ਸ੍ਰੀਨਗਰ: ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਜੰਮੂ ਕਸ਼ਮੀਰ ਦੀ ਚਾਰ ਦਿਨਾਂ ਦੀ ਯਾਤਰਾ 'ਤੇ ਸ੍ਰੀਨਗਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਮਹਿਬੂਬਾ ਮੁਫਤੀ ਨਾਲ ਮੁਲਾਕਾਤ ਕੀਤੀ। ਰਾਜਨਾਥ ਨੇ ਕਿਹਾ ਕਿ ਸਰਕਾਰ ਸੂਬੇ 'ਚ ਹਰ ਸਮੱਸਿਆ ਦਾ ਹੱਲ ਚਾਹੁੰਦੀ ਹੈ। ਉਨ੍ਹਾਂ ਨੇ ਕਸ਼ਮੀਰ ਲਈ ਜਾਰੀ ਕੀਤੇ 80 ਹਜ਼ਾਰ ਕਰੋੜ ਰੁਪਏ ਦੇ ਪ੍ਰਧਾਨ ਮੰਤਰੀ ਵਿਸ਼ੇਸ਼ ਪੈਕੇਜ ਦੇ ਤਹਿਤ ਯੋਜਨਾਵਾਂ ਦੀ ਸਮੀਖਿਆ ਕੀਤੀ।
ਦੱਸਣਯੋਗ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਕਸ਼ਮੀਰ ਨੂੰ 500 ਕਰੋੜ ਰੁਪਏ ਦੀ ਮੱਦਦ ਦਾ ਐਲਾਨ ਕੀਤਾ ਸੀ ਜਿਸ ਦੇ ਤਹਿਤ ਹੀ ਹੁਣ ਉਨ੍ਹਾਂ ਯੋਜਨਾਵਾਂ ਦਾ ਵਿਸ਼ਲੇਸ਼ਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਲਈ ਪੈਸੇ ਦਿੱਤੇ ਗਏ ਸਨ।
ਕਸ਼ਮੀਰ 'ਚ ਹੜ੍ਹਾਂ ਦੌਰਾਨ ਬਹੁਤ ਵੱਡਾ ਨੁਕਸਾਨ ਹੋਇਆ ਸੀ ਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਨੇ ਵੱਖ ਵੱਖ ਵਿਸ਼ੇਸ਼ ਪੈਕੇਜਾਂ ਦੇ ਜ਼ਰੀਏ ਕੇਂਦਰ ਸਰਕਾਰ ਦੀ ਮੱਦਦ ਕੀਤੀ ਹੈ। ਹੁਣ ਵੀ ਲਗਾਤਾਰ ਕਸ਼ਮੀਰ 'ਚ ਸ਼ਾਂਤੀ ਬਹਾਲੀ ਲਈ ਕੇਂਦਰ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਆਦਿ ਦੇ ਮੌਕਾ ਪੈਦਾ ਕਰ ਰਹੀ ਹੈ। ਪ੍ਰਧਾਨਮੰਤਰੀ ਨੇ ਆਜ਼ਾਦੀ ਦਿਹਾੜੇ ਦੌਰਾਨ ਆਪਣੇ ਭਾਸ਼ਨ 'ਚ ਵੀ ਕਸ਼ਮੀਰ ਨੂੰ ਵਿਸ਼ੇਸ਼ ਤਵੱਜੋ ਦੇਣ ਦੀ ਗੱਲ ਕਹੀ ਸੀ।