਪੋਰਟਸ
Advertisement