Observers Appointed by BJP to pick CMs:  ਤਿੰਨ ਸੂਬੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਹੁਣ ਬੀਜੇਪੀ ਲਈ ਮੁੱਖ ਮੰਤਰੀ ਦਾ ਚੇਹਰਾ ਸਾਹਮਣੇ ਲੈ ਕੇ ਆਉਣਾ ਸਭ ਤੋਂ ਔਖਾ ਹੋ ਗਿਆ ਹੈ। ਇਸ ਦੇ ਲਈ ਹੁਣ ਭਾਜਪਾ ਹਾਈ ਕਮਾਨ ਨੇ ਆਬਜ਼ਰਵਰ ਲਗਾ ਦਿੱਤੇ ਹਨ। 



ਤਿੰਨ ਸੂਬੇ ਰਾਜਸਥਾਨ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਲਈ ਆਬਜ਼ਰਵਰ ਤੈਅ ਹੋਣ ਦੇ ਨਾਲ ਹੀ ਇਨ੍ਹਾਂ ਸੂਬਿਆਂ 'ਚ ਮੁੱਖ ਮੰਤਰੀਆਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਐਤਵਾਰ ਤੱਕ ਆਬਜ਼ਵਰ ਤਿੰਨਾਂ ਸੂਬਿਆਂ 'ਚ ਵਿਧਾਇਕਾਂ ਨਾਲ ਬੈਠਕ ਕਰ ਸਕਦੇ ਹਨ ਤੇ ਉਸ ਤੋਂ ਬਾਅਦ ਮੁੱਖ ਮੰਤਰੀਆਂ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। 


ਭਾਜਪਾ ਦੇ ਉੱਚ ਪੱਧਰੀ ਸੂਤਰਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਿੱਤੇ ਹੋਏ ਵਿਧਾਇਕਾਂ 'ਚੋਂ ਹੀ ਕੋਈ ਮੁੱਖ ਮੰਤਰੀ ਬਣੇਗਾ। ਚੇਤੇ ਰੱਖਣ ਵਾਲੀ ਗੱਲ ਇਹ ਹੈ ਕਿ ਤਿੰਨਾ ਸੂਬਿਆਂ 'ਚ ਚੋਣ ਲੜਨ ਵਾਲੇ ਭਾਜਪਾ ਸੰਸਦ ਮੈਂਬਰ ਆਪਣੀ ਪਸੰਦ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਚੁੱਕੇ ਹਨ। 


 


ਬੀਜੇਪੀ ਨੇ ਲਾਏ ਆਬਜ਼ਵਰ 


ਸ਼ੁੱਕਰਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਪਾਰਟੀ ਦੇ ਸੀਨੀਅਰ ਨੇਤਾ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਪਾਰਟੀ ਜਨਰਲ ਸਕੱਤਰ ਵਿਨੋਦ ਤਾਵੜੇ ਤੇ ਉਪ ਪ੍ਰਧਾਨ ਸਰੋਜ ਪਾਂਡੇ ਨੂੰ ਰਾਜਸਥਾਨ ਦਾ, ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ, - ਓਬੀਸੀ ਮੋਰਚੇ ਦੇ ਮੁਖੀ ਕੇ, ਲਕਸ਼ਮਣ ਤੇ ਸਕੱਤਰ ਆਸ਼ਾ ਲਕਰਾ ਨੂੰ ਮੱਧ ਪ੍ਰਦੇਸ਼ ਦਾ ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ, ਸਰਵਾਨੰਦ ਸੋਨੋਵਾਲ ਤੇ ਜਨਰਲ ਸਕੱਤਰ ਦੁਸ਼ਿਅੰਤ ਗੌਤਮ ਨੂੰ ਛੱਤੀਸਗੜ੍ਹ ਦਾ ਆਬਜ਼ਵਰ ਬਣਾਇਆ।


 ਮੰਨਿਆ ਜਾ ਰਿਹਾ ਹੈ ਕਿ ਇਹ ਆਬਜ਼ਰਵਰ ਸ਼ਨਿਚਰਵਾਰ ਜਾਂ ਐਤਵਾਰ ਨੂੰ ਸਬੰਧਤ ਸੂਬਿਆਂ 'ਚ ਜਾ ਕੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਰਾਇ ਲੈਣਗੇ ਤੇ ਸਰਬਸੰਮਤੀ ਨਾਲ ਤਿੰਨਾਂ ਸੂਬਿਆਂ 'ਚ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।



 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ