ਪੜਚੋਲ ਕਰੋ
Advertisement
ਮੋਦੀ ਸਰਕਾਰ ਦਾ ਫੌਜੀਆਂ ਲਈ ਵੱਡਾ ਐਲਾਨ
ਭਾਰਤ ਸਰਕਾਰ ਨੇ ਫੌਜੀ ਜਵਾਨਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਫ਼ੌਜ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਮੰਗ ਨੂੰ ਮੰਨਦਿਆਂ ਜੰਗ ਵਰਗੇ ਹਾਲਾਤ ’ਚ ਸ਼ਹੀਦ ਜਾਂ ਫੱਟੜ ਹੋਣ ਵਾਲੇ ਜਵਾਨਾਂ ਦੇ ਵਾਰਸਾਂ ਦੀ ਮਾਲੀ ਸਹਾਇਤਾ 2 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕਰਨ ਦੀ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ ਅਜਿਹੇ ਜਵਾਨਾਂ ਦੇ ਪਰਿਵਾਰਾਂ ਨੂੰ ਫ਼ੌਜੀ ਜੰਗੀ ਹਾਦਸਾ ਕਲਿਆਣ ਫੰਡ (ਏਬੀਸੀਡਬਲਿਊਐਫ) ਤਹਿਤ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਜਾਵੇਗੀ।
ਨਵੀਂ ਦਿੱਲੀ: ਭਾਰਤ ਸਰਕਾਰ ਨੇ ਫੌਜੀ ਜਵਾਨਾਂ ਲਈ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਫ਼ੌਜ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਮੰਗ ਨੂੰ ਮੰਨਦਿਆਂ ਜੰਗ ਵਰਗੇ ਹਾਲਾਤ ’ਚ ਸ਼ਹੀਦ ਜਾਂ ਫੱਟੜ ਹੋਣ ਵਾਲੇ ਜਵਾਨਾਂ ਦੇ ਵਾਰਸਾਂ ਦੀ ਮਾਲੀ ਸਹਾਇਤਾ 2 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕਰਨ ਦੀ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰੀ ਅਧਿਕਾਰੀਆਂ ਮੁਤਾਬਕ ਅਜਿਹੇ ਜਵਾਨਾਂ ਦੇ ਪਰਿਵਾਰਾਂ ਨੂੰ ਫ਼ੌਜੀ ਜੰਗੀ ਹਾਦਸਾ ਕਲਿਆਣ ਫੰਡ (ਏਬੀਸੀਡਬਲਿਊਐਫ) ਤਹਿਤ ਵਿੱਤੀ ਸਹਾਇਤਾ ਮਨਜ਼ੂਰ ਕੀਤੀ ਜਾਵੇਗੀ।
ਮੌਜੂਦਾ ਸਮੇਂ ’ਚ ਸ਼ਹੀਦ, 60 ਫ਼ੀਸਦੀ ਜਾਂ ਉਸ ਤੋਂ ਜ਼ਿਆਦਾ ਅਪਾਹਜ ਹੋਣ ਵਾਲੇ ਜਵਾਨਾਂ ਤੇ ਹੋਰ ਕਈ ਵਰਗਾਂ ਤਹਿਤ ਆਉਣ ਵਾਲੇ ਜਵਾਨਾਂ ਨੂੰ ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਪੈਨਸ਼ਨ, ਫ਼ੌਜ ਦੀ ਸਮੂਹਿਕ ਬੀਮਾ, ਸੈਨਾ ਕਲਿਆਣ ਫੰਡ ਤੇ ਐਕਸ-ਗ੍ਰੇਸ਼ੀਆ ਰਾਸ਼ੀ ਤੋਂ ਇਲਾਵਾ ਦਿੱਤੀ ਜਾਂਦੀ ਹੈ।
ਏਬੀਸੀਡਬਲਿਊਐਫ ਨੂੰ ਐਕਸ-ਸਰਵਿਸਮੈੱਨ ਵੈਲਫੇਅਰ ਵਿਭਾਗ ਤਹਿਤ ਉਸ ਸਮੇਂ ਸਥਾਪਤ ਕੀਤਾ ਗਿਆ ਸੀ ਜਦੋਂ ਫਰਵਰੀ 2016 ’ਚ ਸਿਆਚਿਨ ’ਚ ਬਰਫ਼ੀਲੇ ਤੂਫ਼ਾਨ ਮਗਰੋਂ 10 ਜਵਾਨ ਬਰਫ਼ ਹੇਠਾਂ ਦੱਬ ਗਏ ਸਨ ਤੇ ਵੱਡੀ ਗਿਣਤੀ ’ਚ ਲੋਕਾਂ ਨੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement