ਰਾਸ਼ਟਰਪਤੀ ਨੇ ਰਾਜੀਵ ਕੁਮਾਰ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ:
ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਇੱਕ ਨੋਟੀਫਿਕੇਸ਼ਨ ਮੁਤਾਬਕ, “ਸੰਵਿਧਾਨ ਦੀ ਧਾਰਾ 324 ਦੀ ਧਾਰਾ (2) ਦੇ ਅਨੁਸਾਰ ਰਾਸ਼ਟਰਪਤੀ ਨੇ ਰਾਜੀਵ ਕੁਮਾਰ (ਸੇਵਾਮੁਕਤ ਆਈਏਐਸ) ਨੂੰ ਚੋਣ ਕਮਿਸ਼ਨਰ ਦੇ ਅਹੁਦੇ ਲਈ ਨਿਯੁਕਤ ਕੀਤਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਤਰੀਕ ਤੋਂ ਉਨ੍ਹਾਂ ਦੀ ਨਿਯੁਕਤੀ ਲਾਗੂ ਹੋਵੇਗੀ।
ਦੱਸ ਦੇਈਏ ਕਿ ਰਾਜੀਵ ਕੁਮਾਰ ਨੂੰ ਪਿਛਲੇ ਸਾਲ ਜੁਲਾਈ ਵਿੱਚ ਵਿੱਤ ਸਕੱਤਰ ਬਣਾਇਆ ਗਿਆ ਸੀ। ਹਾਲਾਂਕਿ, ਇਸ ਸਾਲ ਫਰਵਰੀ ਵਿਚ ਉਹ ਵਿੱਤ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋ ਗਏ। ਰਾਜੀਵ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਭਿਲਾਸ਼ੀ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਤੇ ਮੁਦਰਾ ਲੋਨ ਯੋਜਨਾ ਵਰਗੀਆਂ ਪ੍ਰਮੁੱਖ ਯੋਜਨਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਜਾਣੇ ਜਾਂਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904