Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਹੋਈ ਮੁੱਠਭੇੜ, ਇਕ ਅੱਤਵਾਦੀ ਢੇਰ, 3 ਜਵਾਨ ਹੋਏ ਜ਼ਖਮੀ
Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਨਾਰਲਾ ਪਿੰਡ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ ਕਰ ਦਿੱਤਾ।
Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਨਾਰਲਾ ਪਿੰਡ 'ਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਨੂੰ ਮਾਰ ਮੁਕਾਇਆ। ਹਾਲਾਂਕਿ ਇਸ ਦੌਰਾਨ ਤਿੰਨ ਜਵਾਨ ਜ਼ਖਮੀ ਹੋ ਗਏ।
ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਮੰਗਲਵਾਰ (12 ਸਤੰਬਰ) ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਪਿੰਡ 'ਚ ਛਾਪਾ ਮਾਰਨ ਗਈ ਸੁਰੱਖਿਆ ਬਲਾਂ ਦੀ ਟੀਮ 'ਤੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ 'ਚ ਇਕ ਫੌਜੀ ਜ਼ਖਮੀ ਹੋ ਗਿਆ।
ਜੰਮੂ ਖੇਤਰ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ ਮੁਕੇਸ਼ ਸਿੰਘ ਨੇ ਦੱਸਿਆ ਕਿ ਰਾਜੌਰੀ ਦੇ ਨਾਰਲਾ ਪਿੰਡ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦਾ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਮੁਕਾਬਲੇ ਵਾਲੀ ਥਾਂ 'ਤੇ ਡਟਿਆ ਹੋਇਆ ਹੈ।
ਫੌਜ ਨੇ ਸੋਮਵਾਰ ਨੂੰ ਸ਼ੁਰੂ ਕੀਤੀ ਸੀ ਘੇਰਾਬੰਦੀ
ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ 'ਚ ਇਕ ਜਵਾਨ ਜ਼ਖਮੀ ਹੋ ਗਿਆ, ਜਦਕਿ ਅੱਤਵਾਦੀਆਂ ਨੂੰ ਮਾਰਨ ਲਈ ਮੁਕਾਬਲੇ ਵਾਲੀ ਥਾਂ 'ਤੇ ਸੁਰੱਖਿਆ ਬਲ ਭੇਜੇ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸੋਮਵਾਰ ਸ਼ਾਮ ਪਟਰਾਡਾ ਖੇਤਰ ਦੇ ਜੰਗਲੀ ਖੇਤਰ 'ਚ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਚਲਾਈ ਸੀ ਅਤੇ ਦੋ ਲੋਕਾਂ ਦੀਆਂ ਸ਼ੱਕੀ ਗਤੀਵਿਧੀਆਂ ਨੂੰ ਦੇਖਦੇ ਹੋਏ ਕੁਝ ਲੋਕਾਂ 'ਤੇ ਗੋਲੀਬਾਰੀ ਵੀ ਕੀਤੀ ਸੀ।
ਪੁਲਿਸ ਨੇ ਜ਼ਬਤ ਕੀਤਾ ਅੱਤਵਾਦੀਆਂ ਦਾ ਬੈਗ
ਉਨ੍ਹਾਂ ਦੱਸਿਆ ਕਿ ਦੋਵੇਂ ਸ਼ੱਕੀ ਹਨੇਰੇ ਅਤੇ ਸੰਘਣੇ ਜੰਗਲਾਂ ਦਾ ਫਾਇਦਾ ਉਠਾਉਂਦੇ ਹੋਏ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਪਰ ਆਪਣਾ ਬੈਗ ਪਿੱਛੇ ਛੱਡ ਗਏ, ਜਿਸ ਨੂੰ ਸੁਰੱਖਿਆ ਬਲਾਂ ਨੇ ਜ਼ਬਤ ਕਰ ਲਿਆ ਹੈ। ਅਧਿਕਾਰੀ ਮੁਤਾਬਕ ਇਸ ਬੈਗ ‘ਚੋਂ ਕੁਝ ਕੱਪੜੇ ਅਤੇ ਕੁਝ ਹੋਰ ਸਮੱਗਰੀ ਬਰਾਮਦ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਰਾਰ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਬੰਬਲ ਅਤੇ ਨਾਰਲਾ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Monu Manesar: 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ ਮੋਨੂੰ ਮਾਨੇਸਰ, ਨੂਹ 'ਚ ਸੁਰੱਖਿਆ ਸਖ਼ਤ