ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੇਸ਼ ਭਰ ਵਿਚ ਕੋਰੋਨਾ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਆਰਮੀ ਚੀਫ ਐਮਐਮ ਨਰਵਾਨ, ਰੱਖਿਆ ਸਕੱਤਰ ਅਜੈ ਕੁਮਾਰ ਅਤੇ ਡੀਆਰਡੀਓ ਚੀਫ ਜੀ ਸਤੀਸ਼ ਰੈਡੀ ਨੂੰ ਕਿਹਾ ਕਿ ਉਹ ਰੱਖਿਆ, ਕੈਂਟ ਅਤੇ ਡੀਆਰਡੀਓ ਹਸਪਤਾਲਾਂ ਵਿੱਚ ਆਮ ਨਾਗਰਿਕਾਂ ਨੂੰ ਇਲਾਜ਼ ਦੀਆਂ ਸਹੂਲਤਾਂ ਵੀ ਪ੍ਰਦਾਨ ਕਰਨ।



ਰੱਖਿਆ ਮੰਤਰੀ ਨੇ ਸਾਰੇ ਸੈਨਾ ਦੇ ਸਥਾਨਕ ਕਮਾਂਡਰਾਂ ਨੂੰ ਆਪਣੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਲਈ ਕਿਹਾ ਹੈ। ਇਸੇ ਤਰ੍ਹਾਂ ਰੱਖਿਆ ਸਕੱਤਰ ਨੂੰ ਹੁਕਮ ਦਿੱਤਾ ਕਿ ਉਹ ਕੈਂਟ ਬੋਰਡ ਦੇ ਸਾਰੇ ਹਸਪਤਾਲਾਂ ਵਿੱਚ ਆਮ ਨਾਗਰਿਕਾਂ ਦਾ ਇਲਾਜ ਕਰਨ।


ਇਹ ਵੀ ਪੜ੍ਹੋ: ਸ੍ਰੀ ਗੁਰੂ ਰਾਮਦਾਸ ਏਅਰਪੋਰਟ ‘ਤੇ ਯਾਤਰੀਆਂ ਨੇ ਕੀਤਾ ਹੰਗਾਮਾ, ਕੰਪਨੀ ਵਲੋਂ ਦਿੱਤਾ ਗਿਆ ਇਹ ਬਿਆਨ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904