Rajouri Encounter: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਬੁੱਧਵਾਰ (22 ਨਵੰਬਰ) ਨੂੰ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਲ ਇਲਾਕੇ 'ਚ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਾਂਝੇ ਮੋਰਚੇ ਵੱਲੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ। ਸਮਾਚਾਰ ਏਜੰਸੀ ਪੀਟੀਆਈ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਦੋ ਅੱਤਵਾਦੀਆਂ ਦੇ ਫਸੇ ਹੋਣ ਦੀ ਸੂਚਨਾ ਹੈ।
ਇਹ ਵੀ ਪੜ੍ਹੋ: E-visa services to Canadians: ਕੈਨੇਡਾ ਰਹਿੰਦੇ ਪੰਜਾਬੀਆਂ ਲਈ ਖੁਸ਼ਖਬਰੀ! ਭਾਰਤ ਸਰਕਾਰ ਵੱਲੋਂ ਈ-ਵੀਜ਼ਾ ਸੇਵਾਵਾਂ ਸ਼ੁਰੂ
ਪੁਲਿਸ ਨੇ ਦੱਸਿਆ ਕਿ ਧਰਮਸਾਲ ਦੇ ਬਾਜੀਮਾਲ ਖੇਤਰ ਵਿੱਚ ਸੈਨਾ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਇੱਕ ਸੰਯੁਕਤ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅਧਿਕਾਰੀ, ਇਕ ਸਿਪਾਹੀ ਦੀ ਜਾਨ ਚਲੀ ਗਈ ਅਤੇ ਇਕ ਹੋਰ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀ ਸਿਪਾਹੀ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਕਾਲਾਕੋਟ ਇਲਾਕੇ 'ਚ ਚੱਲ ਰਹੇ ਅੱਤਵਾਦ ਵਿਰੋਧੀ ਆਪ੍ਰੇਸ਼ਨ 'ਤੇ ਭਾਰਤੀ ਫੌਜ ਦੀ ਵਾਈਟ ਨਾਈਟ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਕਿਹਾ, ''ਅੱਤਵਾਦੀਆਂ ਨੂੰ ਜ਼ਖਮੀ ਕਰਕੇ ਘੇਰ ਲਿਆ ਗਿਆ ਹੈ ਅਤੇ ਕਾਰਵਾਈ ਜਾਰੀ ਹੈ।"
ਦੱਸ ਦੇਈਏ ਕਿ ਇਸ ਤੋਂ ਪਹਿਲਾਂ 17 ਨਵੰਬਰ ਨੂੰ ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ 'ਚ ਲਸ਼ਕਰ-ਏ-ਤੋਇਬਾ ਦੇ 5 ਅੱਤਵਾਦੀ ਮਾਰੇ ਗਏ ਸਨ। ਕੁਲਗਾਮ ਪੁਲਿਸ ਨੇ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਸੀ ਕਿ ਅਸੀਂ ਫੌਜ ਦੇ ਨਾਲ ਮਿਲ ਕੇ ਇਹ ਆਪਰੇਸ਼ਨ ਚਲਾਇਆ ਸੀ। ਸੁਰੱਖਿਆ ਬਲਾਂ ਨੇ ਕੁਲਗਾਮ ਦੇ ਨੇਹਾਮਾ ਪਿੰਡ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਮੁਕਾਬਲੇ 'ਚ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਸਮੀਰ ਅਹਿਮਦ ਸ਼ੇਖ, ਯਾਸਿਰ ਬਿਲਾਲ ਭੱਟ, ਦਾਨਿਸ਼ ਅਹਿਮਦ ਠੋਕਰ, ਹੰਜ਼ੁੱਲਾ ਯਾਕੂਬ ਸ਼ਾਹ ਅਤੇ ਉਬੈਦ ਅਹਿਮਦ ਪਾਡਰ ਵਜੋਂ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jammu Kashmir: ਸਿਫਰ ਤੋਂ ਹੇਠਾਂ ਪਹੁੰਚਿਆ ਕਸ਼ਮੀਰ ਘਾਟੀ ਦਾ ਪਾਰਾ, ਛੇਤੀ ਹੋ ਸਕਦੀਆਂ ਸਕੂਲਾਂ ‘ਚ ਛੁੱਟੀਆਂ