ਪੜਚੋਲ ਕਰੋ

ਲਖਮੀਪੁਰ ਖੀਰੀ ਹਿੰਸਾ ਨੂੰ ਸਾਲ ਹੋਇਆ ਪੂਰਾ, ਅਜੇ ਵੀ ਇਨਸਾਫ਼ ਦੀ ਰਾਹ ਤੱਕ ਰਹੇ ਨੇ ਪੀੜਤ ਪਰਿਵਾਰ

3 ਅਕਤੂਬਰ 2021 ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ 4 ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਅੱਜ ਦੇਸ਼ ਭਰ ਦੇ ਕਿਸਾਨ ਇੱਕ ਸਾਲ ਲੰਘਣ ਦੇ ਬਾਵਜੂਦ ਵੀ ਇਨਸਾਫ਼ ਨਾ ਮਿਲਣ ਪ੍ਰਦਰਸ਼ਨ ਕਰ ਰਹੇ ਹਨ।

Lakhimpur Kheri : ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ(Rakesh Tikait) ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਪਹਿਲੀ ਬਰਸੀ ਮੌਕੇ ਸੋਮਵਾਰ ਨੂੰ ਦੇਸ਼ ਭਰ ਤੋਂ ਕਿਸਾਨ ਇਕੱਠੇ ਹੋ ਰਹੇ ਹਨ। ਟਿਕੈਤ ਨੇ ਕਿਹਾ ਕਿ ਦੇਸ਼ ਕਦੇ ਵੀ ਉਸ ਹਿੰਸਾ ਨੂੰ ਨਹੀਂ ਭੁੱਲ ਸਕਦਾ ਜੋ ਪਿਛਲੇ ਸਾਲ 3 ਅਕਤੂਬਰ ਨੂੰ ਟਿਕੁਨੀਆ ਪਿੰਡ ਵਿੱਚ ਹੋਈ ਸੀ, ਜਿਸ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਸੀ।

ਕੀ ਸੀ ਪੂਰਾ ਮਾਮਲਾ?

ਜ਼ਿਕਰ ਕਰ ਦਈਏ ਕਿ ਕਿਸਾਨ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ  ਖ਼ਿਲਾਫ਼ 3 ਅਕਤੂਬਰ 2021 ਨੂੰ ਟਿਕੁਨੀਆ ਪਿੰਡ ਵਿੱਚ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸ ਦੌਰਾਨ ਚਾਰ ਲੋਕਾਂ ਨੂੰ ਕਾਰ ਨੇ ਕੁਚਲ ਦਿੱਤਾ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿੱਚ ਦੋ ਭਾਜਪਾ ਵਰਕਰਾਂ ਅਤੇ ਇੱਕ ਪੱਤਰਕਾਰ ਸਮੇਤ ਚਾਰ ਹੋਰ ਮਾਰੇ ਗਏ ਸਨ। ਹਿੰਸਾ ਵਿੱਚ ਮਾਰੇ ਗਏ ਪ੍ਰਦਰਸ਼ਨਕਾਰੀ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ, ਜਿਨ੍ਹਾਂ ਨੂੰ ਬਾਅਦ ਵਿੱਚ ਸਰਕਾਰ ਨੇ ਵਾਪਸ ਲੈ ਲਿਆ ਸੀ। 

ਟਿਕੈਤ ਹਿੰਸਾ ਦੀ ਪਹਿਲੀ ਬਰਸੀ 'ਤੇ ਸੋਮਵਾਰ ਨੂੰ ਟਿਕੂਨੀਆ ਇਲਾਕੇ ਦੇ ਕੋਡਿਆਲਾ ਘਾਟ ਗੁਰਦੁਆਰੇ 'ਚ ਆਯੋਜਿਤ ਧਾਰਮਿਕ ਪ੍ਰੋਗਰਾਮ 'ਚ ਹਿੱਸਾ ਲੈਣ ਪਹੁੰਚੇ। ਉਨ੍ਹਾਂ ਨੇ ਐਤਵਾਰ ਸ਼ਾਮ ਨੂੰ ਕਿਹਾ, ''ਪੀੜਤਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ ਹੈ।

ਅੱਠ ਲੋਕਾਂ ਦੀ ਹੋਈ ਸੀ ਮੌਤ

ਹਿੰਸਾ ਦਾ ਜ਼ਿਕਰ ਕਰਦਿਆਂ ਰਾਕੇਸ਼ ਟਿਕੈਤ ਨੇ ਕਿਹਾ, ''ਇਹ (ਗਾਂਧੀ ਜੈਅੰਤੀ) 'ਸ਼ਾਂਤੀ' ਦਾ ਹਫ਼ਤਾ ਸੀ। ਪਰ ਪਿਛਲੇ ਸਾਲ ਇਸ ਹਿੰਸਾ ਦੌਰਾਨ ਅੱਠ ਲੋਕਾਂ ਦੀ ਜਾਨ ਚਲੀ ਗਈ ਜੋ ਕਿ ਬਹੁਤ ਮੰਦਭਾਗੀ ਗੱਲ ਸੀ।'' ਉਨ੍ਹਾਂ ਕਿਹਾ, ''ਦੇਸ਼ ਭਰ ਦੇ ਕਿਸਾਨ ਇਸ ਘਟਨਾ ਨੂੰ ਕਦੇ ਨਹੀਂ ਭੁੱਲਣਗੇ ਅਤੇ 3 ਅਕਤੂਬਰ ਨੂੰ ਇਸ ਦੀ ਪਹਿਲੀ ਬਰਸੀ ਮਨਾਉਣ ਲਈ ਦੇਸ਼ ਭਰ 'ਚ ਇਕੱਠੇ ਹੋਏ ਹਨ। 
ਇਸ ਮੌਕੇ ਟਿਕੈਤ ਨੇ ਕਿਹਾ ਕਿ ਇਨਸਾਫ਼ ਮਿਲਣ ਵਿੱਚ ਦੇਰੀ ਬਾਬਤ ਕਿਹਾ, “ਸੱਤਾਧਾਰੀ ਧਿਰ ਨਾ ਤਾਂ ਕਾਨੂੰਨੀ ਪ੍ਰਣਾਲੀ ਵਿੱਚ ਵਿਸ਼ਵਾਸ਼ ਰੱਖਦੀ ਹੈ ਅਤੇ ਨਾ ਹੀ ਸੰਵਿਧਾਨ ਵਿੱਚ, ਬੱਸ ਆਪਣੀ ਤਾਕਤ ਦੀ ਦੁਰਵਰਤੋਂ ਕਰਦੀ ਹੈ।

ਜਦੋਂ ਟਿਕੈਤ ਤੋਂ ਅਗਲੀ ਰਣਨੀਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਲੋਕ ਤਾਂ ਸਿਰਫ਼ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਚੁੱਕ ਸਕਦੇ ਹਨ ਬਾਕੀ ਸਭ ਕੁਝ ਤਾਂ ਸਰਕਾਰ ਦੇ ਹੱਥ ਹੈ।

ਜ਼ਿਕਰ ਕਰ ਦਈਏ ਕਿ ਅਗਸਤ ਵਿੱਚ ਲਖੀਮਪੁਰ ਵਿੱਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ)ਵੱਲੋਂ ਇਨਸਾਫ਼ ਨਾ ਮਿਲਣ ਕਾਰਨ ਤਿੰਨ ਦਿਨਾਂ ਦਾ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਸੀ ਜਿਸ ਵਿੱਚ 50 ਹਜ਼ਾਰ ਤੋਂ ਜ਼ਿਆਦਾ ਕਿਸਾਨ ਸ਼ਾਮਲ ਹੋਏ ਸਨ। ਇਸ ਮੌਕੇ ਸਰਕਾਰ ਤੇ ਕੁਝ ਅਧਿਕਾਰੀਆਂ ਨੇ ਇਨਸਾਫ਼ ਦਾ ਭਰੋਸਾ ਦਵਾਇਆ ਸੀ ਪਰ ਹਾਲੇ ਤੱਕ ਇਸ ਵੱਲ ਕੋਈ ਵੀ ਕਦਮ ਨਹੀਂ ਵਧਾਇਆ ਗਿਆ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget